2 Corinthians 10:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਜਿਨ੍ਹਾਂ ਹਥਿਆਰਾਂ ਨਾਲ ਲੜਦੇ ਹਾਂ ਉਹ ਦੁਨਿਆਵੀ ਹਥਿਆਰਾਂ ਨਾਲੋਂ ਵੱਖਰੇ ਹਨ। ਸਾਡੇ ਹਥਿਆਰਾਂ ਵਿੱਚ ਪਰਮੇਸ਼ੁਰ ਦੀ ਸ਼ਕਤੀ ਹੈ। ਇਹ ਹਥਿਆਰ ਦੁਸ਼ਮਣ ਦੇ ਮਜ਼ਬੂਤ ਟਿਕਾਣਿਆਂ ਨੂੰ ਨਸ਼ਟ ਕਰ ਸੱਕਦੇ ਹਨ। ਇਨ੍ਹਾਂ ਹਥਿਆਰਾਂ ਦੀ ਸਹਾਇਤਾ ਨਾਲ, ਅਸੀਂ ਲੋਕਾਂ ਦੀਆਂ ਦਲੀਲਾਂ ਨੂੰ ਤਬਾਹ ਕਰਨ ਦੇ ਯੋਗ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਡੇ ਲੜਨ ਵਾਲੇ ਹਥਿਆਰ ਸੰਸਾਰਕ ਨਹੀਂ ਹਨ ਸਗੋਂ ਉਹ ਪਰਮੇਸ਼ਰ ਦੇ ਸ਼ਕਤੀਸ਼ਾਲੀ ਹਥਿਆਰ ਹਨ, ਜਿਹਨਾਂ ਦੀ ਮਦਦ ਨਾਲ ਅਸੀਂ ਝੂਠੇ ਵਿਵਾਦਾਂ ਅਤੇ ਕਿਲ੍ਹਿਆਂ ਦਾ ਨਾਸ਼ ਕਰਦੇ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਸਾਡੇ ਯੁੱਧ ਦੇ ਹਥਿਆਰ ਸੰਸਾਰਕ ਨਹੀਂ, ਸਗੋਂ ਪਰਮੇਸ਼ਵਰ ਦੇ ਸ਼ਕਤੀਸ਼ਾਲੀ ਹਥਿਆਰ ਹਨ ਜੋ ਗੜ੍ਹਾਂ ਨੂੰ ਨਸ਼ਟ ਦਿੰਦੇ ਹਨ ਅਤੇ ਬਹੁਤ ਤਾਕਤਵਰ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਜੋ ਸਾਡੇ ਜੁੱਧ ਦੇ ਸ਼ਸਤ੍ਰ ਸਰੀਰਕ ਨਹੀਂ ਸਗੋਂ ਪਰਮੇਸ਼ੁਰ ਦੇ ਭਾਣੇ ਕਿਲ੍ਹਿਆਂ ਦੇ ਢਾਹ ਦੇਣ ਲਈ ਡਾਢੇ ਤਕੜੇ ਹਨ
Punjabi ERV
ਅਸੀਂ ਜਿਨ੍ਹਾਂ ਹਥਿਆਰਾਂ ਨਾਲ ਲਡ਼ਦੇ ਹਾਂ ਉਹ ਦੁਨਿਆਵੀ ਹਥਿਆਰਾਂ ਨਾਲੋਂ ਵੱਖਰੇ ਹਨ। ਸਾਡੇ ਹਥਿਆਰਾਂ ਵਿੱਚ ਪਰਮੇਸ਼ੁਰ ਦੀ ਸ਼ਕਤੀ ਹੈ। ਇਹ ਹਥਿਆਰ ਦੁਸ਼ਮਣ ਦੇ ਮਜ਼ਬੂਤ ਟਿਕਾਣਿਆਂ ਨੂੰ ਨਸ਼ਟ ਕਰ ਸਕਦੇ ਹਨ। ਇਨ੍ਹਾਂ ਹਥਿਆਰਾਂ ਦੀ ਸਹਾਇਤਾ ਨਾਲ, ਅਸੀਂ ਲੋਕਾਂ ਦੀਆਂ ਦਲੀਲਾਂ ਨੂੰ ਤਬਾਹ ਕਰਨ ਦੇ ਯੋਗ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜੋ ਸਾਡੇ ਯੁੱਧ ਦੇ ਹਥਿਆਰ ਸਰੀਰਕ ਨਹੀਂ ਸਗੋਂ ਪਰਮੇਸ਼ੁਰ ਦੇ ਦੁਆਰਾ ਕਿਲ੍ਹਿਆਂ ਨੂੰ ਢਾਹ ਦੇਣ ਲਈ ਬਹੁਤ ਤਾਕਤਵਰ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پئی ساڈی لڑائی دے ہتّھیار جِسمانی نئیں۔ سگوں خُدا دے اگّے قِلعیاں نُوں ڈھاہ سُٹّن جو گے نیں۔
Punjabi Standard Bible (Punjabi Standard Bible) 2023
ਕਿਉਂਕਿ ਸਾਡੇ ਯੁੱਧ ਦੇ ਹਥਿਆਰ ਸਰੀਰਕ ਨਹੀਂ, ਬਲਕਿ ਪਰਮੇਸ਼ਰ ਵੱਲੋਂ ਸ਼ਕਤੀਸ਼ਾਲੀ ਹਨ ਜਿਨ੍ਹਾਂ ਨਾਲ ਅਸੀਂ ਕਿਲ੍ਹਿਆਂ ਨੂੰ ਢਾਹੁੰਦੇ