2 Corinthians 1:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਸੱਚਮੁੱਚ ਸਾਡੇ ਦਿਲਾਂ ਵਿੱਚ ਸੋਚ ਲਿਆ ਸੀ ਕਿ ਸਾਨੂੰ ਮਰਨ ਦੀ ਸਜ਼ਾ ਦਿੱਤੀ ਗਈ ਸੀ। ਪਰ ਅਜਿਹਾ ਇਸ ਲਈ ਵਾਪਰਿਆ ਤਾਂ ਜੋ ਅਸੀਂ ਆਪਣੇ-ਆਪ ਵਿੱਚ ਯਕੀਨ ਨਾ ਕਰੀਏ। ਅਜਿਹਾ ਇਸ ਲਈ ਵਾਪਰਿਆ ਤਾਂ ਜੋ ਅਸੀਂ ਪਰਮੇਸ਼ੁਰ ਵਿੱਚ ਯਕੀਨ ਰੱਖ ਸੱਕੀਏ ਜਿਹੜਾ ਲੋਕਾਂ ਨੂੰ ਮੁਰਦਿਆਂ ਵਿੱਚੋਂ ਜਿਵਾਲਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਸਮੇਂ ਅਸੀਂ ਇਸ ਤਰ੍ਹਾਂ ਮਹਿਸੂਸ ਕੀਤਾ ਕਿ ਸਾਨੂੰ ਮੌਤ ਦੀ ਸਜ਼ਾ ਦਿੱਤੀ ਜਾ ਰਹੀ ਹੈ । ਪਰ ਇਹ ਸਭ ਇਸ ਲਈ ਹੋਇਆ ਕਿ ਅਸੀਂ ਆਪਣੇ ਉੱਤੇ ਭਰੋਸਾ ਨਾ ਰੱਖੀਏ ਸਗੋਂ ਉਸ ਪਰਮੇਸ਼ਰ ਉੱਤੇ ਭਰੋਸਾ ਰੱਖੀਏ ਜੋ ਮੁਰਦਿਆਂ ਨੂੰ ਜਿਊਂਦਾ ਕਰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦਰਅਸਲ, ਅਸੀਂ ਇਹ ਮਹਿਸੂਸ ਕੀਤਾ ਕਿ ਜਿਵੇਂ ਸਾਨੂੰ ਮੌਤ ਦੀ ਸਜ਼ਾ ਮਿਲ ਗਈ ਹੈ। ਪਰ ਇਹ ਇਸ ਲਈ ਹੋਇਆ ਤਾਂ ਕਿ ਅਸੀਂ ਆਪਣੇ ਉੱਤੇ ਨਹੀਂ ਸਗੋਂ ਪਰਮੇਸ਼ਵਰ ਉੱਤੇ ਭਰੋਸਾ ਕਰੀਏ, ਜੋ ਮੁਰਦਿਆਂ ਨੂੰ ਜੀਉਂਦਾ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਅਸੀਂ ਆਪੇ ਆਪਣੇ ਆਪ ਵਿੱਚ ਮੌਤ ਦਾ ਹੁਕਮ ਪਾ ਚੁੱਕੇ ਹਾਂ ਭਈ ਅਸੀਂ ਆਪਣਾ ਨਹੀਂ ਸਗੋਂ ਪਰਮੇਸ਼ੁਰ ਦਾ ਜਿਹੜਾ ਮੁਰਦਿਆਂ ਨੂੰ ਜੁਆਲਦਾ ਹੈ ਆਸਰਾ ਰੱਖੀਏ
Punjabi ERV
ਅਸੀਂ ਸੱਚਮੁੱਚ ਸਾਡੇ ਦਿਲਾਂ ਵਿੱਚ ਸੋਚ ਲਿਆ ਸੀ ਕਿ ਸਾਨੂੰ ਮਰਨ ਦੀ ਸਜ਼ਾ ਦਿੱਤੀ ਗਈ ਸੀ। ਪਰ ਅਜਿਹਾ ਇਸ ਲਈ ਵਾਪਰਿਆ ਤਾਂ ਜੋ ਅਸੀਂ ਆਪਣੇ-ਆਪ ਵਿੱਚ ਯਕੀਨ ਨਾ ਕਰੀਏ। ਅਜਿਹਾ ਇਸ ਲਈ ਵਾਪਰਿਆ ਤਾਂ ਜੋ ਅਸੀਂ ਪਰਮੇਸ਼ੁਰ ਵਿੱਚ ਯਕੀਨ ਰੱਖ ਸਕੀਏ ਜਿਹਡ਼ਾ ਲੋਕਾਂ ਨੂੰ ਮੌਤ ਤੋਂ ਉਭਾਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਅਸੀਂ ਆਪਣੇ ਆਪ ਵਿੱਚ ਮੌਤ ਦਾ ਹੁਕਮ ਪਾ ਚੁੱਕੇ ਹਾਂ, ਜੋ ਅਸੀਂ ਆਪਣਾ ਨਹੀਂ ਸਗੋਂ ਪਰਮੇਸ਼ੁਰ ਦਾ ਜਿਹੜਾ ਮੁਰਦਿਆਂ ਨੂੰ ਜਿਉਂਦਾ ਕਰਦਾ ਹੈ ਆਸਰਾ ਰੱਖੀਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں اپنے اُتّے مَوت دا حُکم یقِین کر لیا سی۔ تاں جو اپنا بھروسا نا رکھیے سگوں خُدا دا جیہڑا مُردیاں نُوں جوالدا اے۔
Punjabi Standard Bible (Punjabi Standard Bible) 2023
ਬਲਕਿ ਅਸੀਂ ਆਪਣੇ ਮਨ ਵਿੱਚ ਸੋਚਿਆ ਕਿ ਸਾਡੇ ਲਈ ਮੌਤ ਦੀ ਆਗਿਆ ਹੋ ਚੁੱਕੀ ਹੈ ਤਾਂਕਿ ਅਸੀਂ ਆਪਣੇ ਆਪ 'ਤੇ ਨਹੀਂ, ਸਗੋਂ ਉਸ ਪਰਮੇਸ਼ਰ ਉੱਤੇ ਭਰੋਸਾ ਰੱਖੀਏ ਜਿਹੜਾ ਮੁਰਦਿਆਂ ਨੂੰ ਜਿਵਾਉਂਦਾ ਹੈ।