2 Corinthians 11:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਤੁਹਾਡੇ ਨਾਲ ਈਰਖਾ ਹੋ ਰਹੀ ਹੈ। ਅਤੇ ਇਹ ਈਰਖਾ ਪਰਮੇਸ਼ੁਰ ਵੱਲੋਂ ਆਉਂਦੀ ਹੈ। ਮੈਂ ਤੁਹਾਨੂੰ ਮਸੀਹ ਨੂੰ ਦੇਣ ਦਾ ਵਾਅਦਾ ਕੀਤਾ ਹੈ ਤਾਂ ਜੋ ਸਿਰਫ਼ ਉਹੀ ਤੁਹਾਡਾ ਪਤੀ ਹੋ ਸੱਕੇ। ਮੈਂ ਤੁਹਾਨੂੰ ਮਸੀਹ ਨੂੰ ਉਸਦੀ ਪਾਕ ਕੁਆਰੀ ਹੋਣ ਲਈ ਪੇਸ਼ ਕਰਨਾ ਚਾਹੁੰਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਡੇ ਲਈ ਪਰਮੇਸ਼ਰ ਵਾਂਗ ਈਰਖਾ ਕਰਦਾ ਹਾਂ । ਮੈਂ ਤੁਹਾਨੂੰ ਇੱਕ ਪਵਿੱਤਰ ਕੁਆਰੀ ਦੀ ਤਰ੍ਹਾਂ ਤੁਹਾਡੇ ਇੱਕ ਹੀ ਪਤੀ ਭਾਵ ਮਸੀਹ ਨੂੰ ਸੌਂਪਣ ਦਾ ਵਾਅਦਾ ਕੀਤਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਹਾਡੇ ਲਈ ਮੇਰੀ ਅਣਖ ਪਰਮੇਸ਼ਵਰ ਵਰਗੀ ਅਣਖ ਹੈ। ਇਸ ਲਈ ਜੋ ਮੈਂ ਵਿਆਹ ਲਈ ਤੁਹਾਨੂੰ ਇੱਕੋ ਹੀ ਪਤੀ ਨੂੰ ਸੌਪਿਆ ਤਾਂ ਜੋ ਤੁਹਾਨੂੰ ਪਵਿੱਤਰ ਕੁਆਰੀ ਵਾਂਗ ਮਸੀਹ ਲਈ ਅਰਪਣ ਕਰਾਂ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੇ ਲਈ ਮੇਰੀ ਅਣਖ ਪਰਮੇਸ਼ੁਰ ਜਹੀ ਅਣਖ ਹੈ, ਇਸ ਲਈ ਜੋ ਮੈਂ ਇੱਕੋ ਹੀ ਪਤੀ ਨਾਲ ਤੁਹਾਡੀ ਕੁੜਮਾਈ ਕੀਤੀ ਭਈ ਤਾਹਨੂੰ ਪਾਕ ਕੁਆਰੀਂ ਵਾਂਙੁ ਮਸੀਹ ਦੇ ਅਰਪਨ ਕਰਾਂ
Punjabi ERV
ਮੈਨੂੰ ਤੁਹਾਡੇ ਨਾਲ ਈਰਖਾ ਹੋ ਰਹੀ ਹੈ। ਅਤੇ ਇਹ ਈਰਖਾ ਪਰਮੇਸ਼ੁਰ ਵੱਲੋਂ ਆਉਂਦੀ ਹੈ। ਮੈਂ ਤੁਹਾਨੂੰ ਮਸੀਹ ਨੂੰ ਦੇਣ ਦਾ ਵਾਅਦਾ ਕੀਤਾ ਹੈ ਤਾਂ ਜੋ ਸਿਰਫ਼ ਉਹੀ ਤੁਹਾਡਾ ਪਤੀ ਹੋ ਸਕੇ। ਮੈਂ ਤੁਹਾਨੂੰ ਮਸੀਹ ਨੂੰ ਉਸਦੀ ਪਾਕ ਕੁਆਰੀ ਹੋਣ ਲਈ ਪੇਸ਼ ਕਰਨਾ ਚਾਹੁੰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੇ ਲਈ ਮੇਰੀ ਅਣਖ ਪਰਮੇਸ਼ੁਰ ਵਰਗੀ ਹੈ, ਇਸ ਲਈ ਜੋ ਮੈਂ ਵਿਆਹ ਲਈ ਤੁਹਾਨੂੰ ਇੱਕੋ ਹੀ ਪਤੀ ਨੂੰ ਸੌਂਪਿਆ ਤਾਂ ਜੋ ਤੁਹਾਨੂੰ ਪਵਿੱਤਰ ਕੁਆਰੀ ਵਾਂਗੂੰ ਮਸੀਹ ਲਈ ਅਰਪਣ ਕਰਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَینُوں تُہاڈے لئی خُدا جیہی غیرت اے۔ کیوں جو اِکّو ای بندے دے نال تُہاڈی منگنی کِیتی اے۔ تاں جو تُہانوں پاک کواری وانگُوں مسِیح دے کول حاضر کراں۔
Punjabi Standard Bible (Punjabi Standard Bible) 2023
ਮੈਂ ਤੁਹਾਡੇ ਵਿਖੇ ਪਰਮੇਸ਼ਰ ਵਰਗੀ ਜਲਨ ਰੱਖਦਾ ਹਾਂ, ਕਿਉਂਕਿ ਮੈਂ ਤੁਹਾਡੀ ਮੰਗਣੀ ਇੱਕੋ ਪਤੀ ਅਰਥਾਤ ਮਸੀਹ ਨਾਲ ਕਰ ਦਿੱਤੀ ਤਾਂਕਿ ਤੁਹਾਨੂੰ ਪਵਿੱਤਰ ਕੁਆਰੀ ਦੇ ਰੂਪ ਵਿੱਚ ਉਸ ਦੇ ਸਪੁਰਦ ਕਰਾਂ।