2 Corinthians 11:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੈਂ ਤੁਹਾਡੇ ਕੋਲ ਸਾਂ ਤਾਂ ਮੈਨੂੰ ਕੁਝ ਨਾ ਕੁਝ ਚਾਹੀਦਾ ਸੀ। ਪਰ ਮੈਂ ਤੁਹਾਡੇ ਵਿੱਚੋਂ ਕਿਸੇ ਨੂੰ ਤਕਲੀਫ਼ ਨਹੀਂ ਦਿੱਤੀ। ਜਿਹੜੇ ਭਰਾ ਮਕਦੂਨਿਯਾ ਤੋਂ ਆਏ ਉਨ੍ਹਾਂ ਨੇ ਮੈਨੂੰ ਸਭ ਕੁਝ ਦਿੱਤਾ ਜਿਸਦੀ ਮੈਨੂੰ ਲੋੜ ਸੀ। ਮੈਂ ਤੁਹਾਡੇ ਉੱਪਰ ਕਿਸੇ ਤਰ੍ਹਾਂ ਦਾ ਬੋਝ ਨਹੀਂ ਸਾਂ। ਅਤੇ ਮੈਂ ਭੱਵਿਖ ਵਿੱਚ ਕਦੇ ਵੀ ਤੁਹਾਡੇ ਉੱਪਰ ਬੋਝ ਨਹੀਂ ਬਣਾਂਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਮੈਂ ਤੁਹਾਡੇ ਕੋਲ ਸੀ ਅਤੇ ਉਸ ਸਮੇਂ ਮੈਨੂੰ ਕੁਝ ਲੋੜ ਪਈ ਫਿਰ ਵੀ ਮੈਂ ਤੁਹਾਡੇ ਉੱਤੇ ਭਾਰ ਨਾ ਬਣਿਆ ਸਗੋਂ ਮੇਰੀਆਂ ਸਾਰੀਆਂ ਲੋੜਾਂ ਮਕਦੂਨਿਯਾ ਤੋਂ ਆਏ ਹੋਏ ਭਰਾਵਾਂ ਨੇ ਪੂਰੀਆਂ ਕੀਤੀਆਂ । ਮੈਂ ਤੁਹਾਡੇ ਉੱਤੇ ਕਿਸੇ ਤਰ੍ਹਾਂ ਭਾਰ ਨਹੀਂ ਬਣਿਆ ਅਤੇ ਨਾ ਹੀ ਕਦੀ ਬਣਾਂਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਦੋਂ ਮੈਂ ਤੁਹਾਡੇ ਕੋਲ ਸੀ ਸੱਚ-ਮੁੱਚ, ਤਾਂ ਮੈਂ ਕਿਸੇ ਉੱਤੇ ਬੋਝ ਨਹੀਂ ਬਣਿਆ, ਕਿਉਂ ਜੋ ਭਰਾਵਾਂ ਨੇ ਮਕਦੂਨਿਯਾ ਪ੍ਰਦੇਸ਼ ਤੋਂ ਆ ਕੇ ਮੇਰੀਆਂ ਜ਼ਰੂਰਤਾਂ ਪੂਰੀਆਂ ਕੀਤੀਆ। ਅਤੇ ਆਪਣੇ ਆਪ ਨੂੰ ਤੁਹਾਡੇ ਲਈ ਬੋਝ ਬਣਨ ਤੋਂ ਰੋਕਿਆ ਅਤੇ ਲਗਾਤਾਰ ਇਸੇ ਤਰ੍ਹਾਂ ਹੀ ਕਰਾਗਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਜਦ ਤੁਹਾਡੇ ਕੋਲ ਹੁੰਦਿਆਂ ਮੈਨੂੰ ਲੋੜ ਪਈ ਤਾਂ ਕਿਸੇ ਉੱਤੇ ਭਾਰੂ ਨਾ ਹੋਇਆ ਕਿਉਂ ਜੋ ਭਰਾਵਾਂ ਨੇ ਮਕਦੂਨਿਯਾ ਤੋਂ ਆ ਕੇ ਮੇਰੀ ਲੋੜ ਪੂਰੀ ਕੀਤੀ ਅਤੇ ਹਰ ਇੱਕ ਗੱਲ ਵਿੱਚ ਮੈਂ ਤੁਹਾਡੇ ਉੱਤੇ ਭਾਰੂ ਹੋਣ ਤੋਂ ਰੁਕਿਆ ਰਿਹਾ ਅਤੇ ਰੁਕਿਆ ਰਹਾਂਗਾ ਵੀ
