2 Corinthians 12:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਡਰਦਾ ਹਾਂ ਕਿ ਜਦੋਂ ਮੈਂ ਤੁਹਾਡੇ ਕੋਲ ਫ਼ੇਰ ਆਵਾਂ ਮੇਰਾ ਪਰਮੇਸ਼ੁਰ ਕਿਧਰੇ ਮੈਨੂੰ ਤੁਹਾਡੇ ਅੱਗੇ ਨਿਮਾਣਾ ਨਾ ਬਣਾ ਦੇਵੇ। ਮੈਂ ਉਦਾਸ ਹੋ ਸੱਕਦਾ ਹਾਂ ਕਿਉਂਕਿ ਤੁਹਾਡੇ ਵਿੱਚੋਂ ਕਈਆਂ ਨੇ ਪਾਪ ਕੀਤੇ ਹਨ। ਮੈਂ ਇਸ ਗੱਲੋਂ ਉਦਾਸ ਹੋ ਸੱਕਦਾ ਹਾਂ ਕਿ ਉਨ੍ਹਾਂ ਲੋਕਾਂ ਨੇ ਆਪਣੇ ਦਿਲਾਂ ਨੂੰ ਨਹੀਂ ਬਦਲਿਆ ਤਾਂ ਜੋ ਆਪਣੇ ਬਦਕਾਰੀ ਦੇ ਜੀਵਨ, ਆਪਣੇ ਜਿਨਸੀ ਪਾਪਾਂ ਅਤੇ ਆਪਣੇ ਕੀਤੇ ਹੋਏ ਸ਼ਰਮਨਾਕ ਕਾਰਜਾਂ ਬਾਰੇ ਸ਼ਰਮਿੰਦਾ ਹੋ ਸੱਕਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਨੂੰ ਡਰ ਹੈ ਕਿ ਜਦੋਂ ਮੈਂ ਤੁਹਾਡੇ ਕੋਲ ਆਵਾਂ ਤਾਂ ਮੇਰੇ ਪਰਮੇਸ਼ਰ ਮੈਨੂੰ ਤੁਹਾਡੇ ਸਾਹਮਣੇ ਨੀਵਾਂ ਨਾ ਕਰਨ ਅਤੇ ਮੈਨੂੰ ਉਹਨਾਂ ਸਾਰਿਆਂ ਦੇ ਲਈ ਰੋਣਾ ਨਾ ਪਵੇ ਜਿਹਨਾਂ ਨੇ ਪਹਿਲਾਂ ਪਾਪ ਕੀਤੇ ਹਨ ਅਤੇ ਆਪਣੀ ਅਸ਼ੁੱਧਤਾ, ਵਿਭਚਾਰ ਅਤੇ ਕਾਮਵਾਸ਼ਨਾਵਾਂ ਦੇ ਲਈ ਪਛਤਾਵਾ ਨਹੀਂ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਡਰਦਾ ਹਾਂ ਕਿ ਜਦ ਮੈਂ ਫਿਰ ਆਵਾਂ ਤਾਂ ਮੇਰਾ ਪਰਮੇਸ਼ਵਰ ਮੈਨੂੰ ਤੁਹਾਡੇ ਅੱਗੇ ਹਲਕਾ ਪਾਵੇ, ਅਤੇ ਮੈਂ ਉਹਨਾਂ ਵਿੱਚੋਂ ਬਹੁਤਿਆਂ ਲਈ ਦੁਖੀ ਹੋਵਾਂਗਾ, ਜਿਨ੍ਹਾਂ ਨੇ ਪਹਿਲਾਂ ਪਾਪ ਕੀਤਾ ਹੈ, ਅਤੇ ਮੁੜ ਆਪਣੀ ਅਸ਼ੁੱਧਤਾ ਅਤੇ ਹਰਾਮਕਾਰੀਆ ਅਤੇ ਲੁੱਚ-ਪੁਣੇ ਤੋਂ ਤੋਬਾ ਨਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਅਜਿਹਾ ਨਾ ਹੋਵੇ ਭਈ ਜਾਂ ਮੈਂ ਫੇਰ ਆਵਾਂ ਤਾਂ ਮੇਰਾ ਪਰਮੇਸ਼ੁਰ ਮੈਨੂੰ ਤੁਹਾਡੇ ਅੱਗੇ ਹੌਲਿਆਂ ਪਾਵੇ ਅਤੇ ਮੈਂ ਓਹਨਾਂ ਵਿੱਚੋਂ ਬਾਹਲਿਆਂ ਦੇ ਲਈ ਸੋਗ ਕਰਾਂ ਜਿਨ੍ਹਾਂ ਦੇ ਅੱਗੇ ਪਾਪ ਕੀਤਾ ਹੈ ਅਤੇ ਮੁੜ ਆਪਣੇ ਗੰਦ ਮੰਦ ਅਤੇ ਹਰਾਮਕਾਰੀ ਅਤੇ ਲੁੱਚਪੁਣੇ ਤੋਂ ਤੋਬਾ ਨਾ ਕੀਤੀ ਹੋਵੇ।।
