2 Corinthians 12:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਮੈਂ ਤੀਸਰੀ ਵਾਰ ਤੁਹਾਡੇ ਕੋਲ ਆਉਣ ਨੂੰ ਤਿਆਰ ਹਾਂ ਅਤੇ ਮੈਂ ਤੁਹਾਡੇ ਲਈ ਬੋਝ ਨਹੀਂ ਬਣਾਂਗਾ। ਮੈਨੂੰ ਤੁਹਾਡਾ ਆਪਣਾ ਕੁਝ ਵੀ ਨਹੀਂ ਚਾਹੀਦਾ। ਮੈਂ ਤਾਂ ਸਿਰਫ਼ ਤੁਹਾਨੂੰ ਚਾਹੁੰਦਾ ਹਾਂ, ਬੱਚਿਆਂ ਨੂੰ ਆਪਣੇ ਮਾਪਿਆਂ ਲਈ ਚੀਜ਼ਾਂ ਬਚਾਉਣ ਦੀ ਲੋੜ ਨਹੀਂ। ਜਦ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਲਈ ਬੱਚਤ ਕਰਨੀ ਚਾਹੀਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਡੇ ਕੋਲ ਤੀਜੀ ਵਾਰ ਆਉਣ ਦੇ ਲਈ ਤਿਆਰ ਹਾਂ ਅਤੇ ਇਸ ਵਾਰ ਵੀ ਮੈਂ ਤੁਹਾਡੇ ਉੱਤੇ ਭਾਰ ਨਹੀਂ ਪਾਵਾਂਗਾ । ਮੈਂ ਤੁਹਾਡੇ ਧਨ-ਮਾਲ ਦਾ ਨਹੀਂ ਸਗੋਂ ਤੁਹਾਡਾ ਚਾਹਵਾਨ ਹਾਂ ਕਿਉਂਕਿ ਬੱਚੇ ਆਪਣੇ ਮਾਤਾ-ਪਿਤਾ ਦੇ ਲਈ ਨਹੀਂ ਸਗੋਂ ਮਾਤਾ-ਪਿਤਾ ਆਪਣੇ ਬੱਚਿਆਂ ਦੇ ਲਈ ਧਨ ਇਕੱਠਾ ਕਰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ, ਮੈਂ ਤੀਸਰੀ ਵਾਰ ਤੁਹਾਡੇ ਕੋਲ ਆਉਣ ਨੂੰ ਤਿਆਰ ਹਾਂ, ਅਤੇ ਤੁਹਾਡੇ ਲਈ ਬੋਝ ਨਾ ਬਣਾ, ਕਿਉਂਕਿ ਮੈਂ ਤੁਹਾਡੇ ਧਨ ਨੂੰ ਨਹੀਂ ਸਗੋਂ ਤੁਹਾਨੂੰ ਚਾਹੁੰਦਾ ਹਾਂ। ਇਸ ਸੰਬੰਧ ਵਿੱਚ, ਬੱਚੇ ਆਪਣੇ ਮਾਤਾ-ਪਿਤਾ ਲਈ ਧਨ ਨਹੀਂ ਜੋੜਦੇ ਸਗੋਂ ਮਾਤਾ-ਪਿਤਾ ਆਪਣੇ ਬੱਚਿਆਂ ਲਈ ਜੋੜਦੇ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਇਹ ਤੀਜੀ ਵਾਰ ਮੈਂ ਤੁਹਾਡੇ ਕੋਲ ਆਉਣ ਨੂੰ ਤਿਆਰ ਹਾਂ ਅਤੇ ਤੁਹਾਡੇ ਉੱਤੇ ਭਾਰੂ ਨਾ ਹੋਵਾਂਗਾ ਕਿਉਂ ਜੋ ਮੈਂ ਤੁਹਾਡਾ ਮਾਲ ਨਹੀਂ ਸਗੋਂ ਤੁਹਾਨੂੰ ਹੀ ਚਾਹੁੰਦਾ ਹਾਂ। ਬਾਲ ਬੱਚਿਆਂ ਨੂੰ ਮਾਪਿਆਂ ਲਈ ਨਹੀਂ ਸਗੋਂ ਮਾਪਿਆਂ ਨੂੰ ਬਾਲ ਬੱਚਿਆਂ ਲਈ ਜੋੜਨਾ ਚਾਹੀਦਾ ਹੈ
