2 Corinthians 11:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪ੍ਰਚਾਰ ਬਿਨ ਤਨਖਾਹੋਂ ਦਿੱਤਾ ਹੈ। ਮੈਂ ਆਪਣੇ ਆਪ ਨੂੰ ਨਿਮਾਣਾ ਬਣਾਇਆ ਤਾਂ ਜੋ ਮੈਂ ਤੁਹਾਨੂੰ ਮਹੱਤਵਪੂਰਣ ਬਣਾ ਸੱਕਾਂ। ਕੀ ਤੁਸੀਂ ਇਹ ਸੋਚਦੇ ਹੋ ਕਿ ਮੈਂ ਗਲਤ ਸਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਡੇ ਤੋਂ ਪੈਸਾ ਲਏ ਬਿਨਾਂ ਤੁਹਾਨੂੰ ਪਰਮੇਸ਼ਰ ਦਾ ਸ਼ੁਭ ਸਮਾਚਾਰ ਸੁਣਾਇਆ; ਮੈਂ ਤੁਹਾਨੂੰ ਉੱਚਾ ਚੁੱਕਣ ਦੇ ਲਈ ਆਪਣੇ ਆਪ ਨੂੰ ਨੀਵਾਂ ਕੀਤਾ । ਕੀ ਮੈਂ ਪਾਪ ਕੀਤਾ ਹੈ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਤੁਹਾਨੂੰ ਮੁ਼ਫ਼ਤ ਵਿੱਚ ਪਰਮੇਸ਼ਵਰ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਕੇ ਤੁਹਾਨੂੰ ਉੱਚਾ ਕਰਨ ਲਈ ਆਪਣੇ ਆਪ ਨੂੰ ਨੀਵਾਂ ਕਰਨਾ ਮੇਰੇ ਲਈ ਪਾਪ ਸੀ?
Punjabi Bible 2016 - ਪਵਿੱਤਰ ਬਾਈਬਲ O.V.
ਅਥਵਾ ਮੈਂ ਜੋ ਪਰਮੇਸ਼ੁਰ ਦੀ ਖੁਸ਼ ਖਬਰੀ ਤੁਹਾਨੂੰ ਮੁਖਤ ਸੁਣਾ ਕੇ ਆਪ ਨੂੰ ਨੀਵੀਆਂ ਕੀਤਾ ਭਈ ਤੁਸੀਂ ਉੱਚੇ ਕੀਤੇ ਜਾਓ ਭਲਾ, ਇਹ ਦੇ ਵਿੱਚ ਕੋਈ ਪਾਪ ਕੀਤਾ
Punjabi ERV
ਮੈਂ ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪ੍ਰਚਾਰ ਬਿਨ ਤਨਖਾਹੋਂ ਦਿੱਤਾ ਹੈ। ਮੈਂ ਆਪਣੇ ਆਪ ਨੂੰ ਨਿਮਾਣਾ ਬਣਾਇਆ ਤਾਂ ਜੋ ਮੈਂ ਤੁਹਾਨੂੰ ਮਹੱਤਵਪੂਰਣ ਬਣਾ ਸਕਾਂ। ਕੀ ਤੁਸੀਂ ਇਹ ਸੋਚਦੇ ਹੋ ਕਿ ਮੈਂ ਗਲਤ ਸਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਥਵਾ ਮੈਂ ਜੋ ਪਰਮੇਸ਼ੁਰ ਦੀ ਖੁਸ਼ਖਬਰੀ ਤੁਹਾਨੂੰ ਮੁਫ਼ਤ ਸੁਣਾ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਤਾਂ ਜੋ ਤੁਸੀਂ ਉੱਚੇ ਕੀਤੇ ਜਾਓ, ਕੀ ਮੈਂ ਇਸ ਦੇ ਵਿੱਚ ਕੋਈ ਪਾਪ ਕੀਤਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کِیہ ایہہ مَیتھوں خطا ہوئی؟ پئی مَیں تُہانوں خُدا دی خُوشخبری مُفت اپڑا کے اپنے آپ نُوں نِیویاں کِیتا۔ تاں جو تُسی اُچّے ہو جاؤ؟
Punjabi Standard Bible (Punjabi Standard Bible) 2023
ਮੈਂ ਪਰਮੇਸ਼ਰ ਦੀ ਖੁਸ਼ਖ਼ਬਰੀ ਤੁਹਾਨੂੰ ਮੁਫ਼ਤ ਸੁਣਾ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਤਾਂਕਿ ਤੁਸੀਂ ਉੱਚੇ ਕੀਤੇ ਜਾਓ; ਕੀ ਇਹ ਕਰਕੇ ਮੈਂ ਕੋਈ ਪਾਪ ਕੀਤਾ?