Punjabi ERV
ਮੈਂ ਡਰਦਾ ਹਾਂ ਕਿ ਜਦੋਂ ਮੈਂ ਤੁਹਾਡੇ ਕੋਲ ਫ਼ੇਰ ਆਵਾਂ ਮੇਰਾ ਪਰਮੇਸ਼ੁਰ ਕਿਧਰੇ ਮੈਨੂੰ ਤੁਹਾਡੇ ਅੱਗੇ ਨਿਮਾਣਾ ਨਾ ਬਣਾ ਦੇਵੇ। ਮੈਂ ਉਦਾਸ ਹੋ ਸਕਦਾ ਹਾਂ ਕਿਉਂਕਿ ਤੁਹਾਡੇ ਵਿੱਚੋਂ ਕਈਆਂ ਨੇ ਗੁਨਾਹ ਕੀਤੇ ਹਨ। ਮੈਂ ਇਸ ਗੱਲੋਂ ਉਦਾਸ ਹੋ ਸਕਦਾ ਹਾਂ ਕਿ ਉਨ੍ਹਾਂ ਲੋਕਾਂ ਨੇ ਆਪਣੇ ਦਿਲਾਂ ਨੂੰ ਨਹੀਂ ਬਦਲਿਆ ਤਾਂ ਜੋ ਆਪਣੇ ਬਦਕਾਰੀ ਦੇ ਜੀਵਨ, ਆਪਣੇ ਜਿਨਸੀ ਗੁਨਾਹਾਂ ਅਤੇ ਆਪਣੇ ਕੀਤੇ ਹੋਏ ਸ਼ਰਮਨਾਕ ਕਾਰਜਾਂ ਬਾਰੇ ਸ਼ਰਮਿੰਦਾ ਹੋ ਸਕਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਜਿਹਾ ਨਾ ਹੋਵੇ ਕਿ ਜਦ ਮੈਂ ਫਿਰ ਆਵਾਂ ਤਾਂ ਮੇਰਾ ਪਰਮੇਸ਼ੁਰ ਮੈਨੂੰ ਤੁਹਾਡੇ ਅੱਗੇ ਹਲਕਾ ਪਾਵੇ ਅਤੇ ਮੈਂ ਉਨ੍ਹਾਂ ਵਿੱਚੋਂ ਬਹੁਤਿਆਂ ਦੇ ਲਈ ਦੁੱਖ ਕਰਾਂ, ਜਿਨ੍ਹਾਂ ਨੇ ਅੱਗੇ ਪਾਪ ਕੀਤਾ ਹੈ ਅਤੇ ਮੁੜ ਆਪਣੇ ਗੰਦੇ ਕੰਮਾਂ ਅਤੇ ਹਰਾਮਕਾਰੀ ਅਤੇ ਲੁੱਚਪੁਣੇ ਤੋਂ ਤੋਬਾ ਨਾ ਕੀਤੀ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے فیر مَیں جد آواں۔ تے میرا خُدا مَینُوں تُہاڈے اگّے عاجز کرے۔ تے مَینُوں بتھیریاں لئی افسوس کرنا پَوے۔ جِنہاں پہلاں گُناہ کِیتے نیں۔ تے اوس پلِیتی تے زنا۔ تے شہوت پرستی توں جیہڑی اوہناں توں ہوئی تَوبہ نا کِیتی۔
Punjabi Standard Bible (Punjabi Standard Bible) 2023
ਇਹ ਨਾ ਹੋਵੇ ਕਿ ਜਦੋਂ ਮੈਂ ਫੇਰ ਆਵਾਂ ਤਾਂ ਮੇਰਾ ਪਰਮੇਸ਼ਰ ਮੈਨੂੰ ਤੁਹਾਡੇ ਸਾਹਮਣੇ ਸ਼ਰਮਿੰਦਿਆਂ ਕਰੇ ਅਤੇ ਮੈਨੂੰ ਉਨ੍ਹਾਂ ਬਹੁਤਿਆਂ ਦੇ ਲਈ ਸੋਗ ਕਰਨਾ ਪਵੇ ਜਿਨ੍ਹਾਂ ਪਹਿਲਾਂ ਪਾਪ ਕੀਤੇ ਅਤੇ ਅਸ਼ੁੱਧਤਾ, ਵਿਭਚਾਰ ਅਤੇ ਲੁੱਚਪੁਣੇ ਦੇ ਉਨ੍ਹਾਂ ਕੰਮਾਂ ਤੋਂ ਜੋ ਉਨ੍ਹਾਂ ਕੀਤੇ, ਤੋਬਾ ਨਹੀਂ ਕੀਤੀ।