Punjabi ERV
ਹੁਣ ਮੈਂ ਤੀਸਰੀ ਵਾਰ ਤੁਹਾਡੇ ਕੋਲ ਆਉਣ ਨੂੰ ਤਿਆਰ ਹਾਂ ਅਤੇ ਮੈਂ ਤੁਹਾਡੇ ਲਈ ਬੋਝ ਨਹੀਂ ਬਣਾਂਗਾ। ਮੈਨੂੰ ਤੁਹਾਡਾ ਆਪਣਾ ਕੁਝ ਵੀ ਨਹੀਂ ਚਾਹੀਦਾ। ਮੈਂ ਤਾਂ ਸਿਰਫ਼ ਤੁਹਾਨੂੰ ਚਾਹੁੰਦਾ ਹਾਂ, ਬਚਿਆਂ ਨੂੰ ਆਪਣੇ ਮਾਪਿਆਂ ਲਈ ਚੀਜ਼ਾਂ ਬਚਾਉਣ ਦੀ ਲੋਡ਼ ਨਹੀਂ। ਜਦ ਕਿ ਮਾਪਿਆਂ ਨੂੰ ਆਪਣੇ ਬਚਿਆਂ ਲਈ ਬਚ੍ਚਤ ਕਰਨੀ ਚਾਹੀਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਇਹ ਤੀਜੀ ਵਾਰ ਮੈਂ ਤੁਹਾਡੇ ਕੋਲ ਆਉਣ ਨੂੰ ਤਿਆਰ ਹਾਂ ਅਤੇ ਤੁਹਾਡੇ ਉੱਤੇ ਭਾਰ ਨਾ ਪਾਵਾਂਗਾ ਕਿਉਂ ਜੋ ਮੈਂ ਤੁਹਾਡਾ ਧਨ ਨਹੀਂ ਸਗੋਂ ਤੁਹਾਨੂੰ ਚਾਹੁੰਦਾ ਹਾਂ। ਬਾਲ ਬੱਚਿਆਂ ਨੂੰ ਮਾਤਾ-ਪਿਤਾ ਲਈ ਨਹੀਂ ਸਗੋਂ ਮਾਤਾ-ਪਿਤਾ ਨੂੰ ਬਾਲ ਬੱਚਿਆਂ ਲਈ ਜੋੜਨਾ ਚਾਹੀਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ویکھو ایہہ ترِیجی واری مَیں تُہاڈے کول آؤن لئی تیار آں۔ تے تُہاڈے اُتّے بھار نا پاں گا۔ ایس لئی پئی مَیں تُہاڈا مال نئیں سگوں تُہانوں چاہناں آں۔ کیوں جو بچّیاں نُوں ماں پئیو لئی جوڑنا نئیں چاہیدا سگوں ماپیاں نُوں بچّیاں لئی جوڑنا چاہیدا اے۔
Punjabi Standard Bible (Punjabi Standard Bible) 2023
ਵੇਖੋ, ਮੈਂ ਤੀਜੀ ਵਾਰ ਤੁਹਾਡੇ ਕੋਲ ਆਉਣ ਲਈ ਤਿਆਰ ਹਾਂ। ਮੈਂ ਤੁਹਾਡੇ 'ਤੇ ਬੋਝ ਨਹੀਂ ਬਣਾਂਗਾ, ਕਿਉਂਕਿ ਮੈਂ ਤੁਹਾਡੀਆਂ ਚੀਜ਼ਾਂ ਨੂੰ ਨਹੀਂ ਪਰ ਤੁਹਾਨੂੰ ਚਾਹੁੰਦਾ ਹਾਂ। ਮਾਤਾ-ਪਿਤਾ ਨੂੰ ਬੱਚਿਆਂ ਦੇ ਲਈ ਜੋੜਨਾ ਚਾਹੀਦਾ ਹੈ, ਨਾ ਕਿ ਬੱਚਿਆਂ ਨੂੰ ਮਾਤਾ-ਪਿਤਾ ਦੇ ਲਈ।