2 Corinthians 1:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੀ ਮਕਦੂਨਿਆ ਦੀ ਯਾਤਰਾ ਵੇਲੇ ਤੁਹਾਡੇ ਵੱਲ ਆਉਣ ਦੀ ਯੋਜਨਾ ਬਣਾਈ ਸੀ। ਅਤੇ ਵਾਪਸੀ ਵੇਲੇ ਫ਼ੇਰ ਤੁਹਾਨੂੰ ਮਿਲਣ ਦੀ ਯੋਜਨਾ ਬਣਾਈ ਸੀ। ਤਾਂ ਜੋ ਜਦੋਂ ਮੈਂ ਯਹੂਦਿਯਾ ਨੂੰ ਸਫ਼ਰ ਕਰਾਂਗਾ ਤੁਹਾਡੇ ਤੋਂ ਸਹਾਇਤਾ ਪ੍ਰਾਪਤ ਕਰ ਸੱਕਾਂਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਯੋਜਨਾ ਅਨੁਸਾਰ ਮੈਂ ਤੁਹਾਡੇ ਕੋਲ ਮਕਦੂਨਿਯਾ ਨੂੰ ਜਾਂਦੇ ਸਮੇਂ ਆਉਣਾ ਚਾਹੁੰਦਾ ਸੀ ਅਤੇ ਉੱਥੋਂ ਵਾਪਸੀ ਸਮੇਂ ਮੈਂ ਚਾਹੁੰਦਾ ਸੀ ਕਿ ਤੁਸੀਂ ਮੇਰੀ ਯਹੂਦਿਯਾ ਜਾਣ ਵਿੱਚ ਮਦਦ ਕਰਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਤੁਹਾਡੇ ਕੋਲੋਂ ਹੋ ਕੇ ਮੈਸੇਡੋਨੀਆ ਪ੍ਰਦੇਸ਼ ਨੂੰ ਜਾਂਵਾਂ ਅਤੇ ਫਿਰ ਮਕਦੂਨਿਯਾ ਤੋਂ ਹੋ ਕੇ ਤੁਹਾਡੇ ਕੋਲ ਆਵਾਂ ਅਤੇ ਇਸ ਤੋਂ ਤੁਹਾਡੇ ਕੋਲੋਂ ਯਹੂਦਿਯਾ ਪ੍ਰਦੇਸ਼ ਵੱਲ ਪਹੁੰਚਾਇਆ ਜਾਂਵਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਹਾਥੋਂ ਹੋ ਕੇ ਮਕਦੂਨਿਯਾ ਨੂੰ ਜਾਵਾਂ ਅਤੇ ਫੇਰ ਮੁਕਦੂਨਿਯਾ ਤੋਂ ਤੁਹਾਡੇ ਕੋਲ ਆਵਾਂ ਅਤੇ ਤੁਹਾਥੋਂ ਯਹੂਦਿਯਾ ਵੱਲ ਪਚਾਇਆ ਜਾਵਾਂ
Punjabi ERV
ਮੈਂ ਆਪਣੀ ਮੈਕਦੂਨਿਆ ਦੀ ਯਾਤਰਾ ਵੇਲੇ ਤੁਹਾਡੇ ਵੱਲ ਆਉਣ ਦੀ ਯੋਜਨਾ ਬਣਾਈ ਸੀ। ਅਤੇ ਵਾਪਸੀ ਵੇਲੇ ਫ਼ੇਰ ਤੁਹਾਨੂੰ ਮਿਲਣ ਦੀ ਯੋਜਨਾ ਬਣਾਈ ਸੀ। ਤਾਂ ਜੋ ਜਦੋਂ ਮੈਂ ਯਹੂਦਿਯਾ ਨੂੰ ਸਫ਼ਰ ਕਰਾਂਗਾ ਤੁਹਾਡੇ ਤੋਂ ਸਹਾਇਤਾ ਪ੍ਰਾਪਤ ਕਰ ਸਕਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਹਾਡੇ ਕੋਲੋਂ ਹੋ ਕੇ ਮਕਦੂਨਿਯਾ ਨੂੰ ਜਾਂਵਾਂ ਅਤੇ ਫਿਰ ਮਕਦੂਨਿਯਾ ਤੋਂ ਤੁਹਾਡੇ ਕੋਲ ਆਵਾਂ ਅਤੇ ਤੁਹਾਡੇ ਕੋਲੋਂ ਯਹੂਦਿਯਾ ਵੱਲ ਪਹੁੰਚਾਇਆ ਜਾਂਵਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تُہاڈے کول ہوندا ہویا مَکِدُنیہ نُوں جاواں۔ تے مَکِدُنیہ توں فیر تُہاڈے کول آواں۔ تے تُسی مَینُوں یہُودیہ ولّ ٹور دیو۔
Punjabi Standard Bible (Punjabi Standard Bible) 2023
ਅਰਥਾਤ ਤੁਹਾਡੇ ਕੋਲੋਂ ਹੁੰਦਾ ਹੋਇਆ ਮਕਦੂਨਿਯਾ ਨੂੰ ਜਾਵਾਂ ਅਤੇ ਫਿਰ ਮਕਦੂਨਿਯਾ ਤੋਂ ਤੁਹਾਡੇ ਕੋਲ ਆਵਾਂ ਤੇ ਤੁਹਾਡੇ ਦੁਆਰਾ ਯਹੂਦਿਯਾ ਨੂੰ ਵਿਦਾ ਕੀਤਾ ਜਾਵਾਂ।