2 Corinthians 12:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਭਾਵੇਂ ਮੈਂ ਆਪਣੇ ਆਪ ਬਾਰੇ ਹੀ ਸ਼ੇਖੀ ਮਾਰਨਾ ਚਾਹੁੰਦਾ ਹਾਂ ਪਰ ਤਾਂ ਵੀ ਮੈਂ ਮੂਰਖ ਨਹੀਂ ਹੋਵਾਂਗਾ ਕਿਉਂਕਿ ਮੈਂ ਸੱਚ ਦੱਸ ਰਿਹਾ ਹੋਵਾਂਗਾ। ਪਰ ਮੈਨੂੰ ਆਪਣੇ ਆਪ ਬਾਰੇ ਸ਼ੇਖੀ ਨਹੀਂ ਮਾਰਨੀ ਚਾਹੀਦੀ। ਕਿਉਂ? ਕਿਉਂ ਜੋ ਮੈਂ ਇਹ ਨਹੀਂ ਚਾਹੁੰਦਾ ਕਿ ਉਹ ਮੇਰੇ ਬਾਰੇ ਵੱਧ ਸੋਚਣ, ਜੋ ਉਹ ਮੈਨੂੰ ਕਰਦਿਆਂ ਦੇਖਦੇ ਹਨ ਜਾਂ ਕਹਿੰਦਿਆਂ ਸੁਣਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੇਕਰ ਮੈਂ ਆਪਣੇ ਉੱਤੇ ਮਾਣ ਕਰਨਾ ਵੀ ਚਾਹਾਂ ਤਾਂ ਮੈਂ ਮੂਰਖ ਨਹੀਂ ਹਾਂ ਕਿਉਂਕਿ ਮੈਂ ਸੱਚ ਬੋਲਦਾ ਹਾਂ । ਪਰ ਮੈਂ ਫਿਰ ਵੀ ਚੁੱਪ ਹਾਂ ਕਿਉਂਕਿ ਮੈਂ ਨਹੀਂ ਚਾਹੁੰਦਾ ਕਿ ਲੋਕ ਜੋ ਕੁਝ ਮੇਰੇ ਕੋਲੋਂ ਸੁਣਦੇ ਜਾਂ ਦੇਖਦੇ ਹਨ ਮੈਨੂੰ ਉਸ ਤੋਂ ਜ਼ਿਆਦਾ ਸਮਝਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਮੈਂ ਮਾਣ ਕਰਨਾ ਚਾਹਾਂ, ਤਾਂ ਵੀ ਮੂਰਖ ਨਾ ਬਣਾਗਾ ਇਸ ਲਈ ਜੋ ਮੈਂ ਸੱਚ ਬੋਲਾਂਗਾ। ਪਰ ਮੈਂ ਆਪਣੇ ਆਪ ਨੂੰ ਰੋਕ ਰੱਖਦਾ ਹਾਂ ਅਜਿਹਾ ਨਾ ਹੋਵੇ ਕਿ ਕੋਈ ਮੈਨੂੰ ਉਸ ਤੋਂ ਵੱਧ ਨਾ ਸਮਝ ਲਵੇ ਜੋ ਮੈਨੂੰ ਦੇਖਦੇ ਜਾਂ ਮੇਰੇ ਕੋਲੋਂ ਸੁਣਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜੇ ਮੈਂ ਅਭਮਾਨ ਕਰਨਾ ਚਾਹਾਂ ਤਾਂ ਵੀ ਮੂਰਖ ਨਾ ਬਣਾਂਗਾ ਇਸ ਲਈ ਜੋ ਮੈਂ ਸੱਚ ਬੋਲਾਂਗਾ । ਪਰ ਮੈਂ ਆਪਣੇ ਆਪ ਨੂੰ ਰੋਕ ਰੱਖਦਾ ਹਾਂ ਅਜਿਹਾ ਨਾ ਹੋਵੇ ਭਈ ਕੋਈ ਮੈਨੂੰ ਉਸ ਤੋਂ ਵਧੀਕ ਨਾ ਸਮਝ ਲਵੇ ਜੋ ਮੈਨੂੰ ਵੇਖਦਾ ਯਾ ਮੇਰੇ ਕੋਲੋਂ ਸੁਣਦਾ ਹੈ
