2 Corinthians 10:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਚਾਹੀਦਾ ਹੈ ਕਿ ਤੁਸੀਂ ਆਪਣੇ ਸਾਹਮਣੇ ਪੇਸ਼ ਹੋਏ ਤੱਥਾਂ ਨੂੰ ਗਹੁ ਨਾਲ ਦੇਖੋਂ। ਜੋ ਕੋਈ ਵਿਅਕਤੀ ਸੋਚਦਾ ਹੈ ਕਿ ਉਹ ਮਸੀਹ ਨਾਲ ਸੰਬੰਧਿਤ ਹੈ। ਤਾਂ ਉਸ ਨੂੰ ਚੇਤੇ ਰੱਖਣਾ ਚਾਹੀਦਾ ਜਿਵੇਂ ਉਹ ਸੰਬੰਧਿਤ ਹੈ ਅਸੀਂ ਵੀ ਉਵੇਂ ਹੀ ਮਸੀਹ ਨਾਲ ਸੰਬੰਧ ਰੱਖਦੇ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਤੁਹਾਡੇ ਸਾਹਮਣੇ ਹੈ, ਤੁਸੀਂ ਉਸ ਉੱਤੇ ਧਿਆਨ ਕਰਦੇ ਹੋ । ਜੇਕਰ ਕੋਈ ਮਨੁੱਖ ਇਹ ਸੋਚਦਾ ਹੈ ਕਿ ਉਹ ਮਸੀਹ ਦਾ ਹੈ ਤਾਂ ਉਸ ਨੂੰ ਇਸ ਗੱਲ ਉੱਤੇ ਵੀ ਧਿਆਨ ਦੇਣਾ ਚਾਹੀਦਾ ਹੈ ਕਿ ਉਸੇ ਤਰ੍ਹਾਂ ਅਸੀਂ ਵੀ ਮਸੀਹ ਦੇ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਉਹਨਾਂ ਗੱਲਾਂ ਨੂੰ ਜੋ ਸਾਹਮਣੇ ਹਨ, ਬਾਹਰੋਂ ਵੇਖਦੇ ਹੋ। ਜੇ ਕਿਸੇ ਨੂੰ ਇਹ ਭਰੋਸਾ ਹੋਵੇ ਕਿ ਉਹ ਆਪ ਮਸੀਹ ਦੇ ਹਨ, ਤਾਂ ਉਹ ਫਿਰ ਇਹ ਆਪਣੇ ਆਪ ਵਿੱਚ ਸੋਚੇ ਕਿ ਜਿਸ ਪ੍ਰਕਾਰ ਉਹ ਮਸੀਹ ਦਾ ਹੈ ਉਸੇ ਪ੍ਰਕਾਰ ਅਸੀਂ ਵੀ ਮਸੀਹ ਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਉਨ੍ਹਾਂ ਗੱਲਾਂ ਵੱਲ ਜੋ ਤੁਹਾਡੇ ਸਨਮੁਖ ਹਨ ਵੇਖਦੇ ਹੋ । ਜੇ ਕਿਸੇ ਨੂੰ ਇਹ ਭਰੋਸਾ ਹੋਵੇ ਜੋ ਉਹ ਆਪ ਮਸੀਹ ਦਾ ਹੈ ਤਾਂ ਉਹ ਫੇਰ ਇਹ ਆਪਣੇ ਆਪ ਵਿੱਚ ਸੋਚੇ ਭਈ ਜਿਵੇਂ ਉਹ ਮਸੀਹ ਹੈ ਤਿਵੇਂ ਅਸੀਂ ਵੀ ਹਾਂ
Punjabi ERV
ਤੁਹਾਨੂੰ ਚਾਹੀਦਾ ਹੈ ਕਿ ਤੁਸੀਂ ਆਪਣੇ ਸਾਮ੍ਹਣੇ ਪੇਸ਼ ਹੋਏ ਤਥਾਂ ਨੂੰ ਗਹੁ ਨਾਲ ਦੇਖੋਂ। ਜੋ ਕੋਈ ਵਿਅਕਤੀ ਸੋਚਦਾ ਹੈ ਕਿ ਉਹ ਮਸੀਹ ਨਾਲ ਸੰਬੰਧਿਤ ਹੈ। ਤਾਂ ਉਸ ਨੂੰ ਚੇਤੇ ਰੱਖਣਾ ਚਾਹੀਦਾ ਜਿਵੇਂ ਉਹ ਸੰਬੰਧਿਤ ਹੈ ਅਸੀਂ ਵੀ ਉਵੇਂ ਹੀ ਮਸੀਹ ਨਾਲ ਸੰਬੰਧ ਰੱਖਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਉਨ੍ਹਾਂ ਗੱਲਾਂ ਵੱਲ ਜੋ ਤੁਹਾਡੇ ਸਾਹਮਣੇ ਹਨ ਵੇਖਦੇ ਹੋ। ਜੇ ਕਿਸੇ ਨੂੰ ਇਹ ਭਰੋਸਾ ਹੋਵੇ ਜੋ ਉਹ ਆਪ ਮਸੀਹ ਦਾ ਹੈ ਤਾਂ ਉਹ ਫੇਰ ਇਹ ਆਪਣੇ ਆਪ ਵਿੱਚ ਸੋਚੇ ਕਿ ਜਿਸ ਪ੍ਰਕਾਰ ਉਹ ਮਸੀਹ ਦਾ ਹੈ ਉਸੇ ਪ੍ਰਕਾਰ ਅਸੀਂ ਵੀ ਮਸੀਹ ਦੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی تے اوہناں شیواں نُوں ویکھدے ہو۔ جیہڑیاں اَکھّیاں اگّے نیں۔ جے کِسے نُوں اپنے اُتّے بھروسا ہوئے۔ پئی اوہ مسِیح دا اے۔ تے اپنے دِل وِچ ایہہ وی سوچ لَوے۔ پئی جیویں اوہ مسِیح دا اے۔ اوسے طرح اسی وی آں۔
Punjabi Standard Bible (Punjabi Standard Bible) 2023
ਤੁਸੀਂ ਉਹੀ ਵੇਖਦੇ ਹੋ ਜੋ ਨਜ਼ਰ ਆਉਂਦਾ ਹੈ। ਜੇ ਕੋਈ ਆਪਣੇ ਆਪ ਨੂੰ ਮਸੀਹ ਦਾ ਮੰਨਦਾ ਹੈ ਤਾਂ ਉਹ ਆਪਣੇ ਆਪ ਵਿੱਚ ਫੇਰ ਇਸ ਗੱਲ ਉੱਤੇ ਵਿਚਾਰ ਕਰੇ ਕਿ ਜਿਸ ਤਰ੍ਹਾਂ ਉਹ ਮਸੀਹ ਦਾ ਹੈ ਉਸੇ ਤਰ੍ਹਾਂ ਅਸੀਂ ਵੀ ਹਾਂ।