2 Corinthians 10:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਬਹੁਤੀ ਸ਼ੇਖੀ ਨਹੀਂ ਮਾਰਦੇ। ਜੇਕਰ ਅਸੀਂ ਪਹਿਲਾਂ ਹੀ ਤੁਹਾਡੇ ਕੋਲ ਨਾ ਆਏ ਹੁੰਦੇ, ਤਾਂ ਸਾਡੀ ਸ਼ੇਖੀ ਬਹੁਤ ਜ਼ਿਆਦਾ ਹੁੰਦੀ। ਪਰ ਅਸੀਂ ਤੁਹਾਡੇ ਕੋਲ ਆ ਗਏ ਹਾਂ ਅਸੀਂ ਤੁਹਾਡੇ ਕੋਲ ਮਸੀਹ ਦੀ ਖੁਸ਼ਖਬਰੀ ਲੈ ਕੇ ਆਏ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਅਸੀਂ ਆਪਣੀਆਂ ਹੱਦਾਂ ਤੋਂ ਬਾਹਰ ਨਹੀਂ ਜਾ ਰਹੇ ਕਿਉਂਕਿ ਅਸੀਂ ਹੀ ਸਭ ਤੋਂ ਪਹਿਲਾਂ ਤੁਹਾਡੇ ਕੋਲ ਮਸੀਹ ਦਾ ਸ਼ੁਭ ਸਮਾਚਾਰ ਲੈ ਕੇ ਆਏ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਆਪਣੇ ਆਪ ਨੂੰ ਜ਼ਿਆਦਾ ਨਹੀਂ ਵਧਾ ਰਹੇ, ਜਿਵੇਂ ਕਿ ਅਸੀਂ ਤੁਹਾਡੇ ਕੋਲ ਪਹੁੰਚੇ, ਅਸੀਂ ਸਭ ਤੋਂ ਪਹਿਲਾਂ ਤੁਹਾਡੇ ਕੋਲ ਮਸੀਹ ਦੀ ਖੁਸ਼ਖ਼ਬਰੀ ਲੈ ਕੇ ਆਏ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਆਪਣੇ ਆਪ ਨੂੰ ਹੱਦੋਂ ਬਾਹਰ ਨਹੀਂ ਵਧਾਉਂਦੇ ਹਾਂ ਭਈ ਜਾਣੀਦਾ ਸਾਡੀ ਪਹੁੰਚ ਤੁਸਾਂ ਤੀਕ ਨਾ ਹੁੰਦੀ ਇਸ ਲਈ ਜੋ ਅਸੀਂ ਤਾਂ ਮਸੀਹ ਦੀ ਖੁਸ਼ ਖਬਰੀ ਸੁਣਾਉਂਦੇ ਹੋਏ ਤੁਸਾਂ ਤੋੜੀ ਅਗੇਤਰੇ ਅੱਪੜ ਪਏ
Punjabi ERV
ਅਸੀਂ ਬਹੁਤੀ ਸ਼ੇਖੀ ਨਹੀਂ ਮਾਰਦੇ। ਜੇਕਰ ਅਸੀਂ ਪਹਿਲਾਂ ਹੀ ਤੁਹਾਡੇ ਕੋਲ ਨਾ ਆਏ ਹੁੰਦੇ, ਤਾਂ ਸਾਡੀ ਸ਼ੇਖੀ ਬਹੁਤ ਜ਼ਿਆਦਾ ਹੁੰਦੀ। ਪਰ ਅਸੀਂ ਤੁਹਾਡੇ ਕੋਲ ਆ ਗਏ ਹਾਂ ਅਸੀਂ ਤੁਹਾਡੇ ਕੋਲ ਮਸੀਹ ਦੀ ਖੁਸ਼ਖਬਰੀ ਲੈਕੇ ਆਏ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਆਪਣੇ ਆਪ ਨੂੰ ਹੱਦੋਂ ਬਾਹਰ ਨਹੀਂ ਵਧਾਉਂਦੇ ਹਾਂ ਕਿ ਜਿਵੇਂ ਸਾਡੀ ਪਹੁੰਚ ਤੁਹਾਡੇ ਤੱਕ ਨਾ ਹੁੰਦੀ ਇਸ ਲਈ ਜੋ ਅਸੀਂ ਤਾਂ ਮਸੀਹ ਦੀ ਖੁਸ਼ਖਬਰੀ ਸੁਣਾਉਂਦੇ ਹੋਏ ਤੁਹਾਡੇ ਤੱਕ ਅਗੇਤਰੇ ਪਹੁੰਚ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اسی اپنے آپ نُوں حدّوں وَدّھ نئیں وَدھاندے جِہیا تُہاڈے کول نا اپڑن ویلے ہوندا۔ سگوں اسی مسِیح دی خُوشخبری دیندے ہوئے تُہاڈے کول اَپڑ گئے ساں۔
Punjabi Standard Bible (Punjabi Standard Bible) 2023
ਅਸੀਂ ਆਪਣੀ ਹੱਦ ਤੋਂ ਅੱਗੇ ਨਹੀਂ ਵੱਧ ਰਹੇ; ਇਹ ਤਦ ਹੁੰਦਾ ਜੇ ਅਸੀਂ ਤੁਹਾਡੇ ਤੱਕ ਨਾ ਪਹੁੰਚੇ ਹੁੰਦੇ, ਬਲਕਿ ਅਸੀਂ ਤਾਂ ਮਸੀਹ ਦੀ ਖੁਸ਼ਖ਼ਬਰੀ ਲੈ ਕੇ ਪਹਿਲਾਂ ਤੁਹਾਡੇ ਤੱਕ ਪਹੁੰਚੇ।