2 Corinthians 12:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡਾ ਕੀ ਖਿਆਲ ਹੈ ਕਿ ਅਸੀਂ ਇਹ ਸਾਰਾ ਸਮਾਂ ਆਪਣੇ ਆਪ ਨੂੰ ਸਫ਼ਾਈ ਦਿੰਦੇ ਰਹੇ ਹਾਂ? ਨਹੀਂ। ਅਸੀਂ ਇਹ ਗੱਲ ਮਸੀਹ ਵਿੱਚ ਆਖਦੇ ਹਾਂ ਅਤੇ ਇਹ ਗੱਲਾਂ ਅਸੀਂ ਪਰਮੇਸ਼ੁਰ ਦੇ ਅੱਗੇ ਆਖਦੇ ਹਾਂ ਤੁਸੀਂ ਸਾਡੇ ਪਿਆਰੇ ਮਿੱਤਰ ਹੋ। ਅਤੇ ਜੋ ਕੁਝ ਵੀ ਅਸੀਂ ਕਰਦੇ ਹਾਂ, ਅਸੀਂ ਇਹ ਤੁਹਾਨੂੰ ਮਜ਼ਬੂਤ ਬਨਾਉਣ ਲਈ ਕਰਦੇ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੋ ਸਕਦਾ ਹੈ ਕਿ ਤੁਸੀਂ ਸੋਚੋ ਕਿ ਅਜੇ ਤੱਕ ਅਸੀਂ ਤੁਹਾਡੇ ਸਾਹਮਣੇ ਆਪਣੀ ਸਫ਼ਾਈ ਹੀ ਪੇਸ਼ ਕਰ ਰਹੇ ਹਾਂ ਪਰ ਨਹੀਂ, ਅਸੀਂ ਤਾਂ ਮਸੀਹ ਵਿੱਚ ਪਰਮੇਸ਼ਰ ਦੇ ਸਾਹਮਣੇ ਇਹ ਸਭ ਕਹਿ ਰਹੇ ਹਾਂ । ਪਿਆਰੇ ਵਿਸ਼ਵਾਸੀਓ, ਇਹ ਸਭ ਤੁਹਾਡੀ ਆਤਮਿਕ ਉਸਾਰੀ ਦੇ ਲਈ ਹੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਤੁਸੀਂ ਅਜੇ ਤੱਕ ਸੋਚਦੇ ਹੋ ਕਿ ਅਸੀਂ ਤੁਹਾਡੇ ਅੱਗੇ ਬਹਾਨੇ ਕਰਦੇ ਹਾਂ? ਅਸੀਂ ਪਰਮੇਸ਼ਵਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ; ਅਤੇ ਸਭ ਕੁਝ ਜੋ ਅਸੀਂ ਕਰਦੇ ਹਾਂ, ਪਿਆਰੇ ਦੋਸਤੋ ਇਹ ਤੁਹਾਡੀ ਮਜ਼ਬੂਤੀ ਲਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਤੁਸੀਂ ਅਜੇ ਤੀਕ ਸਮਝਦੇ ਹੋ ਜੋ ਅਸੀਂ ਤੁਹਾਡੇ ਅੱਗੇ ਉਜ਼ਰ ਕਰਦੇ ਹਾਂॽ ਅਸੀਂ ਪਰਮੇਸ਼ੁਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ। ਪਰ ਹੇ ਪਿਆਰਿਓ, ਏਹ ਸਾਰੀਆਂ ਗੱਲਾਂ ਤੁਹਾਡੇ ਹੀ ਸੁਧਾਰ ਲਈ ਹਨ
Punjabi ERV
ਤੁਹਾਡਾ ਕੀ ਖਿਆਲ ਹੈ ਕਿ ਅਸੀਂ ਇਹ ਸਾਰਾ ਸਮਾਂ ਆਪਣੇ ਆਪ ਨੂੰ ਸਫ਼ਾਈ ਦਿੰਦੇ ਰਹੇ ਹਾਂ? ਨਹੀਂ। ਅਸੀਂ ਇਹ ਗੱਲ ਮਸੀਹ ਵਿੱਚ ਆਖਦੇ ਹਾਂ ਅਤੇ ਇਹ ਗੱਲਾਂ ਅਸੀਂ ਪਰਮੇਸ਼ੁਰ ਦੇ ਅੱਗੇ ਆਖਦੇ ਹਾਂ ਤੁਸੀਂ ਸਾਡੇ ਪਿਆਰੇ ਮਿੱਤਰ ਹੋ। ਅਤੇਜੋ ਕੁਝ ਵੀ ਅਸੀਂ ਕਰਦੇ ਹਾਂ, ਅਸੀਂ ਇਹ ਤੁਹਾਨੂੰ ਮਜ਼ਬੂਤ ਬਨਾਉਣ ਲਈ ਕਰਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਤੁਸੀਂ ਅਜੇ ਤੱਕ ਸਮਝਦੇ ਹੋ ਜੋ ਅਸੀਂ ਤੁਹਾਡੇ ਅੱਗੇ ਬਹਾਨੇ ਕਰਦੇ ਹਾਂ? ਅਸੀਂ ਪਰਮੇਸ਼ੁਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ। ਪਰ ਹੇ ਪਿਆਰਿਓ, ਇਹ ਸਾਰੀਆਂ ਗੱਲਾਂ ਤੁਹਾਡੇ ਹੀ ਲਾਭ ਲਈ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی اجے تِیکر ایہو ای سمجھدے ہوؤگے پئی اسی تُہاڈے اگّے عُذر کرنے آں۔ اسی تے خُدا نُوں حاضر جان کے مسِیح وِچ سَچ بولنے آں۔ تے پیاریو! ایہہ سبھ کُجھ تُہاڈی ترقی دے لئی اے۔
Punjabi Standard Bible (Punjabi Standard Bible) 2023
ਤੁਸੀਂ ਹੁਣ ਤੱਕ ਇਹੋ ਸੋਚ ਰਹੇ ਹੋ ਕਿ ਅਸੀਂ ਤੁਹਾਡੇ ਸਾਹਮਣੇ ਆਪਣਾ ਪੱਖ ਪੇਸ਼ ਕਰ ਰਹੇ ਹਾਂ। ਅਸੀਂ ਤਾਂ ਪਰਮੇਸ਼ਰ ਦੇ ਸਨਮੁੱਖ ਮਸੀਹ ਵਿੱਚ ਬੋਲਦੇ ਹਾਂ; ਹੇ ਪਿਆਰਿਓ, ਸਾਰੀਆਂ ਗੱਲਾਂ ਤੁਹਾਡੀ ਉੱਨਤੀ ਲਈ ਹੀ ਹਨ।