2 Corinthians 1:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਇਹ ਆਖਣ ਵਿੱਚ ਮਾਣ ਕਰਦੇ ਹਾਂ, ਅਤੇ ਮੈਂ ਇਹ ਆਪਣੇ ਦਿਲੋਂ ਆਖ ਸੱਕਦਾ ਹਾਂ ਕਿ ਇਹ ਸੱਚ ਹੈ। ਉਹ ਹਰ ਕਰਨੀ ਜੋ ਅਸੀਂ ਇਸ ਦੁਨੀਆਂ ਵਿੱਚ ਕੀਤੀ, ਅਸੀਂ ਇਮਾਨਦਾਰੀ ਨਾਲ ਅਤੇ ਸਾਫ਼ ਦਿਲ ਨਾਲ ਕੀਤੀ, ਜੋ ਪਰਮੇਸ਼ੁਰ ਵੱਲੋਂ ਆਈ। ਉਨ੍ਹਾਂ ਕੰਮਾਂ ਬਾਰੇ ਵੀ, ਜਿਹੜੀ ਅਸੀਂ ਤੁਹਾਡੇ ਵਿੱਚਕਾਰ ਕੀਤੇ, ਇਹ ਹੋਰ ਵੀ ਵੱਧੇਰੇ ਸੱਚ ਹੈ। ਅਸੀਂ ਇਹ ਸਿਰਫ਼ ਪਰਮੇਸ਼ੁਰ ਦੀ ਮਿਹਰ ਨਾਲ ਕੀਤਾ ਹੈ ਨਾ ਕਿ ਇਸ ਦੁਨੀਆਂ ਦੀ ਸਿਆਣਪ ਨਾਲ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਸਾਡੇ ਲਈ ਕੋਈ ਮਾਣ ਕਰਨ ਵਾਲੀ ਗੱਲ ਹੈ ਤਾਂ ਉਹ ਇਹ ਹੈ ਕਿ ਸਾਡਾ ਦਿਲ ਇਹ ਗਵਾਹੀ ਦਿੰਦਾ ਹੈ ਕਿ ਸਾਡਾ ਵਰਤਾਅ ਦੁਨੀਆਂ ਦੇ ਨਾਲ ਅਤੇ ਖ਼ਾਸ ਕਰਕੇ ਤੁਹਾਡੇ ਨਾਲ, ਪਰਮੇਸ਼ਰ ਦੇ ਦਿੱਤੇ ਵਰਦਾਨ ਦੇ ਅਨੁਸਾਰ ਖੁੱਲ੍ਹੇ ਦਿਲ ਅਤੇ ਈਮਾਨਦਾਰੀ ਵਾਲਾ ਸੀ । ਇਹ ਕੇਵਲ ਪਰਮੇਸ਼ਰ ਦੀ ਕਿਰਪਾ ਦੇ ਕਾਰਨ ਹੋ ਸਕਿਆ, ਨਾ ਕਿ ਮਨੁੱਖੀ ਗਿਆਨ ਦੇ ਕਾਰਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਨੂੰ ਇਸ ਗੱਲ ਤੇ ਮਾਣ ਹੈ: ਸਾਡਾ ਜ਼ਮੀਰ ਇਸ ਗੱਲ ਦੀ ਗਵਾਹੀ ਦਿੰਦਾ ਹੈ ਕਿ ਅਸੀਂ ਆਪਣੇ ਆਪ ਨੂੰ ਸੰਸਾਰ ਵਿੱਚ, ਅਤੇ ਖਾਸ ਕਰਕੇ ਤੁਹਾਡੇ ਨਾਲ ਸਾਡੇ ਸੰਬੰਧਾਂ ਵਿੱਚ, ਇਮਾਨਦਾਰੀ ਅਤੇ ਈਸ਼ਵਰੀ ਇਮਾਨਦਾਰੀ ਨਾਲ ਚਲਾਇਆ ਹੈ। ਅਸੀਂ ਅਜਿਹਾ ਦੁਨਿਆਵੀ ਬੁੱਧੀ ਤੇ ਨਹੀਂ ਬਲਕਿ ਪਰਮੇਸ਼ਵਰ ਦੀ ਕਿਰਪਾ ਤੇ ਨਿਰਭਰ ਹੋ ਕੇ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਸਾਡਾ ਅਭਮਾਨ ਤਾਂ ਇਹ ਹੈ ਜੋ ਸਾਡਾ ਅੰਤਹਕਰਨ ਗਵਾਹੀ ਦਿੰਦਾ ਹੈ, ਭਈ ਸਾਡਾ ਚਲਣ ਜਗਤ ਵਿੱਚ ਖ਼ਾਸ ਕਰਕੇ ਤੁਹਾਡੇ ਵਿੱਚ ਸਰੀਰਕ ਗਿਆਨ ਤੋਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਤੋਂ ਪਵਿੱਤਰਤਾਈ ਅਤੇ ਨਿਸ਼ਕਪਟਤਾ ਨਾਲ ਜੋ ਪਰਮੇਸ਼ੁਰ ਦੇ ਜੋਗ ਹੈ ਰਿਹਾ
