2 Corinthians 11:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਅਸੀਂ ਹੈਰਾਨ ਨਹੀਂ ਹੁੰਦੇ ਜਦੋਂ ਸ਼ੈਤਾਨ ਦੇ ਸੇਵਕ ਆਪਣੇ ਭੇਸ ਸੱਚ ਦੇ ਸੇਵਕਾਂ ਵਰਗੇ ਬਣਾ ਲੈਂਦੇ ਹਨ। ਪਰ ਆਖਰਕਾਰ ਉਨ੍ਹਾਂ ਲੋਕਾਂ ਨੂੰ ਆਪਣੇ ਕੀਤੇ ਲਈ ਸਜ਼ਾ ਭੁਗਤਣੀ ਪਵੇਗੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਇਹ ਕੋਈ ਵੱਡੀ ਗੱਲ ਨਹੀਂ ਹੈ ਕਿ ਉਸ ਦੇ ਸੇਵਕ ਨੇਕੀ ਦੇ ਸੇਵਕ ਹੋਣ ਦਾ ਢੌਂਗ ਰਚਦੇ ਹਨ । ਅੰਤ ਵਿੱਚ ਉਹ ਆਪਣੇ ਕੀਤੇ ਕੰਮਾਂ ਦਾ ਫਲ ਪਾਓਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਇਹ ਕੋਈ ਵੱਡੀ ਗੱਲ ਨਹੀਂ, ਜੇ ਉਸਦੇ ਸੇਵਕ ਵੀ ਧਾਰਮਿਕਤਾ ਦੇ ਸੇਵਕ ਹੋਣ ਦਾ ਨਾਟਕ ਕਰਦੇ ਹਨ। ਜਿਨ੍ਹਾ ਦਾ ਅੰਤ ਉਹਨਾਂ ਦੇ ਕੰਮਾਂ ਦੇ ਅਨੁਸਾਰ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਜੋ ਉਹ ਦੇ ਸੇਵਕ ਆਪਣੇ ਰੂਪ ਨੂੰ ਧਰਮ ਦੇ ਸੇਵਕਾਂ ਦੇ ਰੂਪ ਵਿੱਚ ਵਟਾਉਂਦੇ ਹਨ ਤਾਂ ਕੋਈ ਵੱਡੀ ਗੱਲ ਨਹੀਂ ਪਰ ਉਨ੍ਹਾਂ ਦਾ ਅੰਤ ਉਨ੍ਹਾਂ ਦੀਆਂ ਕਰਨੀਆਂ ਦੇ ਅਨੁਸਾਰ ਹੋਵੇਗਾ।।
Punjabi ERV
ਇਸ ਲਈ ਅਸੀਂ ਹੈਰਾਨ ਨਹੀਂ ਹੁੰਦੇ ਜਦੋਂ ਸ਼ੈਤਾਨ ਦੇ ਸੇਵਕ ਆਪਣੇ ਭੇਸ ਸੱਚ ਦੇ ਸੇਵਕਾਂ ਵਰਗੇ ਬਣਾ ਲੈਂਦੇ ਹਨ। ਪਰ ਆਖਰਕਾਰ ਉਨ੍ਹਾਂ ਲੋਕਾਂ ਨੂੰ ਆਪਣੇ ਕੀਤੇ ਲਈ ਸਜ਼ਾ ਭੁਗਤਣੀ ਪਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜੋ ਉਸ ਦੇ ਸੇਵਕ ਆਪਣੇ ਰੂਪ ਨੂੰ ਧਰਮ ਦੇ ਸੇਵਕਾਂ ਦੇ ਰੂਪ ਵਿੱਚ ਬਦਲਦੇ ਹਨ ਤਾਂ ਕੋਈ ਵੱਡੀ ਗੱਲ ਨਹੀਂ ਪਰ ਉਨ੍ਹਾਂ ਦਾ ਅੰਤ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جے اوہدے خادم وی راستبازی دے خادماں جیہے بن جان تے کوئی وڈّی گلّ نئیں۔ پر اوہناں دا اوڑک اوہناں دے کمّاں دے سببّوں ہوئے گا۔
Punjabi Standard Bible (Punjabi Standard Bible) 2023
ਇਸ ਲਈ ਜੇ ਉਸ ਦੇ ਸੇਵਕ ਵੀ ਧਾਰਮਿਕਤਾ ਦੇ ਸੇਵਕਾਂ ਦਾ ਭੇਸ ਧਾਰਦੇ ਹਨ ਤਾਂ ਕੋਈ ਵੱਡੀ ਗੱਲ ਨਹੀਂ; ਉਨ੍ਹਾਂ ਦਾ ਅੰਤ ਉਨ੍ਹਾਂ ਦੇ ਕੰਮਾਂ ਅਨੁਸਾਰ ਹੀ ਹੋਵੇਗਾ।