2 Corinthians 12:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਇੱਕ ਮੂਰਖ ਦੀ ਤਰ੍ਹਾਂ ਬੋਲਦਾ ਹਾਂ ਪਰ ਅਜਿਹਾ ਤੁਸੀਂ ਮੇਰੇ ਕੋਲੋਂ ਕਰਾਇਆ। ਤੁਹਾਨੂੰ ਲੋਕਾਂ ਨੂੰ ਮੈਨੂੰ ਚੰਗਾ ਕਹਿਣਾ ਚਾਹੀਦਾ ਹੈ। ਮੈਂ ਕੁਝ ਵੀ ਨਹੀਂ ਹਾ, ਪਰ ਮੈਂ ਕਿਸੇ ਵੀ ਢੰਗ ਨਾਲ “ਮਹਾਨ ਰਸੂਲਾਂ” ਨਾਲੋਂ ਘੱਟ ਨਹੀਂ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਮੂਰਖ ਬਣ ਗਿਆ ਹਾਂ ਪਰ ਤੁਸੀਂ ਹੀ ਮੈਨੂੰ ਅਜਿਹਾ ਬਣਨ ਲਈ ਮਜ਼ਬੂਰ ਕੀਤਾ ਹੈ । ਤੁਹਾਡਾ ਕਰਤੱਵ ਸੀ ਕਿ ਤੁਸੀਂ ਮੇਰੀ ਸ਼ਲਾਘਾ ਕਰਦੇ ਕਿਉਂਕਿ ਭਾਵੇਂ ਮੈਂ ਕੁਝ ਵੀ ਨਹੀਂ ਹਾਂ ਪਰ ਫਿਰ ਵੀ ਮੈਂ ਉਹਨਾਂ ਉੱਤਮ ਰਸੂਲਾਂ ਨਾਲੋਂ ਕਿਸੇ ਤਰ੍ਹਾਂ ਘੱਟ ਨਹੀਂ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਆਪਣੇ ਆਪ ਮੂਰਖ ਬਣਿਆ ਹਾਂ, ਪਰ ਤੁਸੀਂ ਮਜ਼ਬੂਰ ਕੀਤਾ। ਕਿਉਂਕਿ ਚਾਹੀਦਾ ਹੈ ਕਿ ਤੁਸੀਂ ਮੇਰੀ ਵਡਿਆਈ ਕਰਦੇ ਭਾਵੇਂ ਮੈਂ ਕੁਝ ਵੀ ਨਹੀਂ ਹਾਂ ਤਾਂ ਵੀ ਉਹਨਾਂ “ਮਹਾਨ ਰਸੂਲਾਂ,” ਤੋਂ ਕੁਝ ਘੱਟ ਨਹੀਂ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਨਦਾਨ ਬਣਿਆ ਹਾਂ ਪਰ ਤੁਸਾਂ ਹੀ ਮੈਨੂੰ ਮਜਬੂਰ ਕੀਤਾ ਕਿਉਂਕਿ ਚਾਹੀਦਾ ਸੀ ਭਈ ਤੁਸੀਂ ਮੇਰੀ ਨੇਕ ਨਾਮੀ ਕਰਦੇ ਇਸ ਲਈ ਜੋ ਮੈਂ ਭਾਵੇਂ ਕੁਝ ਨਹੀਂ ਤਾਂ ਵੀ ਓਹਨਾਂ ਮਹਾਨ ਰਸੂਲਾਂ ਤੋਂ ਕੁਝ ਘੱਟ ਨਹੀਂ ਸਾਂ
Punjabi ERV
ਮੈਂ ਇੱਕ ਮੂਰਖ ਦੀ ਤਰ੍ਹਾਂ ਬੋਲਦਾ ਹਾਂ ਪਰ ਅਜਿਹਾ ਤੁਸੀਂ ਮੇਰੇ ਕੋਲੋਂ ਕਰਾਇਆ। ਤੁਹਾਨੂੰ ਲੋਕਾਂਨੂੰ ਮੈਨੂੰ ਚੰਗਾ ਕਹਿਣਾ ਚਾਹੀਦਾ ਹੈ। ਮੈਂ ਕੁਝ ਵੀ ਨਹੀਂ ਹਾ, ਪਰ ਮੈਂ ਕਿਸੇ ਵੀ ਢੰਗ ਨਾਲ “ਮਹਾਨ ਰਸੂਲਾਂ” ਨਾਲੋਂ ਘੱਟ ਨਹੀਂ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਮੂਰਖ ਬਣਿਆ ਹਾਂ ਪਰ ਤੁਸੀਂ ਹੀ ਮੈਨੂੰ ਮਜ਼ਬੂਰ ਕੀਤਾ ਕਿਉਂਕਿ ਚਾਹੀਦਾ ਹੈ ਕਿ ਤੁਸੀਂ ਮੇਰੀ ਵਡਿਆਈ ਕਰੋ ਭਾਵੇਂ ਮੈਂ ਕੁਝ ਵੀ ਨਹੀਂ ਹਾਂ ਤਾਂ ਵੀ ਉਹਨਾਂ ਮਹਾਨ ਰਸੂਲਾਂ ਤੋਂ ਕੁਝ ਘੱਟ ਨਹੀਂ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں مُورکھ تے بنیاں پر تُساں ای مَینُوں لاچار کِیتا کیوں جو تُہانوں میری وڈیائی کرنی چاہیدی سی۔ ایس لئی پئی مَیں اوہناں وڈّیاں رسُولاں نالوں کِسے گلّ وِچ گھٹ نئیں بھانویں کُجھ وی نئیں ساں۔
Punjabi Standard Bible (Punjabi Standard Bible) 2023
ਮੈਂ ਮੂਰਖ ਬਣ ਗਿਆ ਹਾਂ; ਤੁਸੀਂ ਹੀ ਮੈਨੂੰ ਇਸ ਦੇ ਲਈ ਮਜ਼ਬੂਰ ਕੀਤਾ। ਤੁਹਾਨੂੰ ਤਾਂ ਮੇਰੀ ਪ੍ਰਸ਼ੰਸਾ ਕਰਨੀ ਚਾਹੀਦੀ ਸੀ, ਕਿਉਂਕਿ ਭਾਵੇਂ ਮੈਂ ਕੁਝ ਨਹੀਂ ਹਾਂ, ਤਾਂ ਵੀ ਉਨ੍ਹਾਂ ਵੱਡੇ ਤੋਂ ਵੱਡੇ ਰਸੂਲਾਂ ਨਾਲੋਂ ਕਿਸੇ ਤਰ੍ਹਾਂ ਘੱਟ ਨਹੀਂ ਹਾਂ।