2 Corinthians 12:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਜਿਹਾ ਮੈਂ ਇਸ ਲਈ ਕਰਦਾ ਹਾਂ ਕਿ ਜਦੋਂ ਮੈਂ ਆਵਾਂਗਾ, ਮੈਨੂੰ ਡਰ ਹੈ ਕਿ ਮੈਂ ਤੁਹਾਨੂੰ ਅਜਿਹਾ ਨਹੀਂ ਪਾਵਾਂਗਾ। ਜਿਹੀ ਕਿ ਮੈਨੂੰ ਆਸ ਹੈ, ਤੁਸੀਂ ਮੈਨੂੰ ਉਵੇਂ ਦਾ ਨਹੀਂ ਪਾਵੋਂਗੇ ਜਿਵੇਂ ਕਿ ਤੁਸੀਂ ਮੈਨੂੰ ਹੋਣ ਦੀ ਆਸ ਰੱਖਦੇ ਹੋ। ਮੈਨੂੰ ਡਰ ਹੈ ਕਿ ਤੁਹਾਡੇ ਸਮੂਹ ਵਿੱਚ ਕਿਧਰੇ ਦਲੀਲਬਾਜ਼ੀ, ਈਰਖਾ, ਗੁੱਸਾ, ਖੁਦਗਰਜ਼ੀ ਤੇ ਝਗੜ੍ਹੇ, ਮੰਦੇ ਬੋਲ, ਗੱਪ ਹੰਕਾਰ ਅਤੇ ਉਲਝਨਾ ਨਾ ਹੋਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਨੂੰ ਡਰ ਹੈ ਕਿ ਜਦੋਂ ਮੈਂ ਉੱਥੇ ਆਵਾਂ ਤਾਂ ਮੈਂ ਜਿਸ ਤਰ੍ਹਾਂ ਤੁਹਾਨੂੰ ਦੇਖਣਾ ਚਾਹੁੰਦਾ ਹਾਂ ਉਸ ਤਰ੍ਹਾਂ ਨਾ ਦੇਖਾਂ ਅਤੇ ਜਿਸ ਤਰ੍ਹਾਂ ਤੁਸੀਂ ਮੈਨੂੰ ਦੇਖਣਾ ਚਾਹੁੰਦੇ ਹੋ, ਨਾ ਦੇਖੋ । ਮੈਨੂੰ ਇਹ ਵੀ ਡਰ ਹੈ ਕਿ ਕਿਤੇ ਉੱਥੇ ਤੁਹਾਡੇ ਵਿੱਚ ਝਗੜੇ, ਈਰਖਾ, ਗੁੱਸਾ, ਸੁਆਰਥ, ਨਿੰਦਾ, ਚੁਗਲੀਆਂ, ਹੰਕਾਰ ਅਤੇ ਗੜਬੜ ਨਾ ਹੋਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਮੈਂ ਡਰਦਾ ਹਾਂ ਕਿਤੇ ਇਹ ਨਾ ਹੋਵੇ ਜਦੋਂ ਮੈਂ ਆਵਾਂ ਜਿਸ ਤਰ੍ਹਾਂ ਦਾ ਤੁਹਾਨੂੰ ਚਾਹੁੰਦਾ ਹਾਂ ਉਸ ਤਰ੍ਹਾਂ ਨਾ ਪਾਵਾ, ਅਤੇ ਤੁਸੀਂ ਵੀ ਉਸ ਤਰ੍ਹਾਂ ਪਾਓ ਜਿਸ ਤਰ੍ਹਾਂ ਨਹੀਂ ਚਾਹੁੰਦੇ ਹੋ। ਮੈਨੂੰ ਡਰ ਹੈ ਕਿ ਉੱਥੇ ਝਗੜੇ, ਈਰਖਾ, ਗੁੱਸਾ, ਸੁਆਰਥੀ ਇੱਛਾਵਾਂ, ਚੁਗਲੀਆਂ, ਵਿਰੋਧ, ਹੰਕਾਰ, ਵਿਕਾਰ ਹੋ ਸਕਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉ ਜੋ ਮੈਂ ਡਰਦਾ ਹਾਂ ਭਈ ਕਿਤੇ ਐਉਂ ਨਾ ਹੋਵੇ ਜੋ ਮੈਂ ਆਣ ਕੇ ਜਿਹੋ ਜਿਹੇ ਤੁਹਾਨੂੰ ਚਾਹੁੰਦਾ ਹਾਂ ਓਹੋ ਜਿਹੇ ਨਾ ਪਾਵਾਂ ਅਤੇ ਤੁਸੀਂ ਮੈਨੂੰ ਵੀ ਉਹ ਜਿਹੋ ਪਾਓ ਜਿਹੋ ਜਿਹਾ ਨਹੀਂ ਚਾਹੁੰਦੇ ਹੋ ਮਤੇ ਝਗੜਾ, ਈਰਖਾ, ਕ੍ਰੋਧ, ਧੜੇਬਾਜ਼ੀਆਂ, ਚੁਗਲੀਆਂ, ਘੋਰਮਸੋਰੇ, ਆਕੜਾਂ ਅਤੇ ਘਮਸਾਣ ਹੋਣ
