2 Corinthians 10:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਆਪਣੀ ਸ਼ੇਖੀ ਨੂੰ ਆਪਣੇ ਕਾਰਜ ਤੱਕ ਹੀ ਸੀਮਿਤ ਰੱਖਦੇ ਹਾਂ ਅਸੀਂ ਹੋਰਾਂ ਦੇ ਕੀਤੇ ਹੋਏ ਕਾਰਜ ਬਾਰੇ ਗੁਮਾਨ ਨਹੀਂ ਕਰਦੇ। ਉਵੇਂ ਹੀ ਜਿਵੇਂ ਤੁਹਾਡੀ ਨਿਹਚਾ ਵੱਧਣਾ ਜਾਰੀ ਰੱਖਦੀ ਹੈ, ਸਾਨੂੰ ਉਮੀਦ ਹੈ ਕਿ ਤੁਹਾਡੇ ਵਿੱਚ ਸਾਡਾ ਕਾਰਜ ਵੀ ਵੱਧੇਰੇ ਹੱਦ ਤੱਕ ਵੱਧੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਅਸੀਂ ਆਪਣੀਆਂ ਹੱਦਾਂ ਤੋਂ ਬਾਹਰ ਜਾ ਕੇ ਦੂਜਿਆਂ ਦੇ ਕੀਤੇ ਕੰਮ ਉੱਤੇ ਮਾਣ ਨਹੀਂ ਕਰਨਾ ਚਾਹੁੰਦੇ । ਪਰ ਸਾਨੂੰ ਉਮੀਦ ਹੈ ਕਿ ਸਾਡੀਆਂ ਆਪਣੀਆਂ ਹੱਦਾਂ ਵਿੱਚ ਹੀ ਜਿਸ ਤਰ੍ਹਾਂ ਤੁਹਾਡਾ ਵਿਸ਼ਵਾਸ ਵਧੇਗਾ, ਉਸੇ ਤਰ੍ਹਾਂ ਸਾਡੀ ਸੇਵਾ ਦਾ ਵਾਧਾ ਤੁਹਾਡੇ ਵਿੱਚ ਹੋਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਨਾ ਅਸੀਂ ਨਾਪ ਤੋਂ ਬਾਹਰ ਹੋ ਕੇ ਹੋਰਨਾਂ ਦੀਆਂ ਮਿਹਨਤਾਂ ਉੱਤੇ ਮਾਣ ਕਰਦੇ ਹਾਂ। ਸਾਡੀ ਆਸ ਇਹ ਹੈ ਕਿ ਜਿਵੇਂ ਤੁਹਾਡਾ ਵਿਸ਼ਵਾਸ ਵੱਧਦਾ ਜਾਵੇਂ, ਤਿਵੇਂ ਅਸੀਂ ਵੀ ਆਪਣੇ ਖੇਤਰ ਵਿੱਚ ਵਧਾਏ ਜਾਵਾਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਮੇਚਿਓਂ ਬਾਹਰ ਹੋ ਕੇ ਹੋਰਨਾਂ ਦੀਆਂ ਮਿਹਨਤਾਂ ਉੱਤੇ ਅਭਮਾਨ ਨਹੀਂ ਕਰਦੇ ਹਾਂ ਪਰ ਸਾਨੂੰ ਆਸ ਹੈ ਭਈ ਜਿਉਂ ਜਿਉਂ ਤੁਹਾਡੀ ਨਿਹਚਾ ਵਧਦੀ ਜਾਵੇ ਤਿਉਂ ਤਿਉਂ ਅਸੀਂ ਆਪਣੇ ਹਲਕੇ ਦੇ ਵਿੱਚ ਵਧਾਏ ਜਾਵਾਂਗੇ
Punjabi ERV
ਅਸੀਂ ਆਪਣੀਸ਼ੇਖੀ ਨੂੰ ਆਪਣੇ ਕਾਰਜ ਤੱਕ ਹੀ ਸੀਮਿਤ ਰੱਖਦੇ ਹਾਂ ਅਸੀਂ ਹੋਰਾਂ ਦੇ ਕੀਤੇ ਹੋਏ ਕਾਰਜ ਬਾਰੇ ਗੁਮਾਨ ਨਹੀਂ ਕਰਦੇ। ਉਵੇਂ ਹੀ ਜਿਵੇਂ ਤੁਹਾਡੀ ਨਿਹਚਾ ਵਧਣਾ ਜਾਰੀ ਰੱਖਦੀ ਹੈ, ਸਾਨੂੰ ਉਮੀਦ ਹੈ ਕਿ ਤੁਹਾਡੇ ਵਿੱਚ ਸਾਡਾ ਕਾਰਜ ਵੀ ਵਧੇਰੇ ਹੱਦ ਤੱਕ ਵਧੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਨਾਪ ਤੋਂ ਬਾਹਰ ਹੋ ਕੇ ਹੋਰਨਾਂ ਦੀਆਂ ਮਿਹਨਤਾਂ ਉੱਤੇ ਮਾਣ ਨਹੀਂ ਕਰਦੇ ਹਾਂ ਪਰ ਸਾਨੂੰ ਆਸ ਹੈ ਕਿ ਜਿਵੇਂ-ਜਿਵੇਂ ਤੁਹਾਡੀ ਵਿਸ਼ਵਾਸ ਵੱਧਦੀ ਜਾਵੇ, ਤਿਵੇਂ-ਤਿਵੇਂ ਅਸੀਂ ਆਪਣੇ ਖੇਤਰਾਂ ਦੇ ਵਿੱਚ ਵਧਾਏ ਜਾਂਵਾਂਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اسی اندازیوں وَدّھ کے یعنی ہورناں دِیاں محِنتاں اُتّے فخر نئیں کر دے۔ پر اُمّیدوار آں پئی جد تُہاڈے اِیمان وِچ وادھا ہوئے تے اسی تُہاڈے سببّوں اپنی حد دے سببّوں ہور وی وَدِھیئے۔
Punjabi Standard Bible (Punjabi Standard Bible) 2023
ਅਸੀਂ ਦੂਜਿਆਂ ਦੀ ਮਿਹਨਤ ਉੱਤੇ ਹੱਦੋਂ ਵੱਧ ਅਭਿਮਾਨ ਨਹੀਂ ਕਰਦੇ, ਪਰ ਸਾਨੂੰ ਆਸ ਹੈ ਕਿ ਜਿਵੇਂ-ਜਿਵੇਂ ਤੁਹਾਡਾ ਵਿਸ਼ਵਾਸ ਵਧਦਾ ਹੈ ਉਸੇ ਤਰ੍ਹਾਂ ਤੁਹਾਡੇ ਦੁਆਰਾ ਸਾਡਾ ਸੇਵਾ-ਖੇਤਰ ਵੀ ਵਧਦਾ ਜਾਵੇਗਾ,