2 Corinthians 11:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਡਰਦਾ ਹਾਂ ਕਿ ਸ਼ਾਇਦ ਤੁਹਾਡੇ ਮਨ ਇਮਾਨਦਾਰੀ ਅਤੇ ਮਸੀਹ ਵੱਲ ਸ਼ੁੱਧਤਾ ਤੋਂ ਭਟਕ ਨਾ ਗਏ ਹੋਣ। ਜਿਵੇਂ ਹਵਾ ਸੱਪ ਦੀ ਸ਼ੈਤਾਨੀ ਵਿਉਂਤ ਨਾਲ ਗੁਮਰਾਹ ਹੋ ਗਈ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਮੈਨੂੰ ਡਰ ਹੈ ਕਿ ਜਿਸ ਤਰ੍ਹਾਂ ਸੱਪ ਨੇ ਆਪਣੀ ਚਤੁਰਾਈ ਨਾਲ ਹੱਵਾਹ ਨੂੰ ਧੋਖਾ ਦਿੱਤਾ, ਉਸੇ ਤਰ੍ਹਾਂ ਤੁਹਾਡੇ ਵਿਚਾਰ ਵੀ ਭਰਸ਼ਟ ਨਾ ਹੋ ਜਾਣ ਅਤੇ ਤੁਸੀਂ ਵੀ ਮਸੀਹ ਲਈ ਸੱਚੀ ਅਤੇ ਸੁੱਚੀ ਸ਼ਰਧਾ ਨਾ ਗੁਆ ਲਵੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਮੈਂ ਡਰਦਾ ਹਾਂ ਕਿ ਜਿਵੇਂ ਹੱਵਾਹ ਨੂੰ ਸੱਪ ਨੇ ਚਲਾਕੀ ਨਾਲ ਭਰਮਾ ਕੇ ਧੋਖਾ ਦਿੱਤਾ ਸੀ, ਉਸੇ ਤਰ੍ਹਾਂ ਤੁਹਾਡੇ ਮਨ ਉਸ ਸਾਦਗੀ ਅਤੇ ਪਵਿੱਤਰਤਾਈ ਤੋਂ ਜੋ ਮਸੀਹ ਦੀ ਵੱਲ ਹੈ, ਵਿਗੜ ਜਾਣ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਡਰਦਾ ਹਾਂ ਭਈ ਕਿਤੇ ਐਉਂ ਨਾ ਹੋਵੇ ਕਿ ਜਿਵੇਂ ਸੱਪ ਨੇ ਆਪਣੀ ਖਚਰ ਵਿੱਦਿਆ ਨਾਲ ਹੱਵਾਹ ਨੂੰ ਭਰਮਾਇਆ ਤੁਹਾਡੇ ਮਨ ਵੀ ਉਸ ਸਾਦਗੀ ਅਤੇ ਪਵਿੱਤਰਤਾਈ ਤੋਂ ਜੋ ਮਸੀਹ ਦੀ ਵੱਲ ਹੈ ਵਿਗੜ ਜਾਣ
Punjabi ERV
ਪਰ ਮੈਂ ਡਰਦਾ ਹਾਂ ਕਿ ਸ਼ਾਇਦ ਤੁਹਾਡੇ ਮਨ ਇਮਾਨਦਾਰੀ ਅਤੇ ਮਸੀਹ ਵੱਲ ਸ਼ੁਧਤਾ ਤੋਂ ਭਟਕ ਨਾ ਗਏ ਹੋਣ। ਜਿਵੇਂ ਹਵਾ ਸੱਪ ਦੀ ਸ਼ੈਤਾਨੀ ਵਿਉਂਤ ਨਾਲ ਗੁਮਰਾਹ ਹੋ ਗਈ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਡਰਦਾ ਹਾਂ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਿਵੇਂ ਸੱਪ ਨੇ ਆਪਣੀ ਭਰਮਾਉਣ ਵਾਲੀ ਵਿੱਦਿਆ ਨਾਲ ਹੱਵਾਹ ਨੂੰ ਭਰਮਾਇਆ, ਤੁਹਾਡੇ ਮਨ ਵੀ ਉਸ ਸਾਦਗੀ ਅਤੇ ਪਵਿੱਤਰਤਾਈ ਤੋਂ ਜੋ ਮਸੀਹ ਦੀ ਵੱਲ ਹੈ, ਵਿਗੜ ਜਾਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر مَیں ڈرناں آں۔ کِتے اجیہا نا ہوئے۔ جِہیا سَپّ نیں اپنی مکّاری نال حوّا نُوں چُکیا ایسے طرح تُہاڈے خیال وی اوس سادگی تے پاکیزگی توں ہَٹ جان جیہڑی مسِیح دے نال ہونی چاہیدی اے۔
Punjabi Standard Bible (Punjabi Standard Bible) 2023
ਪਰ ਮੈਂ ਡਰਦਾ ਹਾਂ ਕਿ ਜਿਵੇਂ ਸੱਪ ਨੇ ਆਪਣੀ ਚਲਾਕੀ ਨਾਲ ਹੱਵਾਹ ਨੂੰ ਭਰਮਾਇਆ, ਕਿਤੇ ਤੁਹਾਡੇ ਮਨ ਵੀ ਉਸ ਸਾਦਗੀ ਅਤੇ ਪਵਿੱਤਰਤਾ ਤੋਂ ਨਾ ਭਟਕ ਜਾਣ ਜੋ ਮਸੀਹ ਵਿੱਚ ਹੈ।