Punjabi ERV
ਅਜਿਹਾ ਮੈਂ ਇਸ ਲਈ ਕਰਦਾ ਹਾਂ ਕਿ ਜਦੋਂ ਮੈਂ ਆਵਾਂਗਾ, ਮੈਨੂੰ ਡਰ ਹੈ ਕਿ ਮੈਂ ਤੁਹਾਨੂੰ ਅਜਿਹਾ ਨਹੀਂ ਪਾਵਾਂਗਾ। ਜਿਹੀ ਕਿ ਮੈਨੂੰ ਆਸ ਹੈ, ਤੁਸੀਂ ਮੈਨੂੰ ਉਵੇਂ ਦਾ ਨਹੀਂ ਪਾਵੋਂਗੇ ਜਿਵੇਂ ਕਿ ਤੁਸੀਂ ਮੈਨੂੰ ਹੋਣ ਦੀ ਆਸ ਰੱਖਦੇ ਹੋ। ਮੈਨੂੰ ਡਰ ਹੈ ਕਿ ਤੁਹਾਡੇ ਸਮੂਹ ਵਿੱਚ ਕਿਧਰੇ ਦਲੀਲਬਾਜ਼ੀ, ਈਰਖਾ, ਗੁੱਸਾ, ਖੁਦਗਰਜ਼ੀ ਤੇ ਝਗਡ਼ੇ, ਮੰਦੇ ਬੋਲ, ਗਪ੍ਪ ਹੰਕਾਰ ਅਤੇ ਉਲਝਨਾ ਨਾ ਹੋਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਡਰਦਾ ਹਾਂ ਕਿ ਕਿਤੇ ਇਹ ਨਾ ਹੋਵੇ ਜੋ ਮੈਂ ਆਣ ਕੇ ਜਿਸ ਤਰ੍ਹਾਂ ਦਾ ਤੁਹਾਨੂੰ ਚਾਹੁੰਦਾ ਹਾਂ ਉਸ ਤਰ੍ਹਾਂ ਨਾ ਪਾਵਾਂ ਅਤੇ ਤੁਸੀਂ ਮੈਨੂੰ ਵੀ ਉਸ ਤਰ੍ਹਾਂ ਪਾਓ ਜਿਸ ਤਰ੍ਹਾਂ ਨਹੀਂ ਚਾਹੁੰਦੇ ਹੋ ਅਤੇ ਝਗੜਾ, ਈਰਖਾ, ਕ੍ਰੋਧ, ਧੜੇਬਾਜ਼ੀਆਂ, ਚੁਗਲੀਆਂ, ਵਿਰੋਧ, ਆਕੜਾਂ ਅਤੇ ਘਮਸਾਣ ਹੋਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مَیں ڈرنا آں۔ کِتے اجیہا نا ہوئے۔ پئی مَیں آ کے جیویں تُہانوں چاہناں آں ایہو جِہیا نا ویکھیاں۔ تے مَینُوں جیہا تُسی نئیں چاہندے اوہو جِہیا ای ویکھو۔ پئی تُہاڈے وِچ جھگڑا۔ ساڑا۔ غُصّہ۔ جُدائِیاں۔ بدگوئِیاں۔ چُغلیاں۔ شیخیاں تے فساد ہون۔
Punjabi Standard Bible (Punjabi Standard Bible) 2023
ਮੈਨੂੰ ਡਰ ਹੈ ਕਿ ਕਿਤੇ ਅਜਿਹਾ ਨਾ ਹੋਵੇ ਜੋ ਮੈਂ ਆ ਕੇ ਤੁਹਾਨੂੰ ਜਿਹਾ ਚਾਹੁੰਦਾ ਹਾਂ ਉਸ ਤਰ੍ਹਾਂ ਨਾ ਪਾਵਾਂ ਅਤੇ ਮੈਨੂੰ ਵੀ ਜਿਹਾ ਤੁਸੀਂ ਚਾਹੁੰਦੇ ਹੋ ਉਸ ਤਰ੍ਹਾਂ ਨਾ ਪਾਓ; ਕਿਤੇ ਇਹ ਨਾ ਹੋਵੇ ਕਿ ਤੁਹਾਡੇ ਵਿਚਕਾਰ ਝਗੜਾ, ਈਰਖਾ, ਕ੍ਰੋਧ, ਧੜੇਬਾਜ਼ੀਆਂ, ਨਿੰਦਾ, ਚੁਗਲੀ, ਹੰਕਾਰ ਅਤੇ ਗੜਬੜੀ ਹੋਵੇ।