2 Corinthians 10:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਖੁਸ਼ਖਬਰੀ ਦਾ ਪ੍ਰਚਾਰ ਤੁਹਾਡੇ ਸ਼ਹਿਰ ਤੋਂ ਅਗੇਰੇ ਹੋਰਨਾਂ ਸ਼ਹਿਰਾਂ ਵਿੱਚ ਵੀ ਕਰਨਾ ਚਾਹੁੰਦੇ ਹਾਂ। ਅਸੀਂ ਉਸ ਕਾਰਜ ਬਾਰੇ ਆਤਮ ਪ੍ਰਸ਼ੰਸਾ ਲੈਣਾ ਨਹੀਂ ਚਾਹੁੰਦੇ ਜਿਹੜਾ ਪਹਿਲਾਂ ਹੀ ਕਿਸੇ ਹੋਰ ਵਿਅਕਤੀ ਦੇ ਇਲਾਕੇ ਵਿੱਚ ਕੀਤਾ ਜਾ ਚੁੱਕਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਅਸੀਂ ਤੁਹਾਡੇ ਤੋਂ ਇਲਾਵਾ ਦੂਜੇ ਇਲਾਕਿਆਂ ਵਿੱਚ ਵੀ ਸ਼ੁਭ ਸਮਾਚਾਰ ਦਾ ਪ੍ਰਚਾਰ ਕਰਾਂਗੇ ਪਰ ਦੂਜਿਆਂ ਦੀਆਂ ਹੱਦਾਂ ਵਿੱਚ ਕੀਤੇ ਕੰਮ ਉੱਤੇ ਮਾਣ ਨਹੀਂ ਕਰਾਂਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਜੋ ਅਸੀਂ ਤੁਹਾਡੇ ਤੋਂ ਦੂਰ ਦੇ ਖੇਤਰਾ ਵਿੱਚ ਸੁਣਾਈਏ। ਕਿਉਂਕਿ ਅਸੀਂ ਨਹੀਂ ਚਾਹੁੰਦੇ ਹੋਰਨਾਂ ਦੇ ਖੇਤਰਾਂ ਵਿੱਚ ਉਹਨਾਂ ਕੰਮਾਂ ਦੇ ਲਈ ਜਿਹੜੇ ਪਹਿਲੇ ਹੀ ਕੀਤੇ ਹੋਏ ਹਨ ਮਾਣ ਕਰੀਏ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਅਸੀਂ ਤੁਹਾਥੋਂ ਪਰੇਡੇ ਦੇਸਾਂ ਵਿੱਚ ਖੁਸ਼ ਖਬਰੀ ਸੁਣਾਈਏ ਅਤੇ ਹੋਰਨਾਂ ਦਿਆਂ ਹਲਕਿਆਂ ਵਿੱਚ ਉਨ੍ਹਾਂ ਗੱਲਾਂ ਉੱਤੇ ਜੋ ਸਾਡੇ ਲਈ ਤਿਆਰ ਕੀਤੀਆਂ ਹੋਈਆਂ ਹਨ ਅਭਮਾਨ ਨਾ ਕਰੀਏ
Punjabi ERV
ਅਸੀਂ ਖੁਸ਼ਖਬਰੀ ਦਾ ਪ੍ਰਚਾਰ ਤੁਹਾਡੇ ਸ਼ਹਿਰ ਤੋਂ ਅਗੇਰੇ ਹੋਰਨਾਂ ਸ਼ਹਿਰਾਂ ਵਿੱਚ ਵੀ ਕਰਨਾ ਚਾਹੁੰਦੇ ਹਾਂ। ਅਸੀਂ ਉਸ ਕਾਰਜ ਬਾਰੇ ਆਤਮ ਪ੍ਰਸ਼ੰਸਾ ਲੈਣਾ ਨਹੀਂ ਚਾਹੁੰਦੇ ਜਿਹਡ਼ਾ ਪਹਿਲਾਂ ਹੀ ਕਿਸੇ ਹੋਰ ਵਿਅਕਤੀ ਦੇ ਇਲਾਕੇ ਵਿੱਚ ਕੀਤਾ ਜਾ ਚੁਕਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਅਸੀਂ ਤੁਹਾਡੇ ਤੋਂ ਦੂਰ ਦੇ ਦੇਸਾਂ ਵਿੱਚ ਖੁਸ਼ਖਬਰੀ ਸੁਣਾਈਏ ਅਤੇ ਹੋਰਨਾਂ ਦੇ ਖੇਤਰਾਂ ਵਿੱਚ ਉਨ੍ਹਾਂ ਗੱਲਾਂ ਉੱਤੇ ਜੋ ਸਾਡੇ ਲਈ ਤਿਆਰ ਕੀਤੀਆਂ ਹੋਈਆਂ ਹਨ ਮਾਣ ਨਾ ਕਰੀਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو تُہاڈیاں حداں توں پرانہہ خُوشخبری پُچایئے۔ نا پئی ہورناں دی حد وِچ بنیاں بنائِیاں شیواں اُتّے فخر کریئے۔
Punjabi Standard Bible (Punjabi Standard Bible) 2023
ਤਾਂਕਿ ਅਸੀਂ ਤੁਹਾਡੇ ਤੋਂ ਅੱਗੇ ਦੇ ਇਲਾਕਿਆਂ ਵਿੱਚ ਖੁਸ਼ਖ਼ਬਰੀ ਸੁਣਾਈਏ, ਨਾ ਕਿ ਕਿਸੇ ਦੂਜੇ ਦੇ ਸੇਵਾ-ਖੇਤਰ ਵਿੱਚ ਕੀਤੇ ਗਏ ਕੰਮਾਂ 'ਤੇ ਅਭਿਮਾਨ ਕਰੀਏ।