2 Corinthians 11:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਉਹ ਲੋਕ ਮਸੀਹ ਦੀ ਸੇਵਾ ਕਰ ਰਹੇ ਹਨ? ਮੈਂ ਉਨ੍ਹਾਂ ਨਾਲੋਂ ਵੱਧਕੇ ਉਸਦੀ ਸੇਵਾ ਕਰ ਰਿਹਾ ਹਾਂ। (ਮੈਂ ਝੱਲਾ ਹਾਂ ਜੋ ਇਸ ਤਰ੍ਹਾਂ ਗੱਲਾਂ ਕਰ ਰਿਹਾ ਹਾਂ।) ਮੈਂ ਉਨ੍ਹਾਂ ਲੋਕਾਂ ਨਾਲੋਂ ਵੱਧੇਰੇ ਕਾਰਜ ਕੀਤਾ ਹੈ। ਬਹੁਤ ਵਾਰੀ ਮੈਂ ਕੈਦ ਵਿੱਚ ਸਾਂ। ਮੈਂ ਵੀ ਵੱਧੇਰੇ ਕੁੱਟਾਂ ਝੱਲੀਆਂ ਹਨ। ਬਹੁਤ ਵਾਰੀ ਮੈਂ ਮੌਤ ਦੇ ਬਹੁਤ ਨੇੜੇ ਸਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੀ ਉਹ ਹੀ ਮਸੀਹ ਦੇ ਸੇਵਕ ਹਨ? ਮੈਂ ਉਹਨਾਂ ਤੋਂ ਵੀ ਵੱਧ ਕੇ ਹਾਂ (ਇਹ ਸਭ ਮੈਂ ਪਾਗਲਾਂ ਦੀ ਤਰ੍ਹਾਂ ਕਹਿ ਰਿਹਾ ਹਾਂ) । ਪਰ ਮੈਂ ਉਹਨਾਂ ਤੋਂ ਜ਼ਿਆਦਾ ਮਿਹਨਤ ਕੀਤੀ, ਬਹੁਤ ਵਾਰ ਕੈਦ ਵਿੱਚ ਰਿਹਾ, ਬਹੁਤ ਵਾਰ ਕੋਰੜਿਆਂ ਦੀ ਮਾਰ ਖਾਧੀ, ਅਤੇ ਕਈ ਵਾਰ ਮੌਤ ਦੇ ਮੂੰਹ ਤੱਕ ਵੀ ਪਹੁੰਚਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਉਹ ਮਸੀਹ ਦੇ ਸੇਵਕ ਹਨ? (ਮੈਂ ਬੇਸੁੱਧ ਵਾਂਗੂੰ ਬੋਲਦਾ ਹਾਂ।) ਮੈਂ ਉਹਨਾਂ ਨਾਲੋਂ ਵਧੀਕ ਹਾਂ। ਅਰਥਾਤ ਸਖ਼ਤ ਮਿਹਨਤ ਕਰਨ ਵਿੱਚ ਵੱਧ ਕੇ ਹਾਂ, ਕੈਦ ਵਿੱਚ ਵਧੀਕ, ਮਾਰ ਖਾਣ ਵਿੱਚ ਹੱਦੋਂ ਬਾਹਰ, ਮੌਤ ਦੇ ਜੋਖਮਾਂ ਵਿੱਚ ਵੀ ਵੱਧ ਕੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਓਹ ਮਸੀਹ ਦੇ ਸੇਵਕ ਹਨॽ ਮੈਂ ਬੇਸੁੱਧ ਵਾਂਙੁ ਬੋਲਦਾ ਹਾਂ, ਮੈਂ ਵਧੀਕ ਹਾਂ, ਅਰਥਾਤ ਮਿਹਨਤਾਂ ਦੇ ਵਿੱਚ ਵਧੀਕ, ਕੈਦਾਂ ਵਿੱਚ ਵਧੀਕ, ਮਾਰ ਖਾਣ ਵਿੱਚ ਹੱਦੋਂ ਬਾਹਰ, ਮੌਤਾਂ ਵਿੱਚ ਬਹੁਤ ਵਾਰੀ
Punjabi ERV
ਕੀ ਉਹ ਲੋਕ ਮਸੀਹ ਦੀ ਸੇਵਾ ਕਰ ਰਹੇ ਹਨ? ਮੈਂ ਉਨ੍ਹਾਂ ਨਾਲੋਂ ਵਧਕੇ ਉਸਦੀ ਸੇਵਾ ਕਰ ਰਿਹਾ ਹਾਂ (ਮੈਂ ਝੱਲਾ ਹਾਂ ਜੋ ਇਸ ਤਰ੍ਹਾਂ ਗੱਲਾਂ ਕਰ ਰਿਹਾ ਹਾਂ) ਮੈਂ ਉਨ੍ਹਾਂ ਲੋਕਾਂ ਨਾਲੋਂ ਵਧੇਰੇ ਕਾਰਜ ਕੀਤਾ ਹੈ। ਬਹੁਤ ਵਾਰੀ ਮੈਂ ਕੈਦ ਵਿੱਚ ਸਾਂ। ਮੈਂ ਵੀ ਵਧੇਰੇ ਕੁੱਟਾਂ ਝੱਲੀਆਂ ਹਨ। ਬਹੁਤ ਵਾਰੀ ਮੈਂ ਮੌਤ ਦੇ ਬਹੁਤ ਨੇਡ਼ੇ ਸਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਉਹ ਮਸੀਹ ਦੇ ਦਾਸ ਹਨ? ਮੈਂ ਬੇਸੁੱਧ ਵਾਂਗੂੰ ਬੋਲਦਾ ਹਾਂ, ਮੈਂ ਉਹਨਾਂ ਨਾਲੋਂ ਵਧੀਕ ਹਾਂ, ਅਰਥਾਤ ਮਿਹਨਤ ਕਰਨ ਵਿੱਚ ਵੱਧ ਕੇ ਹਾਂ, ਕੈਦਾਂ ਵਿੱਚ ਵਧੀਕ, ਮਾਰ ਖਾਣ ਵਿੱਚ ਹੱਦੋਂ ਬਾਹਰ, ਮੌਤਾਂ ਦੇ ਜੋਖਮਾਂ ਵਿੱਚ ਵੀ ਵੱਧ ਕੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ مسِیح دے خادم نیں؟ (میرا ایہہ آکھنا نادانی اے) مَیں وَدّھ آں۔ محِنتاں وِچ وَدّھ کے۔ قید وِچ وَدّھ کے کولڑے کھان وِچ حدّوں وَدّھ۔ کئی واری مَوت دے خطریاں وِچ رہیا آں۔
Punjabi Standard Bible (Punjabi Standard Bible) 2023
ਕੀ ਉਹ ਮਸੀਹ ਦੇ ਸੇਵਕ ਹਨ? ਮੈਂ ਇੱਕ ਮੂਰਖ ਵਾਂਗ ਕਹਿੰਦਾ ਹਾਂ, ਮੈਂ ਵਧੀਕ ਹਾਂ; ਮਿਹਨਤਾਂ ਵਿੱਚ ਵਧੀਕ, ਕੈਦ ਹੋਣ ਵਿੱਚ ਵਧੀਕ, ਮਾਰ ਖਾਣ ਵਿੱਚ ਕਿਤੇ ਜ਼ਿਆਦਾ, ਅਕਸਰ ਮੌਤ ਦੇ ਖ਼ਤਰੇ ਵਿੱਚ।