2 Corinthians 12:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਪ੍ਰਭੂ ਨੇ ਮੈਨੂੰ ਆਖਿਆ, “ਮੇਰੀ ਕਿਰਪਾ ਹੀ ਤੇਰੇ ਲਈ ਕਾਫ਼ੀ ਹੈ। ਜਦੋਂ ਤੁਸੀਂ ਕਮਜ਼ੋਰ ਹੁੰਦੇ ਹੋ, ਮੇਰੀ ਪੂਰੀ ਸ਼ਕਤੀ ਤੁਹਾਡੇ ਵਿੱਚ ਦਰਸ਼ਾਈ ਜਾਵੇ।” ਇਸੇ ਲਈ ਮੈਂ ਆਪਣੀਆਂ ਕਮਜ਼ੋਰੀਆਂ ਬਾਰੇ ਸ਼ੇਖੀ ਮਾਰਕੇ ਖੁਸ਼ ਹਾਂ। ਉਦੋਂ ਮਸੀਹ ਦੀ ਸ਼ਕਤੀ ਮੇਰੇ ਅੰਦਰ ਨਿਵਾਸ ਕਰ ਸੱਕਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਹਨਾਂ ਨੇ ਮੈਨੂੰ ਉੱਤਰ ਦਿੱਤਾ, “ਮੇਰੀ ਕਿਰਪਾ ਤੇਰੇ ਲਈ ਬਹੁਤ ਹੈ ਕਿਉਂਕਿ ਮੇਰੀ ਸਮਰੱਥਾ ਕਮਜ਼ੋਰੀ ਵਿੱਚ ਹੀ ਪੂਰਨ ਹੁੰਦੀ ਹੈ ।” ਇਸ ਲਈ ਮੈਂ ਆਪਣੀ ਕਮਜ਼ੋਰੀ ਉੱਤੇ ਖ਼ੁਸ਼ੀ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਦਾ ਵਾਸ ਮੇਰੇ ਵਿੱਚ ਹੋਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਮੈਨੂੰ ਆਖਿਆ ਹੈ, “ਮੇਰੀ ਕਿਰਪਾ ਹੀ ਤੇਰੇ ਲਈ ਕਾਫ਼ੀ ਹੈ, ਕਿਉਂਕਿ ਮੇਰੀ ਸ਼ਕਤੀ ਕਮਜ਼ੋਰਾਂ ਨੂੰ ਸੰਪੂਰਨ ਬਣਾਉਂਦੀ ਹੈ।” ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਆਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਮੈਨੂੰ ਆਖਿਆ ਭਈ ਮੇਰੀ ਕਿਰਪਾ ਹੀ ਤੇਰੇ ਲਈ ਬਥੇਰੀ ਹੈ ਕਿਉਂ ਜੋ ਮੇਰੀ ਸਮਰੱਥਾ ਨਿਰਬਲਤਾਈ ਵਿੱਚ ਪੂਰੀ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਨਿਰਬਲਤਾਈਆਂ ਉੱਤੇ ਅੱਤ ਅਨੰਦ ਨਾਲ ਅਭਮਾਨ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਸਾਯਾ ਕਰੇ
Punjabi ERV
ਪਰ ਪ੍ਰਭੂ ਨੇ ਮੈਨੂੰ ਆਖਿਆ, “ਮੇਰੀ ਕਿਰਪਾ ਹੀ ਤੇਰੇ ਲਈ ਕਾਫ਼ੀ ਹੈ। ਜਦੋਂ ਤੁਸੀਂ ਕਮਜ਼ੋਰ ਹੁੰਦੇ ਹੋ, ਮੇਰੀ ਪੂਰੀ ਸ਼ਕਤੀ ਤੁਹਾਡੇ ਵਿੱਚ ਦਰਸ਼ਾਈ ਜਾਵੇ।” ਇਸੇ ਲਈ ਮੈਂ ਆਪਣੀਆਂ ਕਮਜ਼ੋਰੀਆਂ ਬਾਰੇ ਸ਼ੇਖੀ ਮਾਰਕੇ ਖੁਸ਼ ਹਾਂ। ਉਦੋਂ ਮਸੀਹ ਦੀ ਸ਼ਕਤੀ ਮੇਰੇ ਅੰਦਰ ਨਿਵਾਸ ਕਰ ਸਕਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوس مَینُوں آکھیا پئی میرا فضل تیرے لئی بہتیرا اے۔ کیوں جو میری قُدرت کمزوری وِچ پُوری ہوندی اے سو مَیں بڑی خُوشی نال اپنیاں کمزوریاں اُتّے فخر کراں گا۔ تاں جو مسِیح دی قُدرت میرے اُتّے رہے۔
Punjabi Standard Bible (Punjabi Standard Bible) 2023
ਪਰ ਉਸ ਨੇ ਮੈਨੂੰ ਕਿਹਾ, “ਮੇਰੀ ਕਿਰਪਾ ਤੇਰੇ ਲਈ ਕਾਫੀ ਹੈ, ਕਿਉਂਕਿ ਮੇਰੀ ਸਮਰੱਥਾ ਨਿਰਬਲਤਾ ਵਿੱਚ ਸਿੱਧ ਹੁੰਦੀ ਹੈ।” ਇਸ ਲਈ ਮੈਂ ਆਪਣੀਆਂ ਨਿਰਬਲਤਾਈਆਂ ਦੇ ਵਿਖੇ ਹੋਰ ਵੱਡੇ ਅਨੰਦ ਨਾਲ ਅਭਿਮਾਨ ਕਰਾਂਗਾ ਤਾਂਕਿ ਮਸੀਹ ਦੀ ਸਮਰੱਥਾ ਮੇਰੇ ਉੱਤੇ ਛਾਇਆ ਕਰਦੀ ਰਹੇ।