Punjabi ERV
ਭਾਵੇਂ ਮੈਂ ਆਪਣੇ ਆਪ ਬਾਰੇ ਹੀ ਸ਼ੇਖੀ ਮਾਰਨਾ ਚਾਹੁੰਦਾ ਹਾਂ ਪਰ ਤਾਂ ਵੀ ਮੈਂ ਮੂਰਖ ਨਹੀਂ ਹੋਵਾਂਗਾ ਕਿਉਂਕਿ ਮੈਂ ਸੱਚ ਦੱਸ ਰਿਹਾ ਹੋਵਾਂਗਾ। ਪਰ ਮੈਨੂੰ ਆਪਣੇ ਆਪ ਬਾਰੇ ਸ਼ੇਖੀ ਨਹੀਂ ਮਾਰਨੀ ਚਾਹੀਦੀ। ਕਿਉਂ? ਕਿਉਂ ਜੋ ਮੈਂ ਇਹ ਨਹੀਂ ਚਾਹੁੰਦਾ ਕਿ ਉਹ ਮੇਰੇ ਬਾਰੇ ਵਧ੍ਧ ਸੋਚਣ, ਜੋ ਉਹ ਮੈਨੂੰ ਕਰਦਿਆਂ ਦੇਖਦੇ ਹਨ ਜਾਂ ਕਹਿੰਦਿਆਂ ਸੁਣਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜੇ ਮੈਂ ਮਾਣ ਕਰਨਾ ਚਾਹਾਂ ਤਾਂ ਵੀ ਮੂਰਖ ਨਾ ਬਣਾਂਗਾ ਇਸ ਲਈ ਜੋ ਮੈਂ ਸੱਚ ਬੋਲਾਂਗਾ। ਪਰ ਮੈਂ ਆਪਣੇ ਆਪ ਨੂੰ ਰੋਕ ਰੱਖਦਾ ਹਾਂ ਅਜਿਹਾ ਨਾ ਹੋਵੇ ਕਿ ਕੋਈ ਮੈਨੂੰ ਉਸ ਤੋਂ ਵੱਧ ਨਾ ਸਮਝ ਲਵੇ ਜੋ ਮੈਨੂੰ ਵੇਖਦਾ ਜਾਂ ਮੇਰੇ ਕੋਲੋਂ ਸੁਣਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے فخر کرنا چاہاں وی۔ تے مُورکھ نا ٹھہراں گا۔ ایس لئی پئی سَچ بولاں گا۔ پر تَد وی رُکیا رہنا آں۔ تاں جو کوئی مَینُوں اوہدے نالوں وَدّھ نا سمجھے جِہیا مَینُوں ویکھدا اے۔ یا میرے کولوں سُندا اے۔
Punjabi Standard Bible (Punjabi Standard Bible) 2023
ਜੇ ਮੈਂ ਅਭਿਮਾਨ ਕਰਨਾ ਵੀ ਚਾਹਾਂ ਤਾਂ ਮੂਰਖ ਨਹੀਂ ਠਹਿਰਾਂਗਾ, ਕਿਉਂਕਿ ਮੈਂ ਸੱਚ ਹੀ ਕਹਾਂਗਾ। ਪਰ ਮੈਂ ਇਸ ਤਰ੍ਹਾਂ ਨਹੀਂ ਕਰਾਂਗਾ, ਤਾਂਕਿ ਅਜਿਹਾ ਨਾ ਹੋਵੇ ਕਿ ਕੋਈ ਮੈਨੂੰ ਉਸ ਤੋਂ ਵਧਕੇ ਸਮਝੇ ਜਿਵੇਂ ਉਹ ਮੈਨੂੰ ਵੇਖਦਾ ਜਾਂ ਮੇਰੇ ਕੋਲੋਂ ਸੁਣਦਾ ਹੈ।