2 Corinthians 11:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਸਦਾ ਉਹੀ ਕਰਦਾ ਰਹਾਂਗਾ ਜੋ ਮੈਂ ਹੁਣ ਕਰ ਰਿਹਾ ਹਾਂ ਅਜਿਹਾ ਮੈਂ ਇਸ ਲਈ ਕਰ ਰਿਹਾ ਹਾਂ ਤਾਂ ਜੋ ਉਨ੍ਹਾਂ ਲੋਕਾਂ ਕੋਲ ਸ਼ੇਖੀ ਮਾਰਨ ਦਾ ਕੋਈ ਕਾਰਣ ਨਹੀਂ ਹੋਵੇਗਾ। ਉਹ ਇਹ ਵਿਖਾਉਣਾ ਪਸੰਦ ਕਰਦੇ ਹਨ ਕਿ ਜਿਸ ਕਾਰਜ ਦੀ ਉਹ ਸ਼ੇਖੀ ਮਾਰ ਰਏ ਹਨ ਉਹ ਸਾਡੇ ਕਾਰਜ ਵਰਗਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੋ ਮੈਂ ਕਰਦਾ ਹਾਂ ਉਹ ਕਰਦਾ ਰਹਾਂਗਾ ਤਾਂ ਜੋ ਉਹਨਾਂ ਨੂੰ ਜਿਹੜੇ ਆਪਣੇ ਆਪ ਨੂੰ ਸਾਡੇ ਬਰਾਬਰ ਕਰਨਾ ਚਾਹੁੰਦੇ ਹਨ ਅਤੇ ਇਸ ਉੱਤੇ ਮਾਣ ਕਰਦੇ ਹਨ ਉਹਨਾਂ ਨੂੰ ਇਸ ਤਰ੍ਹਾਂ ਕਰਨ ਦਾ ਮੌਕਾ ਨਾ ਮਿਲੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਜੋ ਕੁਝ ਕਰ ਰਿਹਾ ਹਾਂ ਉਹੀ ਕਰਦਾ ਰਹਾਂਗਾ ਤਾਂ ਜੋ ਉਹਨਾਂ ਲੋਕਾਂ ਨੂੰ ਕੋਈ ਮੌਕਾ ਨਾ ਦਿੱਤਾ ਜਾਵੇ ਜੋ ਆਪਣੇ ਆਪ ਨੂੰ ਉਹਨਾਂ ਗੱਲਾਂ ਵਿੱਚ ਸਾਡੇ ਬਰਾਬਰ ਮੰਨੇ ਜਾਣ ਦਾ ਮੌਕਾ ਲੱਭਦੇ ਹਨ, ਜਿਨ੍ਹਾ ਬਾਰੇ ਅਸੀਂ ਮਾਣ ਕਰਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਜੋ ਕਰਦਾ ਹਾਂ ਸੋਈ ਕਰਦਾ ਰਹਾਂਗਾ ਤਾਂ ਜੋ ਮੈਂ ਦਾਉ ਲੱਭਣ ਵਾਲਿਆਂ ਦੇ ਦਾਉ ਝਾੜ ਸੁੱਟਾਂ ਭਈ ਜਿਸ ਗੱਲ ਵਿੱਚ ਓਹ ਅਭਮਾਨ ਕਰਦੇ ਹਨ ਉਸ ਵਿੱਚ ਸਾਡੇ ਵਰਗੇ ਠਹਿਰਨ
Punjabi ERV
ਅਤੇ ਸਦਾ ਉਹੀ ਕਰਦਾ ਰਹਾਂਗਾ ਜੋ ਮੈਂ ਹੁਣ ਕਰ ਰਿਹਾ ਹਾਂ ਅਜਿਹਾ ਮੈਂ ਇਸ ਲਈ ਕਰ ਰਿਹਾ ਹਾਂ ਤਾਂ ਜੋ ਉਨ੍ਹਾਂ ਲੋਕਾਂ ਕੋਲ ਸ਼ੇਖੀ ਮਾਰਨ ਦਾ ਕੋਈ ਕਾਰਣ ਨਹੀਂ ਹੋਵੇਗਾ। ਉਹ ਇਹ ਵਿਖਾਉਣ ਪਸੰਦ ਕਰਦੇ ਹਨ ਕਿ ਜਿਸ ਕਾਰਜ ਦੀ ਉਹ ਸ਼ੇਖੀ ਮਾਰ ਰਏ ਹਨ ਉਹ ਸਾਡੇ ਕਾਰਜ ਵਰਗਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਜੋ ਕਰਦਾ ਹਾਂ ਉਹੀ ਕਰਦਾ ਰਹਾਂਗਾ ਤਾਂ ਜੋ ਮੈਂ ਮੌਕਾ ਲੱਭਣ ਵਾਲਿਆਂ ਦੇ ਮੌਕਿਆਂ ਝਾੜ ਸੁੱਟਾਂ ਕਿ ਜਿਸ ਗੱਲ ਵਿੱਚ ਉਹ ਮਾਣ ਕਰਦੇ ਹਨ ਉਸ ਵਿੱਚ ਸਾਡੇ ਵਰਗੇ ਠਹਿਰਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جو کُجھ کرناں آں اوہ ای کر دا رہاں گا۔ تاں جو داء لَبّھن والیاں دا داء لگّن نا دیاں۔ سگوں جِس گلّے اوہ فخر کر دے نیں اوہدے وِچ ساڈے جیہے ای نِکلن۔
Punjabi Standard Bible (Punjabi Standard Bible) 2023
ਪਰ ਮੈਂ ਜੋ ਕਰਦਾ ਹਾਂ, ਕਰਦਾ ਹੀ ਰਹਾਂਗਾ ਤਾਂਕਿ ਜਿਹੜੇ ਮੌਕਾ ਭਾਲ ਰਹੇ ਹਨ ਉਨ੍ਹਾਂ ਨੂੰ ਇਹ ਘਮੰਡ ਕਰਨ ਦਾ ਮੌਕਾ ਨਾ ਦੇਵਾਂ ਕਿ ਉਹ ਵੀ ਉਹੀ ਕੰਮ ਕਰ ਰਹੇ ਹਨ ਜੋ ਅਸੀਂ ਕਰ ਰਹੇ ਹਾਂ।