2 Corinthians 12:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੈਨੂੰ ਚਾਹੀਦਾ ਹੈ ਕਿ ਮੈਂ ਉਨ੍ਹਾਂ ਅਨੋਖੀਆਂ ਗੱਲਾਂ ਬਾਰੇ, ਜੋ ਮੈਨੂੰ ਦਰਸ਼ਾਈਆਂ ਗਈਆਂ ਸਨ, ਬਹੁਤ ਗੁਮਾਨ ਨਾ ਕਰਾਂ, ਇਸ ਲਈ ਮੈਨੂੰ ਇੱਕ ਦਰਦ ਭਰੀ ਸਮੱਸਿਆ ਦਿੱਤੀ ਗਈ ਸੀ। ਸਮੱਸਿਆ ਇਹ ਸੀ; ਸ਼ੈਤਾਨ ਵੱਲੋਂ ਇੱਕ ਦੂਤ ਨੂੰ ਮੈਨੂੰ ਕੁੱਟਣ ਲਈ ਮੇਰੇ ਕੋਲ ਭੇਜਿਆ ਗਿਆ ਸੀ ਤਾਂ ਜੋ ਮੈਂ ਗੁਮਾਨ ਨਾ ਕਰ ਸੱਕਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਕਿ ਉਹਨਾਂ ਮਹਾਨ ਪ੍ਰਕਾਸ਼ਨਾਂ ਦੇ ਕਾਰਨ ਮੈਂ ਫੁੱਲ ਨਾ ਜਾਵਾਂ ਜੋ ਪਰਮੇਸ਼ਰ ਨੇ ਮੇਰੇ ਉੱਤੇ ਪ੍ਰਗਟ ਕੀਤੇ ਹਨ, ਮੇਰੇ ਸਰੀਰ ਵਿੱਚ ਇੱਕ ਕੰਡਾ ਚੋਭਿਆ ਗਿਆ ਹੈ ਜੋ ਸ਼ੈਤਾਨ ਦਾ ਦੂਤ ਹੈ, ਉਹ ਮੈਨੂੰ ਸਤਾਉਂਦਾ ਹੈ ਕਿ ਮੈਂ ਫੁੱਲ ਨਾ ਜਾਵਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਇਸ ਲਈ ਜੋ ਮੈਂ ਪ੍ਰਕਾਸ਼ ਬਾਣੀਆਂ ਦੀ ਬਹੁਤਾਇਤ ਦੇ ਕਾਰਨ ਹੱਦੋਂ ਬਾਹਰ ਫੁੱਲ ਨਾ ਜਾਂਵਾਂ। ਮੇਰੇ ਸਰੀਰ ਵਿੱਚ ਇੱਕ ਕੰਡਾ ਚੋਭਿਆ ਗਿਆ, ਅਰਥਾਤ ਸ਼ੈਤਾਨ ਦਾ ਭੇਜਿਆ ਹੋਇਆ, ਜੋ ਮੈਨੂੰ ਕਸ਼ਟ ਦਿੰਦਾ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸ ਲਈ ਜੋ ਮੈਂ ਪਰਕਾਸ਼ ਬਾਣੀਆਂ ਦੀ ਬਹੁਤਾਇਤ ਦੇ ਕਾਰਨ ਹੱਦੋਂ ਬਾਹਰ ਫੁੱਲ ਨਾ ਜਾਵਾਂ ਮੇਰੇ ਸਰੀਰ ਦੇ ਵਿੱਚ ਇੱਕ ਕੰਡਾ ਚੋਭਿਆ ਗਿਆ ਅਰਥਾਤ ਸ਼ਤਾਨ ਦਾ ਘੱਲਿਆ ਹੋਇਆ ਭਈ ਉਹ ਮੈਨੂੰ ਹੂਰੇ ਮਾਰੇ ਤਾਂ ਜੋ ਮੈਂ ਹੱਦੋਂ ਬਾਹਰ ਫੁੱਲ ਨਾ ਜਾਵਾਂ
Punjabi ERV
ਪਰ ਮੈਨੂੰ ਚਾਹੀਦਾ ਹੈ ਕਿ ਮੈਂ ਉਨ੍ਹਾਂ ਅਨੋਖੀਆਂ ਗੱਲਾਂ ਬਾਰੇ, ਜੋ ਮੈਨੂੰ ਦਰਸ਼ਾਈਆਂ ਗਈਆਂ ਸਨ, ਬਹੁਤ ਗੁਮਾਨ ਨਾ ਕਰਾਂ, ਇਸ ਲਈ ਮੈਨੂੰ ਇੱਕ ਦਰਦ ਭਰੀ ਸਮਸਿਆ ਦਿੱਤੀ ਗਈ ਸੀ। ਸਮਸਿਆ ਇਹ ਸੀ; ਸ਼ੈਤਾਨ ਵੱਲੋਂ ਇੱਕ ਦੂਤ ਨੂੰ ਮੈਨੂੰ ਕੁਟ੍ਟਣ ਲਈ ਮੇਰੇ ਕੋਲ ਭੇਜਿਆ ਗਿਆ ਸੀ ਤਾਂ ਜੋ ਮੈਂ ਗੁਮਾਨ ਨਾ ਕਰ ਸਕਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸ ਲਈ ਜੋ ਮੈਂ ਪ੍ਰਕਾਸ਼ ਬਾਣੀਆਂ ਦੀ ਬਹੁਤਾਇਤ ਦੇ ਕਾਰਨ ਹੱਦੋਂ ਬਾਹਰ ਫੁੱਲ ਨਾ ਜਾਂਵਾਂ ਇਸ ਲਈ ਮੇਰੇ ਸਰੀਰ ਵਿੱਚ ਇੱਕ ਕੰਡਾ ਚੋਭਿਆ ਗਿਆ ਅਰਥਾਤ ਸ਼ੈਤਾਨ ਦਾ ਭੇਜਿਆ ਹੋਇਆ, ਜੋ ਉਹ ਮੈਨੂੰ ਹੂਰੇ ਮਾਰੇ ਤਾਂ ਜੋ ਮੈਂ ਹੱਦੋਂ ਬਾਹਰ ਫੁੱਲ ਨਾ ਜਾਂਵਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے الہاماں دے بُہتے ہون دے سببّوں پئی متے مَیں پُھل نا جاواں میرے جِسم وِچ کنڈا چوبھیا گیا اے۔ یعنی شیطان دا گھلّیا ہویا تاں جو مَینُوں ہُورے مارے تے مَیں پُھل نا جاواں۔
Punjabi Standard Bible (Punjabi Standard Bible) 2023
ਸੋ ਇਸ ਲਈ ਕਿ ਮੈਂ ਪ੍ਰਕਾਸ਼ਨਾਂ ਦੀ ਬਹੁਤਾਇਤ ਕਰਕੇ ਫੁੱਲ ਨਾ ਜਾਵਾਂ, ਮੈਨੂੰ ਇਸ ਤੋਂ ਬਚਾਈ ਰੱਖਣ ਲਈ ਮੇਰੇ ਸਰੀਰ ਵਿੱਚ ਇੱਕ ਕੰਡਾ ਚੋਭਿਆ ਗਿਆ ਅਰਥਾਤ ਸ਼ੈਤਾਨ ਦਾ ਇੱਕ ਦੂਤ ਤਾਂਕਿ ਉਹ ਮੈਨੂੰ ਦੁੱਖ ਦੇਵੇ।