2 Corinthians 1:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਭਰਾਵੋ ਅਤੇ ਭੈਣੋ ਅਸੀਂ ਚਾਹੁੰਦੇ ਹਾਂ, ਕਿ ਤੁਸੀਂ ਅਸਿਯਾ ਦੇ ਪ੍ਰਦੇਸ਼ ਵਿੱਚ ਜਿਹੜੀ ਪਰੇਸ਼ਾਨੀ ਅਸੀਂ ਝੱਲੀ ਹੈ, ਉਸ ਬਾਰੇ ਜਾਣੋ। ਅਸੀਂ ਉੱਥੇ ਬਹੁਤ ਦੁੱਖ ਝੱਲੇ। ਜਿੰਨਾ ਅਸੀਂ ਝੱਲ ਸੱਕੀਏ ਇਹ ਉਸਤੋਂ ਵੱਧੇਰੇ ਸੀ। ਅਸੀਂ ਉਮੀਦ ਵੀ ਛੱਡ ਦਿੱਤੀ ਸੀ ਕਿ ਅਸੀਂ ਜੀਵਾਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਰਾਵੋ ਅਤੇ ਭੈਣੋ, ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਸਾਡੇ ਉੱਤੇ ਹੋਏ ਦੁੱਖਾਂ ਤੋਂ ਅਣਜਾਣ ਰਹੋ ਜੋ ਸਾਨੂੰ ਏਸ਼ੀਆ ਪ੍ਰਾਂਤ ਵਿੱਚ ਸਹਿਣੇ ਪਏ ਕਿਉਂਕਿ ਉੱਥੇ ਸਾਡੇ ਉੱਤੇ ਇੰਨੇ ਦੁੱਖ ਆਏ ਕਿ ਅਸੀਂ ਜੀਵਨ ਦੀ ਆਸ ਹੀ ਛੱਡ ਦਿੱਤੀ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭਰਾਵੋ ਅਤੇ ਭੈਣੋ ਅਸੀਂ ਇਹ ਨਹੀਂ ਚਾਹੁੰਦੇ, ਤੁਸੀਂ ਸਾਡੀ ਉਸ ਬਿਪਤਾ ਤੋਂ ਅਣਜਾਣ ਰਹੋ ਜਿਹੜੀ ਏਸ਼ੀਆ ਵਿੱਚ ਸਾਡੇ ਉੱਤੇ ਆ ਪਈ ਸੀ। ਅਸੀਂ ਬੜੇ ਵੱਡੇ ਦਬਾਅ ਦੇ ਥੱਲੇ ਸੀ, ਜੋ ਸਾਡੀ ਸਹਿਣਸ਼ੀਲਤਾ ਤੋਂ ਬਾਹਰ ਸੀ, ਇੱਥੋ ਤੱਕ ਅਸੀਂ ਜੀਵਨ ਦੀ ਆਸ ਤੱਕ ਖੋ ਦਿੱਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਸਾਡੀ ਉਸ ਬਿਪਤਾਂ ਤੋਂ ਅਣਜਾਣ ਰਹੋ ਜਿਹੜੀ ਅਸਿਯਾ ਵਿੱਚ ਸਾਡੇ ਉੱਤੇ ਆਣ ਪਈ ਜੋ ਅਸੀਂ ਆਪਣੇ ਵਿੱਚੋਂ ਬਾਹਰ ਅਤਯੰਤ ਦੱਬੇ ਗਏ ਐਥੋਂ ਤੋੜੀ ਭਈ ਅਸੀਂ ਜੀਉਣ ਤੋਂ ਵੀ ਹੱਥਲ ਹੋ ਬੈਠੇ
Punjabi ERV
ਭਰਾਵੋ ਅਤੇ ਭੈਣੋ ਅਸੀਂ ਚਾਹੁੰਦੇ ਹਾਂ, ਕਿ ਤੁਸੀਂ ਅਸਿਯਾ ਦੇ ਪ੍ਰਦੇਸ਼ ਵਿੱਚ ਜਿਹਡ਼ੀ ਪਰੇਸ਼ਾਨੀ ਅਸੀਂ ਝੱਲੀ ਹੈ, ਉਸ ਬਾਰੇ ਜਾਣੋ। ਅਸੀਂ ਉਥੇ ਬਹੁਤ ਦੁਖ ਝੱਲੇ। ਜਿੰਨਾ ਅਸੀਂ ਝੱਲ ਸਕੀਏ ਇਹ ਉਸਤੋਂ ਵਧੇਰੇ ਸੀ। ਅਸੀਂ ਉਮੀਦ ਵੀ ਛੱਡ ਦਿੱਤੀ ਸੀ ਕਿ ਅਸੀਂ ਜੀਵਾਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਸਾਡੀ ਉਸ ਬਿਪਤਾ ਤੋਂ ਅਣਜਾਣ ਰਹੋ ਜਿਹੜੀ ਅਸਿਯਾ ਵਿੱਚ ਸਾਡੇ ਉੱਤੇ ਆਣ ਪਈ, ਜੋ ਅਸੀਂ ਆਪਣੀ ਸਹਿਨਸ਼ੀਲਤਾ ਤੋਂ ਬਾਹਰ ਦਬਾਏ ਗਏ ਐਥੋਂ ਤੱਕ ਜੋ ਅਸੀਂ ਜੀਉਣ ਦੀ ਆਸ ਛੱਡ ਬੈਠੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھراؤ! اسی نئیں چاہندے پئی تُسی اوس مُصِیبت توں ناواقِف رہو۔ جیہڑی آسِیہ وِچ ساڈے اُتّے پئی۔ تے اسی حدّوں وَدّھ تے طاقتوں باہر تنگ ہوگئے۔ ایتھوں توڑی پئی اساں اپنی جانوں وی ہتّھ دھوئے۔
Punjabi Standard Bible (Punjabi Standard Bible) 2023
ਹੇ ਭਾਈਓ, ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਸਾਡੇ ਉਸ ਕਸ਼ਟ ਤੋਂ ਅਣਜਾਣ ਰਹੋ ਜੋ ਅਸਿਯਾ ਵਿੱਚ ਸਾਡੇ ਉੱਤੇ ਪਿਆ ਕਿਉਂਕਿ ਅਸੀਂ ਅਜਿਹੇ ਬੋਝ ਹੇਠ ਦੱਬ ਗਏ ਜੋ ਸਾਡੇ ਸਹਿਣ ਤੋਂ ਬਾਹਰ ਸੀ, ਇੱਥੋਂ ਤੱਕ ਕਿ ਸਾਡਾ ਜੀਉਣਾ ਵੀ ਔਖਾ ਹੋ ਗਿਆ।