2 Corinthians 1:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਸਾਡੇ ਬਾਰੇ ਪਹਿਲਾਂ ਹੀ ਕੁਝ ਗੱਲਾਂ ਸਮਝ ਚੁੱਕੇ ਹੋ। ਮੈਨੂੰ ਉਮੀਦ ਹੈ ਕਿ ਤੁਸੀਂ ਸਮਝਣ ਯੋਗ ਹੋਵੋਂਗੇ ਅਤੇ ਸਾਡੇ ਉੱਤੇ ਉਸੇ ਤਰ੍ਹਾਂ ਮਾਣ ਕਰੋਂਗੇ, ਜਿਵੇਂ ਕਿ ਅਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਵਾਲੇ ਦਿਨ ਤੁਹਾਡੇ ਉੱਤੇ ਮਾਣ ਕਰਾਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਤੁਸੀਂ ਇਸ ਸਮੇਂ ਕੁਝ ਹੱਦ ਤੱਕ ਸਮਝ ਲਿਆ ਹੈ । ਫਿਰ ਤੁਸੀਂ ਪ੍ਰਭੂ ਯਿਸੂ ਦੇ ਦਿਨ ਸਾਡੇ ਉੱਤੇ ਉਸੇ ਤਰ੍ਹਾਂ ਮਾਣ ਕਰ ਸਕੋਗੇ ਜਿਸ ਤਰ੍ਹਾਂ ਕਿ ਅਸੀਂ ਤੁਹਾਡੇ ਉੱਤੇ ਮਾਣ ਕਰਾਂਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਤੁਸੀਂ ਸਾਨੂੰ ਕੁਝ ਮੰਨ ਵੀ ਲਿਆ, ਅਤੇ ਤੁਸੀਂ ਸਮਝ ਵੀ ਜਾਓਗੇ ਜਿਵੇਂ ਸਾਡੇ ਪ੍ਰਭੂ ਯਿਸ਼ੂ ਦੇ ਵਾਪਸ ਆਉਣ ਦੇ ਦਿਨ ਅਸੀਂ ਤੁਹਾਡਾ ਮਾਣ ਹਾਂ ਤੇ ਤੁਸੀਂ ਸਾਡਾ ਵੀ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਤੁਸੀਂ ਸਾਨੂੰ ਕੁਝ ਕੁਝ ਮੰਨ ਭੀ ਲਿਆ ਸਾਡੇ ਪ੍ਰਭੁ ਯਿਸੂ ਦੇ ਦਿਨ ਅਸੀਂ ਤੁਹਾਡਾ ਅਭਮਾਨ ਹਾਂ ਜਿਵੇਂ ਤੁਸੀਂ ਸਾਡਾ ਭੀ ਹੋ।।
Punjabi ERV
ਤੁਸੀਂ ਸਾਡੇ ਬਾਰੇ ਪਹਿਲਾਂ ਹੀ ਕੁਝ ਗੱਲਾਂ ਸਮਝ ਚੁੱਕੇ ਹੋ। ਮੈਨੂੰ ਉਮੀਦ ਹੈ ਕਿ ਤੁਸੀਂ ਸਮਝਨ ਯੋਗ ਹੋਵੋਂਗੇ ਅਤੇ ਸਾਡੇ ਉੱਤੇ ਉਸੇ ਤਰ੍ਹਾਂ ਮਾਣ ਕਰੋਂਗੇ, ਜਿਵੇਂ ਕਿ ਅਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਵਾਲੇ ਦਿਨ ਤੁਹਾਡੇ ਉੱਤੇ ਮਾਣ ਕਰਾਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਤੁਸੀਂ ਸਾਨੂੰ ਕੁਝ ਮੰਨ ਵੀ ਲਿਆ ਜੋ ਸਾਡੇ ਪ੍ਰਭੂ ਯਿਸੂ ਦੇ ਦਿਨ ਅਸੀਂ ਤੁਹਾਡਾ ਘਮੰਡ ਹਾਂ ਜਿਵੇਂ ਤੁਸੀਂ ਸਾਡਾ ਵੀ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیویں تُہاڈے وِچوں کئیاں مَن وی لیا اے پئی اسی تُہاڈا فخر آں۔ جیویں ساڈے خُداوند یِسُوع مسِیح دے دِن تُسی وی ساڈا فخر ہوؤ گے۔
Punjabi Standard Bible (Punjabi Standard Bible) 2023
ਜਿਵੇਂ ਤੁਸੀਂ ਕੁਝ ਹੱਦ ਤੱਕ ਸਾਨੂੰ ਸਮਝ ਵੀ ਲਿਆ ਹੈ ਕਿ ਸਾਡੇ ਪ੍ਰਭੂ ਯਿਸੂ ਦੇ ਦਿਨ ਅਸੀਂ ਤੁਹਾਡੇ ਅਭਿਮਾਨ ਦਾ ਅਤੇ ਤੁਸੀਂ ਸਾਡੇ ਅਭਿਮਾਨ ਦਾ ਕਾਰਨ ਹੋਵੋਗੇ।