Punjabi ERV
ਅਸੀਂ ਇਹ ਆਖਾਣ ਵਿੱਚ ਮਾਣ ਕਰਦੇ ਹਾਂ, ਅਤੇ ਮੈਂ ਇਹ ਆਪਣੇ ਦਿਲੋਂ ਆਖ ਸਕਦਾ ਹਾਂ ਕਿ ਇਹ ਸੱਚ ਹੈ। ਉਹ ਹਰ ਕਰਨੀ ਜੋ ਅਸੀਂ ਇਸ ਦੁਨੀਆਂ ਵਿੱਚ ਕੀਤੀ, ਅਸੀਂ ਇਮਾਨਦਾਰੀ ਨਾਲ ਅਤੇ ਸਾਫ਼ ਦਿਲ ਨਾਲ ਕੀਤੀ, ਜੋ ਪਰਮੇਸ਼ੁਰ ਵੱਲੋਂ ਆਈ। ਉਨ੍ਹਾਂ ਕੰਮਾਂ ਬਾਰੇ ਵੀ, ਜਿਹਡ਼ੀ ਅਸੀਂ ਤੁਹਾਡੇ ਵਿਚਕਾਰ ਕੀਤੇ, ਇਹ ਹੋਰ ਵੀ ਵਧੇਰੇ ਸੱਚ ਹੈ। ਅਸੀਂ ਇਹ ਸਿਰਫ਼ ਪਰਮੇਸ਼ੁਰ ਦੀ ਮਿਹਰ ਨਾਲ ਕੀਤਾ ਹੈ ਨਾ ਕਿ ਇਸ ਦੁਨੀਆਂ ਦੀ ਸਿਆਣਪ ਨਾਲ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਨੂੰ ਇਸ ਗੱਲ ਤੇ ਮਾਣ ਹੈ ਜੋ ਸਾਡਾ ਵਿਵੇਕ ਗਵਾਹੀ ਦਿੰਦਾ ਹੈ, ਜੋ ਸਾਡਾ ਚਾਲ-ਚਲਣ ਸੰਸਾਰ ਵਿੱਚ ਖ਼ਾਸ ਕਰ ਤੁਹਾਡੇ ਵਿੱਚ ਸਰੀਰਕ ਗਿਆਨ ਤੋਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਤੋਂ ਪਵਿੱਤਰਤਾਈ ਅਤੇ ਨਿਰਦੋਸ਼ਤਾ ਨਾਲ ਜੋ ਪਰਮੇਸ਼ੁਰ ਦੇ ਯੋਗ ਰਿਹਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو سانُوں اپنے دِل دی ایس گواہی اُتّے فخر اے پئی ساڈا چال چَلّن دُنیا وِچ تے خاص کر تُہاڈے وِچ جِسمانی حِکمت نال نئیں۔ سگوں خُدا دے فضل دے نال یعنی اجیہی پاکیزگی تے صفائی دے نال رہیا۔ جیہڑا خُدا دے لائق اے۔
Punjabi Standard Bible (Punjabi Standard Bible) 2023
ਕਿਉਂਕਿ ਸਾਡੇ ਵਿਵੇਕ ਦੀ ਇਹ ਗਵਾਹੀ ਹੈ ਕਿ ਅਸੀਂ ਸੰਸਾਰ ਵਿੱਚ, ਖਾਸ ਕਰਕੇ ਤੁਹਾਡੇ ਪ੍ਰਤੀ ਸਰੀਰਕ ਗਿਆਨ ਦੇ ਅਨੁਸਾਰ ਨਹੀਂ, ਸਗੋਂ ਪਰਮੇਸ਼ਰ ਦੀ ਕਿਰਪਾ ਦੇ ਅਨੁਸਾਰ ਇਮਾਨਦਾਰੀ ਅਤੇ ਸਚਾਈ ਨਾਲ ਵਿਹਾਰ ਕੀਤਾ।