2 Corinthians 11:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਹਰ ਵਿਅਕਤੀ ਨਾਲ ਬਹੁਤ ਨਿਮ੍ਰ ਹੋ ਜਿਹੜਾ ਤੁਹਾਡੇ ਕੋਲ ਆਉਂਦਾ ਹੈ। ਜਿਹੜਾ ਯਿਸੂ ਬਾਰੇ ਉਨ੍ਹਾਂ ਗੱਲਾਂ ਦਾ ਪ੍ਰਚਾਰ ਕਰਦਾ ਹੈ ਜੋ ਸਾਡੇ ਪ੍ਰਚਾਰ ਨਾਲੋਂ ਵੱਖਰੀਆਂ ਹਨ। ਤੁਸੀਂ ਕਿਸੇ ਆਤਮਾ ਜਾਂ ਖੁਸ਼ਖਬਰੀ ਨੂੰ ਜੋ ਆਤਮਾ ਅਤੇ ਖੁਸ਼ਖਬਰੀ ਨਾਲੋਂ ਵੱਖਰਾ ਹੈ ਜੋ ਤੁਸੀਂ ਸਾਡੇ ਕੋਲੋਂ ਗ੍ਰਹਿਣ ਕੀਤਾ ਹੈ, ਮੰਨਣ ਲਈ ਤਿਆਰ ਹੋ ਜਾਂਦੇ ਹੋ। ਫ਼ੇਰ ਤੁਹਾਨੂੰ ਮੇਰੇ ਨਾਲ ਵੀ ਧੀਰਜਵਾਨ ਹੋਣਾ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਕੋਈ ਤੁਹਾਡੇ ਕੋਲ ਆਏ ਅਤੇ ਕਿਸੇ ਹੋਰ ਯਿਸੂ ਦਾ ਪ੍ਰਚਾਰ ਕਰੇ ਜਿਸ ਦਾ ਪ੍ਰਚਾਰ ਅਸੀਂ ਨਹੀਂ ਕੀਤਾ ਸੀ; ਜਾਂ ਜੇਕਰ ਤੁਸੀਂ ਉਸ ਆਤਮਾ ਤੋਂ ਇਲਾਵਾ ਕੋਈ ਦੂਜਾ ਆਤਮਾ ਪ੍ਰਾਪਤ ਕਰੋ ਜੋ ਤੁਸੀਂ ਪਹਿਲਾਂ ਨਹੀਂ ਪ੍ਰਾਪਤ ਕੀਤਾ ਸੀ; ਜਾਂ ਤੁਸੀਂ ਕੋਈ ਹੋਰ ਸ਼ੁਭ ਸਮਾਚਾਰ ਸਵੀਕਾਰ ਕਰੋ ਜੋ ਤੁਸੀਂ ਪਹਿਲਾਂ ਸਵੀਕਾਰ ਨਹੀਂ ਕੀਤਾ ਸੀ ਤਾਂ ਤੁਸੀਂ ਉਸ ਨੂੰ ਅਸਾਨੀ ਨਾਲ ਸਵੀਕਾਰ ਕਰਦੇ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜੇ ਕੋਈ ਤੁਹਾਡੇ ਕੋਲ ਆਵੇ ਅਤੇ ਉਸ ਯਿਸ਼ੂ ਤੋਂ ਇਲਾਵਾ ਕਿਸੇ ਹੋਰ ਯਿਸ਼ੂ ਦਾ ਪ੍ਰਚਾਰ ਕਰੇ ਜਿਸਦਾ ਅਸੀਂ ਉਪਦੇਸ਼ ਤੁਹਾਨੂੰ ਦਿੱਤਾ ਸੀ, ਜਾਂ ਤੁਹਾਨੂੰ ਕੋਈ ਹੋਰ ਵੱਖਰਾ ਆਤਮਾ ਪ੍ਰਾਪਤ ਹੋਵੇ ਜਿਹੜਾ ਤੁਹਾਨੂੰ ਨਹੀਂ ਮਿਲਿਆ, ਜਾਂ ਤੁਸੀਂ ਕਿਸੇ ਹੋਰ ਖੁਸ਼ਖ਼ਬਰੀ ਨੂੰ ਮੰਨਦੇ ਹੋ ਜਿਸ ਨੂੰ ਤੁਸੀਂ ਪਹਿਲਾਂ ਨਹੀਂ ਸੀ ਮੰਨਿਆ, ਤਾਂ ਤੁਸੀਂ ਉਸਨੂੰ ਜਲਦੀ ਨਾਲ ਹੀ ਸਵੀਕਾਰ ਕਰ ਲੈਂਦੇ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤਾਂ ਕੋਈ ਆਉਣ ਵਾਲਾ ਕਿਸੇ ਦੂਜੇ ਯਿਸੂ ਦੀ ਮਨਾਦੀ ਕਰਦਾ ਜਿਹ ਦੀ ਅਸਾਂ ਨਾ ਕੀਤੀ ਯਾ ਤੁਹਾਨੂੰ ਕੋਈ ਹੋਰ ਆਤਮਾ ਮਿਲਦਾ ਜਿਹੜਾ ਤੁਹਾਨੂੰ ਨਾ ਮਿਲਿਆ ਯਾ ਕੋਈ ਹੋਰ ਖੁਸ਼ ਖਬਰੀ ਜਿਹ ਨੂੰ ਤੁਸਾਂ ਕਬੂਲ ਨਾ ਕੀਤਾ ਤਾਂ ਤੁਸੀਂ ਅੱਛੀ ਤਰਾਂ ਉਹ ਨੂੰ ਸਹਾਰ ਲੈਂਦੇ!
