2 Corinthians 12:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਜਦੋਂ ਮੈਂ ਕਮਜ਼ੋਰ ਹੁੰਦਾ ਹਾਂ ਮੈਂ ਖੁਸ਼ ਹੁੰਦਾ ਹਾਂ। ਜਦੋਂ ਲੋਕ ਮੈਨੂੰ ਬੁਰਾ ਬੋਲਦੇ ਹਨ ਤਾਂ ਮੈਂ ਖੁਸ਼ ਹੁੰਦਾ ਹਾਂ। ਜਦੋਂ ਮੈਂ ਤੰਗੀਆਂ ਰਾਹੀਂ ਲੰਘਦਾ ਹਾਂ, ਮੈਂ ਖੁਸ਼ੀ ਮਹਿਸੂਸ ਕਰਦਾ ਹਾਂ। ਜਦੋਂ ਲੋਕ ਮੈਨੂੰ ਦੰਡ ਦਿੰਦੇ ਹਨ, ਮੈਂ ਖੁਸ਼ੀ ਮਹਿਸੂਸ ਕਰਦਾ ਹਾਂ। ਅਤੇ ਜਦੋਂ ਮੈਂ ਸਮੱਸਿਆਵਾਂ ਦਾ ਸਾਹਮਣਾ ਕਰਦਾ ਹਾਂ ਤਾਂ ਮੈਂ ਖੁਸ਼ ਹੁੰਦਾ ਹਾਂ। ਇਹ ਸਾਰੀਆਂ ਗੱਲਾਂ ਮਸੀਹ ਲਈ ਹਨ। ਅਤੇ ਮੈਂ ਇਨ੍ਹਾਂ ਗੱਲਾਂ ਨਾਲ ਖੁਸ਼ ਹਾਂ ਕਿਉਂਕਿ ਜਦੋਂ ਮੈਂ ਕਮਜ਼ੋਰ ਹੁੰਦਾ ਹਾਂ ਓਦੋਂ ਹੀ ਮੈਂ ਸੱਚ ਮੁੱਚ ਤਾਕਤਵਰ ਹੁੰਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਲਈ ਮੈਂ ਖ਼ੁਸ਼ੀ ਨਾਲ ਸਭ ਤਰ੍ਹਾਂ ਦੀਆਂ ਕਮਜ਼ੋਰੀਆਂ, ਬੁਰੇ ਵਰਤਾਅ, ਮੁਸ਼ਕਲਾਂ, ਅੱਤਿਆਚਾਰ ਅਤੇ ਦੁੱਖਾਂ ਨੂੰ ਮਸੀਹ ਦੀ ਖ਼ਾਤਰ ਸਹਿ ਲੈਂਦਾ ਹਾਂ । ਕਿਉਂਕਿ ਜਦੋਂ ਮੈਂ ਕਮਜ਼ੋਰ ਹੁੰਦਾ ਹਾਂ, ਉਦੋਂ ਹੀ ਮੈਂ ਤਕੜਾ ਹੁੰਦਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਮੈਂ ਮਸੀਹ ਦੇ ਕਾਰਨ, ਕਮਜ਼ੋਰੀਆਂ ਵਿੱਚ, ਬੇਇਜ਼ਤੀ ਵਿੱਚ, ਤੰਗੀਆਂ ਵਿੱਚ, ਸਤਾਏ ਜਾਣ ਵਿੱਚ, ਮੁਸ਼ਕਲਾਂ ਵਿੱਚ ਆਨੰਦ ਹਾਂ। ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦ ਹੀ ਮੈਂ ਸਮਰੱਥੀ ਹੁੰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਾਰਨ ਮੈਂ ਮਸੀਹ ਦੇ ਲਈ ਨਿਰਬਲਤਾਈਆਂ ਉੱਤੇ, ਮਿਹਣਿਆਂ ਉੱਤੇ, ਤੰਗੀਆਂ ਉੱਤੇ, ਸਤਾਏ ਜਾਣ ਉੱਤੇ, ਸੰਕਟਾਂ ਉੱਤੇ, ਪਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦੋਂ ਹੀ ਸਮਰਥੀ ਹੁੰਦਾ ਹਾਂ।।
