2 Corinthians 10:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲੋਕਾਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ; ਹੁਣ ਅਸੀਂ ਉੱਥੇ ਤੁਹਾਡੇ ਨਾਲ ਨਹੀਂ ਹਾਂ ਇਸ ਲਈ ਇਹ ਗੱਲਾਂ ਅਸੀਂ ਪੱਤਰਾਂ ਰਾਹੀਂ ਆਖ ਰਹੇ ਹਾਂ। ਪਰ ਜਦੋਂ ਅਸੀ ਤੁਹਾਡੇ ਨਾਲ ਹੋਵਾਂਗੇ, ਤਾਂ ਜਿਹੜਾ ਇਖਤਿਆਰ ਅਸੀਂ ਆਪਣੀਆਂ ਚਿੱਠੀਆਂ ਵਿੱਚ ਵਿਖਾਉਂਦੇ ਹਾਂ, ਉਹੀ ਇਖਤਿਆਰ ਅਸੀਂ ਤੁਹਾਨੂੰ ਵਿਖਾਵਾਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਜਿਹੇ ਲੋਕ ਇਹ ਵੀ ਯਾਦ ਰੱਖਣ ਕਿ ਜੋ ਕੁਝ ਅਸੀਂ ਤੁਹਾਡੀ ਗ਼ੈਰਹਾਜ਼ਰੀ ਵਿੱਚ ਲਿਖਦੇ ਹਾਂ, ਉਹ ਹੀ ਅਸੀਂ ਤੁਹਾਡੀ ਹਾਜ਼ਰੀ ਵਿੱਚ ਕਰਦੇ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੰਝ ਕਹਿਣ ਵਾਲੇ ਲੋਕ ਇਹ ਸਮਝ ਲੈਣ ਕਿ ਅਸੀਂ ਜੋ ਦੂਰ ਪੱਤਰਾਂ ਵਿੱਚ ਲਿਖਦੇ ਹਾਂ, ਉਹ ਤੁਹਾਡੇ ਵਿੱਚ ਹਾਜ਼ਰ ਹੋ ਕੇ ਕਰਾਂਗੇ ਵੀ।
Punjabi Bible 2016 - ਪਵਿੱਤਰ ਬਾਈਬਲ O.V.
ਅਜਿਹਾ ਕਹਿਣ ਵਾਲਾ ਇਹ ਸਮਝ ਰੱਖੇ ਭਈ ਜਿਹੋ ਜਿਹੇ ਪਰੋਖੇ ਹੋ ਕੇ ਅਸੀਂ ਪੱਤ੍ਰੀਆਂ ਦੁਆਰਾ ਦੁਆਰਾ ਬਚਨ ਵਿੱਚ ਹਾਂ ਉਹੋ ਜਿਹੇ ਸਨਮੁਖ ਹੋ ਕੇ ਕੰਮ ਵਿੱਚ ਹਾਂ
Punjabi ERV
ਉਨ੍ਹਾਂ ਲੋਕਾਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ; ਹੁਣ ਅਸੀਂ ਉਥੇ ਤੁਹਾਡੇ ਨਾਲ ਨਹੀਂ ਹਾਂ ਇਸ ਲਈ ਇਹ ਗੱਲਾਂ ਅਸੀਂ ਪੱਤਰਾਂ ਰਾਹੀਂ ਆਖ ਰਹੇ ਹਾਂ। ਪਰ ਜਦੋਂ ਅਸੀ ਤੁਹਾਡੇ ਨਾਲ ਹੋਵਾਂਗੇ, ਤਾਂ ਜਿਹਡ਼ਾ ਇਖਤਿਆਰ ਅਸੀਂ ਆਪਣੀਆਂ ਚਿਠੀਆਂ ਵਿੱਚ ਵਿਖਾਉਂਦੇ ਹਾਂ, ਉਹੀ ਇਖਤਿਆਰ ਅਸੀਂ ਤੁਹਾਨੂੰ ਵਿਖਾਵਾਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਕਹਿਣ ਵਾਲਾ ਇਹ ਸਮਝ ਰੱਖੇ ਕਿ ਜਿਹੋ ਜਿਹੇ ਵੱਖਰੇ ਹੋ ਕੇ ਅਸੀਂ ਪੱਤ੍ਰੀਆਂ ਦੁਆਰਾ ਬਚਨ ਵਿੱਚ ਹਾਂ ਉਹੋ ਜਿਹੇ ਸ਼ਾਮਲ ਹੋ ਕੇ ਕੰਮ ਵਿੱਚ ਵੀ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو ایس طرح آکھن والا سمجھ چھڈے پئی جیویں پِٹھ پِچّھے خطاں وِچ ساڈا کلام اے اوہو جِہیا ای آپے ہوندیاں ہویاں ساڈا کمّ وی ہوئے گا۔
Punjabi Standard Bible (Punjabi Standard Bible) 2023
ਅਜਿਹਾ ਵਿਅਕਤੀ ਇਹ ਸਮਝ ਲਵੇ ਕਿ ਦੂਰ ਹੁੰਦਿਆਂ ਜਿਸ ਤਰ੍ਹਾਂ ਅਸੀਂ ਆਪਣੀਆਂ ਪੱਤ੍ਰੀਆਂ ਵਿੱਚ ਲਿਖਦੇ ਹਾਂ, ਉੱਥੇ ਮੌਜੂਦ ਹੋਣ 'ਤੇ ਆਪਣੇ ਕੰਮਾਂ ਵਿੱਚ ਵੀ ਉਸੇ ਤਰ੍ਹਾਂ ਦੇ ਹਾਂ।