Punjabi ERV
ਜਦੋਂ ਮੈਂ ਤੁਹਾਡੇ ਕੋਲ ਸਾਂ ਤਾਂ ਮੈਨੂੰ ਕੁਝ ਨਾ ਕੁਝ ਚਾਹੀਦਾ ਸੀ। ਪਰ ਮੈਂ ਤੁਹਾਡੇ ਵਿੱਚੋਂ ਕਿਸੇ ਨੂੰ ਤਕਲੀਫ਼ ਨਹੀਂ ਦਿੱਤੀ। ਜਿਹਡ਼ੇ ਭਰਾ ਮਕਦੂਨਿਯਾ ਤੋਂ ਆਏ ਉਨ੍ਹਾਂ ਨੇ ਮੈਨੂੰ ਸਭ ਕੁਝ ਦਿੱਤਾ ਜਿਸਦੀ ਮੈਨੂੰ ਲੋਡ਼ ਸੀ। ਮੈਂ ਤੁਹਾਡੇ ਉੱਪਰ ਕਿਸੇ ਤਰ੍ਹਾਂ ਦਾ ਬੋਝ ਨਹੀਂ ਸਾਂ। ਅਤੇ ਮੈਂ ਭਵਿਖ੍ਖ ਵਿੱਚ ਕਦੇ ਵੀ ਤੁਹਾਡੇ ਉੱਪਰ ਬੋਝ ਨਹੀਂ ਬਣਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਤੁਹਾਡੇ ਕੋਲ ਹੁੰਦਿਆਂ ਹੋਇਆ ਮੈਨੂੰ ਜ਼ਰੂਰਤ ਪਈ ਤਾਂ ਕਿਸੇ ਉੱਤੇ ਭਾਰ ਨਾ ਪਾਇਆ ਕਿਉਂ ਜੋ ਭਰਾਵਾਂ ਨੇ ਮਕਦੂਨਿਯਾ ਤੋਂ ਆ ਕੇ ਮੇਰੀ ਜ਼ਰੂਰਤ ਪੂਰੀ ਕੀਤੀ ਅਤੇ ਹਰ ਇੱਕ ਗੱਲ ਵਿੱਚ ਮੈਂ ਤੁਹਾਡੇ ਉੱਤੇ ਭਾਰ ਪਾਉਣ ਰੁਕਿਆ ਰਿਹਾ ਅਤੇ ਰੁਕਿਆ ਹੀ ਰਹਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد مَیں تُہاڈے کول ساں تے ضرورت مند ہوگیا ساں۔ تَد وی مَیں کِسے اُتّے بھار نا پایا۔ کیوں جو بھراواں مَکِدُنیہ توں آ کے میری لوڑ پُوری کر دِتّی سی۔ تے مَیں ہر گلّ وِچ تُہاڈے اُتّے بھار پان توں رُکیا رہیا۔ تے رہاں گا وی۔
Punjabi Standard Bible (Punjabi Standard Bible) 2023
ਅਤੇ ਜਦੋਂ ਮੈਂ ਤੁਹਾਡੇ ਨਾਲ ਸੀ ਤਾਂ ਥੁੜ੍ਹ ਹੁੰਦੇ ਹੋਏ ਵੀ ਮੈਂ ਕਿਸੇ 'ਤੇ ਬੋਝ ਨਾ ਬਣਿਆ, ਕਿਉਂਕਿ ਮਕਦੂਨਿਯਾ ਤੋਂ ਆਏ ਹੋਏ ਭਾਈਆਂ ਨੇ ਮੇਰੀ ਥੁੜ੍ਹ ਨੂੰ ਪੂਰਾ ਕੀਤਾ। ਮੈਂ ਹਰ ਤਰ੍ਹਾਂ ਆਪਣੇ ਆਪ ਨੂੰ ਤੁਹਾਡੇ ਉੱਤੇ ਬੋਝ ਬਣਨ ਤੋਂ ਰੋਕੀ ਰੱਖਿਆ ਅਤੇ ਰੋਕੀ ਰੱਖਾਂਗਾ।