Punjabi ERV
ਤੁਸੀਂ ਹਰ ਵਿਅਕਤੀ ਨਾਲ ਬਹੁਤ ਨਿਮ੍ਰ ਹੋ ਜਿਹਡ਼ਾ ਤੁਹਾਡੇ ਕੋਲ ਆਉਂਦਾ ਹੈ। ਜਿਹਡ਼ਾ ਯਿਸੂ ਬਾਰੇ ਉਨ੍ਹਾਂ ਗੱਲਾਂ ਦਾ ਪ੍ਰਚਾਰ ਕਰਦਾ ਹੈ ਜੋ ਸਾਡੇ ਪ੍ਰਚਾਰ ਨਾਲੋਂ ਵੱਖਰੀਆਂ ਹਨ। ਤੁਸੀਂ ਕਿਸੇ ਆਤਮਾ ਜਾਂ ਇੰਜੀਲ ਨੂੰ ਜੋ ਆਤਮਾ ਅਤੇ ਇੰਜੀਲ ਨਾਲੋਂ ਵੱਖਰਾ ਹੈ ਜੋ ਤੁਸੀਂ ਸਾਡੇ ਕੋਲੋਂ ਗ੍ਰਹਿਣ ਕੀਤਾ ਹੈ, ਮੰਨਣ ਲਈ ਤਿਆਰ ਹੋ ਜਾਂਦੇ ਹੋ। ਫ਼ੇਰ ਤੁਹਾਨੂੰ ਮੇਰੇ ਨਾਲ ਵੀ ਧੀਰਜਵਾਨ ਹੋਣਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕੋਈ ਆਉਣ ਵਾਲਾ ਕਿਸੇ ਦੂਜੇ ਯਿਸੂ ਦੀ ਮਨਾਦੀ ਕਰਦਾ ਜਿਸ ਦੀ ਅਸੀਂ ਨਹੀਂ ਕੀਤੀ ਜਾਂ ਤੁਹਾਨੂੰ ਕੋਈ ਹੋਰ ਆਤਮਾ ਮਿਲਦਾ ਜਿਹੜਾ ਤੁਹਾਨੂੰ ਨਹੀਂ ਮਿਲਿਆ ਜਾਂ ਕੋਈ ਹੋਰ ਖੁਸ਼ਖਬਰੀ ਜਿਸ ਨੂੰ ਤੁਸੀਂ ਕਬੂਲ ਨਹੀਂ ਕੀਤਾ ਤਾਂ ਤੁਸੀਂ ਚੰਗੀ ਤਰ੍ਹਾਂ ਉਸ ਨੂੰ ਸਹਿਣ ਕਰ ਲੈਂਦੇ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جیہڑا آؤندا اے جے اوہ کِسے دُوجے یِسُوع دی منادی کر دا اے۔ جِہدی اساں منادی نئیں کِیتی۔ یا کوئی ہور رُوح تُہانوں مِلدا اے۔ جیہڑا نئیں سی مِلیا۔ یا دُوجی خُوشخبری مِلی۔ جِہنُوں تُساں قبول نئیں سی کِیتا۔ تے تُہاڈا سہہ لینا ٹھیک اے
Punjabi Standard Bible (Punjabi Standard Bible) 2023
ਜੇ ਕੋਈ ਤੁਹਾਡੇ ਕੋਲ ਆ ਕੇ ਕਿਸੇ ਹੋਰ ਯਿਸੂ ਦਾ ਪ੍ਰਚਾਰ ਕਰਦਾ ਹੈ ਜਿਸ ਦਾ ਅਸੀਂ ਪ੍ਰਚਾਰ ਨਹੀਂ ਕੀਤਾ ਜਾਂ ਤੁਹਾਨੂੰ ਕੋਈ ਹੋਰ ਆਤਮਾ ਮਿਲਦਾ ਜੋ ਪਹਿਲਾਂ ਨਹੀਂ ਮਿਲਿਆ ਜਾਂ ਕੋਈ ਹੋਰ ਖੁਸ਼ਖ਼ਬਰੀ ਜਿਹੜੀ ਤੁਸੀਂ ਪਹਿਲਾਂ ਗ੍ਰਹਿਣ ਨਹੀਂ ਕੀਤੀ ਤਾਂ ਤੁਸੀਂ ਉਸ ਦੀ ਗੱਲ ਚੰਗੀ ਤਰ੍ਹਾਂ ਮੰਨ ਲੈਂਦੇ ਹੋ।