2 Corinthians 11:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਇਸ ਲਈ ਸ਼ੇਖੀ ਮਾਰਦਾ ਹਾਂ ਕਿਉਂ ਜੋ ਮੈਂ ਆਪਣੇ ਬਾਰੇ ਭਰੋਸੇਮੰਦ ਹਾਂ। ਪਰ ਮੈਂ ਉਵੇਂ ਨਹੀਂ ਬੋਲ ਰਿਹਾ ਜਿਵੇਂ ਪ੍ਰਭੂ ਬੋਲ ਸੱਕਦਾ ਹੈ। ਮੈਂ ਇੱਕ ਮੂਰਖ ਵਾਂਗ ਸ਼ੇਖੀ ਮਾਰਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਕੁਝ ਵੀ ਮੈਂ ਇੰਨੇ ਮਾਣ ਨਾਲ ਕਹਿ ਰਿਹਾ ਹਾਂ ਇਹ ਪ੍ਰਭੂ ਦੀ ਸਿੱਖਿਆ ਦੇ ਅਨੁਸਾਰ ਨਹੀਂ ਹੈ, ਇਹ ਤਾਂ ਮੂਰਖਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੋ ਕੁਝ ਮੈਂ ਇਸ ਮਾਣ ਕਰਨ ਦੇ ਭਰੋਸੇ ਕਹਿੰਦਾ ਹਾਂ ਸੋ ਪ੍ਰਭੂ ਦੀ ਸਿੱਖਿਆ ਦੇ ਅਨੁਸਾਰ ਨਹੀਂ, ਪਰ ਜਿਵੇਂ ਮੂਰਖਤਾਈ ਨਾਲ ਕਹਿੰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਕੁਝ ਮੈਂ ਇਸ ਅਭਮਾਨ ਕਰਨ ਦੇ ਭਰੋਸੇ ਨਾਲ ਕਹਿੰਦਾ ਹਾਂ ਸੋ ਪ੍ਰਭੁ ਦੀ ਮੱਤ ਦੇ ਅਨੁਸਾਰ ਨਹੀਂ ਪਰ ਜਿਵੇਂ ਮੂਰਖਤਾਈ ਨਾਲ ਕਹਿੰਦਾ ਹਾਂ
Punjabi ERV
ਮੈਂ ਇਸ ਲਈ ਸ਼ੇਖੀ ਮਾਰਦਾ ਹਾਂ ਕਿਉਂ ਜੁ ਮੈਂ ਆਪਣੇ ਬਾਰੇ ਭਰੋਸੇਮੰਦ ਹਾਂ। ਪਰ ਮੈਂ ਉਵੇਂ ਨਹੀਂ ਬੋਲ ਰਿਹਾ ਜਿਵੇਂ ਪ੍ਰਭੂ ਬੋਲ ਸਕਦਾ ਹੈ। ਮੈਂ ਇੱਕ ਮੂਰਖ ਵਾਂਗ ਸ਼ੇਖੀ ਮਾਰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਕੁਝ ਮੈਂ ਇਸ ਮਾਣ ਕਰਨ ਦੇ ਭਰੋਸੇ ਨਾਲ ਕਹਿੰਦਾ ਹਾਂ ਸੋ ਪ੍ਰਭੂ ਦੀ ਸਿੱਖਿਆ ਦੇ ਅਨੁਸਾਰ ਨਹੀਂ ਪਰ ਜਿਵੇਂ ਮੂਰਖਤਾਈ ਨਾਲ ਕਹਿੰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جو کُجھ مَیں آکھنا آں۔ اوہ خُداوند وانگر نئیں سگوں جیویں مُورکھ وانگُوں تے اوس حَوصلے نال آکھنا آں۔ جیہڑا فخر کرن وِچ ہوندا اے۔
Punjabi Standard Bible (Punjabi Standard Bible) 2023
ਮੈਂ ਜੋ ਕੁਝ ਕਹਿ ਰਿਹਾ ਹਾਂ ਉਹ ਪ੍ਰਭੂ ਦੀ ਵੱਲੋਂ ਨਹੀਂ, ਪਰ ਇੱਕ ਮੂਰਖ ਵਾਂਗ ਬੇਧੜਕ ਹੋ ਕੇ ਅਭਿਮਾਨ ਨਾਲ ਕਹਿ ਰਿਹਾ ਹਾਂ।