2 Corinthians 11:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਫ਼ੇਰ ਆਖਦਾ ਹਾਂ; ਕੋਈ ਵਿਅਕਤੀ ਵੀ ਇਹ ਨਾ ਸੋਚੇ ਕਿ ਮੈਂ ਮੂਰਖ ਹਾਂ। ਪਰ ਜੇ ਤੁਸੀਂ ਸੋਚਦੇ ਹੋ ਕਿ ਮੈਂ ਮੂਰਖ ਹਾਂ ਤਾਂ ਤੁਸੀਂ ਮੈਨੂੰ ਇੱਕ ਮੂਰਖ ਵਾਂਗ ਹੀ ਪ੍ਰਵਾਨ ਕਰੋ। ਫ਼ੇਰ ਮੈਂ ਵੀ ਥੋੜੀ ਜਿਹੀ ਸ਼ੇਖੀ ਮਾਰ ਸੱਕਾਂਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਫਿਰ ਕਹਿੰਦਾ ਹਾਂ ਕਿ ਕੋਈ ਮੈਨੂੰ ਮੂਰਖ ਨਾ ਸਮਝੇ । ਪਰ ਜੇਕਰ ਤੁਸੀਂ ਸਮਝਦੇ ਹੋ ਤਾਂ ਮੈਨੂੰ ਮੂਰਖ ਸਮਝ ਕੇ ਹੀ ਸਵੀਕਾਰ ਕਰੋ ਅਤੇ ਮੈਨੂੰ ਕੁਝ ਮਾਣ ਕਰਨ ਦਿਓ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਫਿਰ ਆਖਦਾ ਹਾਂ: ਕਿ ਕੋਈ ਮੈਨੂੰ ਮੂਰਖ ਨਾ ਸਮਝੇ। ਪਰ ਜੇ ਤੁਸੀਂ ਮੈਨੂੰ ਇਸ ਤਰ੍ਹਾਂ ਦਾ ਹੀ ਸਮਝਦੇ ਹੋ ਤਾਂ ਮੈਨੂੰ ਮੂਰਖ ਦੇ ਰੂਪ ਵਿੱਚ ਹੀ ਸਵੀਕਾਰ ਕਰ ਲਵੋਂ। ਤੋਂ ਜੋ ਮੈਂ ਥੋੜ੍ਹਾ ਮਾਣ ਕਰ ਲਵਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਫੇਰ ਇਹ ਆਖਦਾ ਹਾਂ ਭਈ ਕੋਈ ਮੈਨੂੰ ਮੂਰਖ ਨਾ ਸਮਝੇ, ਨਹੀਂ ਤਾਂ ਮੈਨੂੰ ਮੂਰਖ ਹੀ ਜਾਣ ਕੇ ਕਬੂਲ ਕਰੋ ਤਾਂ ਜੋ ਮੈਂ ਵੀ ਥੋੜਾ ਜਿਹਾ ਅਭਮਾਨ ਕਰਾਂ
Punjabi ERV
ਮੈਂ ਤੁਹਾਨੂੰ ਫ਼ੇਰ ਆਖਦਾ ਹਾਂ; ਕੋਈ ਵਿਅਕਤੀ ਵੀ ਇਹ ਨਾ ਸੋਚੇ ਕਿ ਮੈਂ ਮੂਰਖ ਹਾਂ। ਪਰ ਜੇ ਤੁਸੀਂ ਸੋਚਦੇ ਹੋ ਕਿ ਮੈਂ ਮੂਰਖ ਹਾਂ ਤਾਂ ਤੁਸੀਂ ਮੈਨੂੰ ਇੱਕ ਮੂਰਖ ਵਾਂਗ ਹੀ ਪ੍ਰਵਾਨ ਕਰੋ। ਫ਼ੇਰ ਮੈਂ ਵੀ ਥੋਡ਼ੀ ਜਿਹੀ ਸ਼ੇਖੀ ਮਾਰ ਸਕਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਫਿਰ ਆਖਦਾ ਹਾਂ ਕਿ ਕੋਈ ਮੈਨੂੰ ਮੂਰਖ ਨਾ ਸਮਝੇ, ਨਹੀਂ ਤਾਂ ਮੈਨੂੰ ਮੂਰਖ ਹੀ ਜਾਣ ਕੇ ਕਬੂਲ ਕਰੋ ਤਾਂ ਜੋ ਮੈਂ ਵੀ ਥੋੜ੍ਹਾ ਜਿਹਾ ਮਾਣ ਕਰਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں فیر آکھنا آں۔ پئی مَینُوں کوئی مُورکھ نا سمجھے۔ نئیں تے مُورکھ ای سمجھ کے مَینُوں قبول کرو۔ تاں جو مَیں وی تھوڑا جِہیا فخر کراں۔
Punjabi Standard Bible (Punjabi Standard Bible) 2023
ਮੈਂ ਫੇਰ ਕਹਿੰਦਾ ਹਾਂ ਕਿ ਕੋਈ ਮੈਨੂੰ ਮੂਰਖ ਨਾ ਸਮਝੇ, ਪਰ ਜੇ ਨਹੀਂ ਤਾਂ ਮੈਨੂੰ ਮੂਰਖ ਸਮਝ ਕੇ ਹੀ ਗ੍ਰਹਿਣ ਕਰ ਲਵੋ ਤਾਂਕਿ ਮੈਂ ਵੀ ਥੋੜ੍ਹਾ ਅਭਿਮਾਨ ਕਰ ਸਕਾਂ।