2 Corinthians 12:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੀਤੁਸ ਨੂੰ ਆਖਿਆ ਕਿ ਤੁਹਾਡੇ ਕੋਲ ਜਾਵੇ। ਅਤੇ ਮੈਂ ਸਾਡੇ ਭਰਾ ਨੂੰ ਉਸ ਦੇ ਨਾਲ ਘੱਲਿਆ। ਕੀ ਤੀਤੁਸ ਨੇ ਤੁਹਾਨੂੰ ਧੋਖਾ ਦਿੱਤਾ? ਨਹੀਂ। ਤੁਹਾਨੂੰ ਪਤਾ ਹੈ ਕਿ ਮੈਂ ਅਤੇ ਤੀਤੁਸ ਨੇ ਓਸੇ ਤਰ੍ਹਾਂ ਦੇ ਕੰਮ ਕੀਤੇ ਅਤੇ ਓਸੇ ਤਰ੍ਹਾਂ ਦਾ ਵਿਹਾਰ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੀਤੁਸ ਨੂੰ ਬੇਨਤੀ ਕਰ ਕੇ ਤੁਹਾਡੇ ਕੋਲ ਭੇਜਿਆ ਅਤੇ ਉਸ ਦੇ ਨਾਲ ਇੱਕ ਹੋਰ ਭਰਾ ਨੂੰ ਵੀ ਭੇਜਿਆ । ਕੀ ਤੀਤੁਸ ਨੇ ਤੁਹਾਡਾ ਕੋਈ ਫ਼ਾਇਦਾ ਚੁੱਕਿਆ ਹੈ? ਕੀ ਅਸੀਂ ਇੱਕ ਹੀ ਆਤਮਾ ਦੀ ਪ੍ਰੇਰਨਾ ਨਾਲ ਕੰਮ ਨਹੀਂ ਕੀਤਾ ਅਤੇ ਕੀ ਸਾਡਾ ਇੱਕ ਹੀ ਰਾਹ ਨਹੀਂ ਸੀ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੀਤੁਸ ਨੂੰ ਬੇਨਤੀ ਕੀਤੀ ਕਿ ਤੁਹਾਡੇ ਕੋਲ ਜਾਵੇ ਅਤੇ ਉਸ ਦੇ ਨਾਲ ਸਾਡੇ ਭਰਾ ਨੂੰ ਭੇਜਿਆ। ਕੀ ਤੀਤੁਸ ਨੇ ਅਤੇ ਮੈਂ ਤੁਹਾਡੇ ਕੋਲੋ ਲਾਭ ਉਠਾਇਆ? ਕੀ ਤੀਤੁਸ ਅਤੇ ਮੈਂ ਇੱਕੋ ਆਤਮਾ ਦੁਆਰਾ, ਇੱਕੋ ਕਦਮਾਂ ਉੱਤੇ ਨਹੀਂ ਚੱਲੇ?
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੀਤੁਸ ਦੇ ਅੱਗੇ ਬੇਨਤੀ ਕੀਤੀ ਅਤੇ ਉਹ ਦੇ ਨਾਲ ਉਸ ਭਰਾ ਨੂੰ ਘੱਲਿਆ। ਕੀ ਤੀਤੁਸ ਨੇ ਤੁਹਾਥੋਂ ਕੋਈ ਲਾਹਾ ਕੱਢਿਆॽ ਭਲਾ, ਅਸੀਂ ਇੱਕੋ ਆਤਮਾ ਤੋਂ, ਇੱਕੋ ਲੀਹ ਉੱਤੇ ਨਹੀਂ ਚੱਲੇॽ।।
Punjabi ERV
ਮੈਂ ਤੀਤੁਸ ਨੂੰ ਆਖਿਆ ਕਿ ਤੁਹਾਡੇ ਕੋਲ ਜਾਵੇ। ਅਤੇ ਮੈਂ ਸਾਡੇ ਭਰਾ ਨੂੰ ਉਸਦੇ ਨਾਲ ਘਲਿਆ। ਕ੍ਕੀ ਤੀਤੁਸ ਨੇ ਤੁਹਾਨੂੰ ਧੋਖਾ ਦਿੱਤਾ? ਨਹੀਂ। ਤੁਹਾਨੂੰ ਪਤਾ ਹੈ ਕਿ ਮੈਂ ਅਤੇ ਤੀਤੁਸ ਨੇ ਓਸੇ ਤਰ੍ਹਾਂ ਦੇ ਕੰਮ ਕੀਤੇ ਅਤੇ ਓਸੇ ਤਰ੍ਹਾਂ ਦਾ ਵਿਹਾਰ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੀਤੁਸ ਦੇ ਅੱਗੇ ਬੇਨਤੀ ਕੀਤੀ ਅਤੇ ਉਸ ਦੇ ਨਾਲ ਉਸ ਭਰਾ ਨੂੰ ਭੇਜਿਆ। ਕੀ ਤੀਤੁਸ ਨੇ ਤੁਹਾਡੇ ਕੋਲੋਂ ਕੋਈ ਮੁਨਾਫਾ ਕੀਤਾ? ਭਲਾ, ਅਸੀਂ ਇੱਕੋ ਆਤਮਾ ਤੋਂ, ਇੱਕੋ ਕਦਮਾਂ ਉੱਤੇ ਨਹੀਂ ਚੱਲੇ?।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں طِطُس نُوں سمجھا کے اوہدے نال اوس بھرا نُوں گھلّیا۔ سو طِطُس تُہاڈے کولوں دغے نال کُجھ لے لیا؟ ساڈے دوہاں دا چال چَلّن اِکّو ای رُوح دی ہدایت دے سببّوں نئیں سی؟ اسی اِکّو ای کُھرے اُتّے نا ٹُریئے؟
Punjabi Standard Bible (Punjabi Standard Bible) 2023
ਮੈਂ ਤੀਤੁਸ ਨੂੰ ਤੁਹਾਡੇ ਕੋਲ ਆਉਣ ਦੀ ਬੇਨਤੀ ਕੀਤੀ ਅਤੇ ਉਸ ਦੇ ਨਾਲ ਇੱਕ ਭਾਈ ਨੂੰ ਭੇਜਿਆ। ਕੀ ਤੀਤੁਸ ਨੇ ਤੁਹਾਡਾ ਫਾਇਦਾ ਚੁੱਕਿਆ? ਕੀ ਅਸੀਂ ਇੱਕੋ ਆਤਮਾ ਦੁਆਰਾ ਨਹੀਂ ਚੱਲੇ? ਕੀ ਅਸੀਂ ਇੱਕੋ ਪੈੜ ਉੱਤੇ ਨਹੀਂ ਤੁਰੇ?