2 Corinthians 10:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸੱਚ ਹੈ ਕਿ ਅਸੀਂ ਪ੍ਰਭੂ ਵੱਲੋਂ ਦਿੱਤੇ ਗਏ ਇਖਤਿਆਰ ਬਾਰੇ ਸ਼ੇਖੀ ਮਾਰਦੇ ਹਾਂ। ਪਰ ਉਸ ਨੇ ਤੁਹਾਨੂੰ ਮਜ਼ਬੂਤ ਬਨਾਉਣ ਲਈ ਸਾਨੂੰ ਇਹ ਇਖਤਿਆਰ ਦਿੱਤਾ ਹੈ ਨਾ ਕਿ ਤੁਹਾਨੂੰ ਦੁੱਖ ਪਹੁੰਚਾਉਣ ਲਈ। ਇਸ ਲਈ ਮੈਂ ਆਪਣੀ ਸ਼ੇਖੀ ਉੱਤੇ ਸ਼ਰਮਸਾਰ ਨਹੀਂ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਮੈਂ ਆਪਣੇ ਅਧਿਕਾਰ ਦੇ ਬਾਰੇ ਕੁਝ ਜ਼ਿਆਦਾ ਹੀ ਮਾਣ ਕਰਾਂ ਜੋ ਸਾਨੂੰ ਪ੍ਰਭੂ ਨੇ ਤੁਹਾਡੀ ਆਤਮਿਕ ਉਸਾਰੀ ਲਈ ਦਿੱਤਾ ਹੈ ਨਾ ਕਿ ਤੁਹਾਡੇ ਨਾਸ਼ ਦੇ ਲਈ, ਮੈਨੂੰ ਇਸ ਤੋਂ ਕੋਈ ਸ਼ਰਮ ਨਹੀਂ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਮੈਂ ਉਸ ਅਧਿਕਾਰ ਦਾ ਕੁਝ ਜ਼ਿਆਦਾ ਮਾਣ ਕਰਾ ਜਿਹੜਾ ਪ੍ਰਭੂ ਨੇ ਸਾਨੂੰ ਤੁਹਾਨੂੰ ਗਿਰਾਉਣ ਲਈ ਨਹੀਂ ਸਗੋਂ ਤੁਹਾਨੂੰ ਬਣਾਉਂਣ ਲਈ ਦਿੱਤਾ ਹੈ ਤਾਂ ਵੀ ਮੈਂ ਸ਼ਰਮਿੰਦਾ ਨਹੀਂ ਹੋਵਾਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਭਾਵੇਂ ਆਪਣੇ ਉਸ ਇਖ਼ਤਿਆਰ ਦੇ ਵਿਖੇ ਜਿਹੜਾ ਪ੍ਰਭੁ ਨੇ ਸਾਨੂੰ ਤੁਹਾਡੇ ਢਾਹੁਣ ਲਈ ਨਹੀਂ ਸਗੋਂ ਤੁਹਾਡੇ ਬਣਾਉਣ ਲਈ ਦਿੱਤਾ ਕੁਝ ਵਧ ਕੇ ਅਭਮਾਨ ਕਰਾਂ ਤਾਂ ਵੀ ਮੈਂ ਲੱਜਿਆਵਾਨ ਨਹੀਂ ਹੋਵਾਂਗਾ
Punjabi ERV
ਇਹ ਸੱਚ ਹੈ ਕਿ ਅਸੀਂ ਪ੍ਰਭੂ ਵੱਲੋਂ ਦਿੱਤੇ ਗਏ ਇਖਤਿਆਰ ਬਾਰੇ ਸ਼ੇਖੀ ਮਾਰਦੇ ਹਾਂ। ਪਰ ਉਸਨੇ ਤੁਹਾਨੂੰ ਮਜ਼ਬੂਤ ਬਨਾਉਣ ਲਈ ਸਾਨੂੰ ਇਹ ਇਖਤਿਆਰ ਦਿੱਤਾ ਹੈ ਨਾ ਕਿ ਤੁਹਾਨੂੰ ਦੁਖ ਪਹੁੰਚਾਉਣ ਲਈ। ਇਸਲਈ ਮੈਂ ਆਪਣੀ ਸ਼ੇਖੀ ਉੱਤੇ ਸ਼ਰਮਸਾਰ ਨਹੀਂ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਭਾਵੇਂ ਆਪਣੇ ਉਸ ਅਧਿਕਾਰ ਦੇ ਬਾਰੇ ਜਿਹੜਾ ਪ੍ਰਭੂ ਨੇ ਸਾਨੂੰ ਤੁਹਾਨੂੰ ਗਿਰਾਉਣ ਲਈ ਨਹੀਂ ਸਗੋਂ ਤੁਹਾਨੂੰ ਬਣਾਉਣ ਲਈ ਦਿੱਤਾ ਜੇ ਮੈਂ ਇਸ ਬਾਰੇ ਕੁਝ ਵੱਧ ਕੇ ਮਾਣ ਕਰਾਂ ਤਾਂ ਵੀ ਮੈਂ ਸ਼ਰਮਿੰਦਾ ਨਹੀਂ ਹੋਵਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جے مَیں ایس اختیار اُتّے کُجھ وَدّھ فخر وی کراں۔ جیہڑا خُداوند تُہاڈے بنان لئی مَینُوں دِتّا اے۔ تے تُہاڈے وگاڑن لئی نئیں۔ تے مَیں شرمندہ نا ہوواں گا۔
Punjabi Standard Bible (Punjabi Standard Bible) 2023
ਕਿਉਂਕਿ ਜੇ ਮੈਂ ਆਪਣੇ ਅਧਿਕਾਰ ਦੇ ਵਿਖੇ ਕੁਝ ਜ਼ਿਆਦਾ ਹੀ ਅਭਿਮਾਨ ਕਰਾਂ ਜੋ ਪ੍ਰਭੂ ਨੇ ਮੈਨੂੰ ਤੁਹਾਡੀ ਉੱਨਤੀ ਲਈ ਦਿੱਤਾ ਨਾ ਕਿ ਤੁਹਾਨੂੰ ਡੇਗਣ ਲਈ, ਤਾਂ ਮੈਂ ਸ਼ਰਮਿੰਦਾ ਨਹੀਂ ਹੋਵਾਂਗਾ।