Punjabi ERV
ਇਸ ਲਈ ਜਦੋਂ ਮੈਂ ਕਮਜ਼ੋਰ ਹੁੰਦਾ ਹਾਂ ਮੈਂ ਖੁਸ਼ ਹੁੰਦਾ ਹਾਂ। ਜਦੋਂ ਲੋਕ ਮੈਨੂੰ ਬੁਰਾ ਬੋਲਦੇ ਹਨ ਤਾਂ ਮੈਂ ਖੁਸ਼ ਹੁੰਦਾ ਹਾਂ। ਜਦੋਂ ਮੈਂ ਤੰਗੀਆਂ ਰਾਹੀਂ ਲੰਘਦਾ ਹਾਂ, ਮੈਂ ਖੁਸ਼ੀ ਮਹਿਸੂਸ ਕਰਦਾ ਹਾਂ। ਜਦੋਂ ਲੋਕ ਮੈਨੂੰ ਦੰਡ ਦਿੰਦੇ ਹਨ, ਮੈਂ ਖੁਸ਼ੀ ਮਹਿਸੂਸ ਕਰਦਾ ਹਾਂ। ਅਤੇ ਜਦੋਂ ਮੈਂ ਸਮਸਿਆਵਾਂ ਦਾ ਸਾਮ੍ਹਣਾ ਕਰਦਾ ਹਾਂ ਤਾਂ ਮੈਂ ਖੁਸ਼ ਹੁੰਦਾ ਹਾਂ। ਇਹ ਸਾਰੀਆਂ ਗੱਲਾਂ ਮਸੀਹ ਲਈ ਹਨ। ਅਤੇ ਮੈਂ ਇਨ੍ਹਾਂ ਗੱਲਾਂ ਨਾਲ ਖੁਸ਼ ਹਾਂ ਕਿਉਂਕਿ ਜਦੋਂ ਮੈਂ ਕਮਜ਼ੋਰ ਹੁੰਦਾ ਹਾਂ ਓਦੋਂ ਹੀ ਮੈਂ ਸੱਚ ਮੁੱਚ ਤਾਕਤਵਰ ਹੁੰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਾਰਨ ਮੈਂ ਮਸੀਹ ਦੇ ਲਈ ਕਮਜ਼ੋਰੀਆਂ ਵਿੱਚ, ਮਿਹਣਿਆਂ ਵਿੱਚ, ਤੰਗੀਆਂ ਵਿੱਚ, ਸਤਾਏ ਜਾਣ ਵਿੱਚ, ਸੰਕਟਾਂ ਵਿੱਚ ਪ੍ਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦ ਹੀ ਮੈਂ ਸਮਰੱਥੀ ਹੁੰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی مَیں مسِیح دی خاطر کمزوری وِچ۔ بے عزّتِیاں وِچ۔ لوڑاں وِچ۔ ستائے جان وِچ۔ تنگِیاں وِچ خُوش آں۔ کیوں جو جد مَیں کمزور ہوناں آں۔ اوسے ویلے زور والا ہوناں آں۔
Punjabi Standard Bible (Punjabi Standard Bible) 2023
ਇਸ ਕਰਕੇ ਮੈਂ ਮਸੀਹ ਦੇ ਨਮਿੱਤ ਆਪਣੀਆਂ ਨਿਰਬਲਤਾਈਆਂ ਵਿੱਚ, ਨਿਰਾਦਰਾਂ ਵਿੱਚ, ਥੁੜ੍ਹਾਂ ਵਿੱਚ ਅਤੇ ਸਤਾਓ ਅਤੇ ਪਰੇਸ਼ਾਨੀਆਂ ਵਿੱਚ ਪ੍ਰਸੰਨ ਹਾਂ, ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਉਦੋਂ ਹੀ ਮੈਂ ਬਲਵੰਤ ਹੁੰਦਾ ਹਾਂ।