2 Corinthians 10:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਪੌਲੁਸ ਹਾਂ ਤੇ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਮੈਂ ਕੋਮਲਤਾ ਨਾਲ ਅਤੇ ਮਸੀਹ ਦੀ ਕਿਰਪਾ ਨਾਲ ਦਲੀਲ ਪੇਸ਼ ਕਰਦਾ ਹਾਂ ਕੁਝ ਲੋਕ ਇਹ ਆਖਦੇ ਹਨ ਜਦੋਂ ਮੈਂ ਤੁਹਾਡੇ ਨਾਲ ਹੁੰਦਾ ਹਾਂ ਤਾਂ ਹਲੀਮੀ ਵਾਲਾ ਹੁੰਦਾ ਹਾਂ ਅਤੇ ਜਦੋਂ ਤੁਹਾਡੇ ਤੋਂ ਦੂਰ ਹੁੰਦਾ ਹਾਂ ਮੈਂ ਦਲੇਰ ਹੁੰਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਪੌਲੂਸ, ਜੋ ਤੁਹਾਡੇ ਅਨੁਸਾਰ ਤੁਹਾਡੇ ਸਾਹਮਣੇ ਤਾਂ ਨਿਮਰ ਹੁੰਦਾ ਹਾਂ ਪਰ ਤੁਹਾਡੇ ਤੋਂ ਅਲੱਗ ਹੋ ਕੇ ਦਲੇਰ ਹੁੰਦਾ ਹਾਂ, ਮੈਂ ਮਸੀਹ ਦੀ ਕਿਰਪਾ ਅਤੇ ਨਿਮਰਤਾ ਦਾ ਵਾਸਤਾ ਪਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਪੌਲੁਸ, ਮਸੀਹ ਦੀ ਹਲੀਮੀ ਅਤੇ ਨਰਮਾਈ ਦੇ ਕਾਰਨ, ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਤੁਹਾਡੇ ਸਾਹਮਣੇ “ਨਿਮਰ” ਅਤੇ ਜਦੋਂ ਤੁਹਾਡੇ ਕੋਲੋ ਦੂਰ ਉਦੋਂ “ਦਲੇਰ” ਹਾਂ!
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਮੈਂ ਪੌਲੁਸ ਜੋ ਤੁਹਾਡੇ ਵਿੱਚ ਤੁਹਾਡੇ ਸਨਮੁਖ ਹੋ ਕੇ ਥੋੜ ਦਿਲਾਂ ਹਾਂ ਪਰ ਤੁਹਾਥੋਂ ਪਰੋਖੇ ਹੋ ਕੇ ਤੁਹਾਡੇ ਉੱਤੇ ਦਿਲੇਰ ਹਾਂ ਮਸੀਹ ਦੀ ਹਲੀਮੀ ਅਤੇ ਨਰਮਾਈ ਦੇ ਕਾਰਨ ਆਪ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ
Punjabi ERV
ਮੈਂ ਪੌਲੁਸ ਹਾਂ ਤੇ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਮੈਂ ਕੋਮਲਤਾ ਨਾਲ ਅਤੇ ਮਸੀਹ ਦੀ ਕਿਰਪਾ ਨਾਲ ਦਲੀਲ ਪੇਸ਼ ਕਰਦਾ ਹਾਂ ਕੁਝ ਲੋਕ ਇਹ ਆਖਦੇ ਹਨ ਜਦੋਂ ਮੈਂ ਤੁਹਾਡੇ ਨਾਲ ਹੁੰਦਾ ਹਾਂ ਤਾਂ ਹਲੀਮੀ ਵਾਲਾ ਹੁੰਦਾ ਹਾਂ ਅਤੇ ਜਦੋਂ ਤੁਹਾਡੇ ਤੋਂ ਦੂਰ ਹੁੰਦਾ ਹਾਂ ਮੈਂ ਦਲੇਰ ਹੁੰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਮੈਂ ਪੌਲੁਸ ਮਸੀਹ ਦੀ ਹਲੀਮੀ ਅਤੇ ਨਰਮਾਈ ਦੇ ਕਾਰਨ, ਤੁਹਾਡੇ ਵਿੱਚ ਸ਼ਾਮਲ ਹੋ ਕੇ ਦੀਨ ਹਾਂ ਪਰ ਤੁਹਾਡੇ ਤੋਂ ਵੱਖਰਾ ਹੋ ਕੇ ਤੁਹਾਡੇ ਬਾਰੇ ਦਲੇਰ ਹਾਂ, ਆਪ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں پَولُس جیہڑا تُہاڈے سامھنے عاجز تے پِٹھ پِچّھے تُہاڈے اُتّے دلیر آں۔ مسِیح دی حلِیمی تے نرمی یاد دوا کے آپ تُہاڈے اگّے عرض کرنا آں۔
Punjabi Standard Bible (Punjabi Standard Bible) 2023
ਹੁਣ ਮੈਂ ਪੌਲੁਸ, ਜੋ ਕਿ ਤੁਹਾਡੇ ਵਿਚਕਾਰ ਹੁੰਦਿਆਂ ਹਲੀਮ ਅਤੇ ਤੁਹਾਡੇ ਤੋਂ ਦੂਰ ਹੁੰਦਿਆਂ ਤੁਹਾਡੇ ਪ੍ਰਤੀ ਸਖ਼ਤ ਹਾਂ, ਮਸੀਹ ਦੀ ਹਲੀਮੀ ਅਤੇ ਨਿਮਰਤਾ ਸਹਿਤ ਤੁਹਾਨੂੰ ਬੇਨਤੀ ਕਰਦਾ ਹਾਂ।