2 Corinthians 13:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਗੱਲਾਂ ਮੈਂ ਤੁਹਾਨੂੰ ਤੁਹਾਡੀ ਗੈਰ ਹਾਜ਼ਰੀ ਵਿੱਚ ਲਿਖ ਰਿਹਾ ਹਾਂ ਇਹ ਮੈਂ ਇਸ ਲਈ ਆਖ ਰਿਹਾ ਹਾਂ ਤਾਂ ਜੋ ਜਦੋਂ ਮੈਂ ਤੁਹਾਡੇ ਕੋਲ ਆਵਾਂ ਤਾਂ ਮੈਨੂੰ ਆਪਣੀ ਸ਼ਕਤੀ ਤੁਹਾਨੂੰ ਸਜ਼ਾ ਦੇਣ ਵਾਸਤੇ ਨਾ ਵਰਤਨੀ ਪਵੇ। ਪ੍ਰਭੂ ਨੇ ਇਹ ਸ਼ਕਤੀ ਮੈਨੂੰ ਤੁਹਾਨੂੰ ਤਕੜਾ ਬਨਾਉਣ ਲਈ ਪ੍ਰਦਾਨ ਕੀਤੀ ਹੈ। ਤੁਹਾਨੂੰ ਤਬਾਹ ਕਰਨ ਲਈ ਨਹੀਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੁਣ ਮੈਂ ਤੁਹਾਡੇ ਕੋਲ ਨਹੀਂ ਹਾਂ ਅਤੇ ਮੇਰੇ ਲਿਖਣ ਦਾ ਕਾਰਨ ਇਹ ਹੈ ਕਿ ਜਦੋਂ ਮੈਂ ਤੁਹਾਡੇ ਕੋਲ ਆਵਾਂ ਤਦ ਮੈਨੂੰ ਤੁਹਾਡੇ ਨਾਲ ਆਪਣੇ ਅਧਿਕਾਰ ਦੀ ਵਰਤੋਂ ਸਖ਼ਤੀ ਨਾਲ ਨਾ ਕਰਨੀ ਪਵੇ ਕਿਉਂਕਿ ਪ੍ਰਭੂ ਨੇ ਇਹ ਅਧਿਕਾਰ ਮੈਨੂੰ ਤੁਹਾਡੀ ਆਤਮਿਕ ਉਸਾਰੀ ਦੇ ਲਈ ਦਿੱਤਾ ਹੈ ਨਾ ਕਿ ਨਾਸ਼ ਦੇ ਲਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਤੁਹਾਡੇ ਕੋਲ ਨਾ ਹੁੰਦਿਆ ਹੋਇਆ ਵੀ ਮੈਂ ਇਹਨਾਂ ਗੱਲਾਂ ਨੂੰ ਇਸ ਪੱਤਰ ਵਿੱਚ ਲਿਖ ਰਿਹਾ ਹਾਂ, ਕਿ ਤੁਹਾਡੇ ਕੋਲ ਹਾਜ਼ਰ ਹੋਣ ਤੇ ਮੈਨੂੰ ਪ੍ਰਭੂ ਦੁਆਰਾ ਦਿੱਤੇ ਗਏ ਅਧਿਕਾਰ ਦਾ ਪ੍ਰਯੋਗ ਕਠੋਰਤਾ ਨਾਲ ਨਾ ਕਰਨਾ ਪਵੇਂ, ਸਗੋਂ ਇਸ ਅਧਿਕਾਰ ਦੀ ਵਰਤੋਂ ਤੁਹਾਨੂੰ ਬਣਾਉਂਣ ਲਈ ਕਰਾਂ, ਨਾ ਕਿ ਨਾਸ ਕਰਨ ਲਈ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਰਕੇ ਮੈਂ ਤੁਹਾਥੋਂ ਪਰੋਖੇ ਹੋ ਕੇ ਏਹ ਗੱਲਾਂ ਲਿਖਦਾ ਹਾਂ ਭਈ ਮੈਂ ਸਨਮੁਖ ਹੋ ਕੇ ਉਸ ਇਖ਼ਤਿਆਰ ਦੇ ਅਨੁਸਾਰ ਜੋ ਪ੍ਰਭੁ ਨੇ ਮੈਨੂੰ ਢਾਹੁਣ ਲਈ ਨਹੀਂ ਸਗੋਂ ਬਣਾਉਣ ਲਈ ਦਿੱਤਾ ਹੈ ਸਖਤੀ ਨਾ ਕਰਾਂ।।
Punjabi ERV
ਇਹ ਗੱਲਾਂ ਮੈਂ ਤੁਹਾਨੂੰ ਤੁਹਾਡੀ ਗੈਰ ਹਾਜ਼ਰੀ ਵਿੱਚ ਲਿਖ ਰਿਹਾ ਹਾਂ ਇਹ ਮੈਂ ਇਸ ਲਈ ਆਖ ਰਿਹਾ ਹਾਂ ਤਾਂ ਜੋ ਜਦੋਂ ਮੈਂ ਤੁਹਾਡੇ ਕੋਲ ਆਵਾਂ ਤਾਂ ਮੈਨੂੰ ਆਪਣੀ ਸ਼ਕਤੀ ਤੁਹਾਨੂੰ ਸਜ਼ਾ ਦੇਣ ਵਾਸਤੇ ਨਾ ਵਰਤਨੀ ਪਵੇ। ਪ੍ਰਭੂ ਨੇ ਇਹ ਸ਼ਕਤੀ ਮੈਨੂੰ ਤੁਹਾਨੂੰ ਤਕਡ਼ਾ ਬਨਾਉਣ ਲਈ ਪ੍ਰਦਾਨ ਕੀਤੀ ਹੈ। ਤੁਹਾਨੂੰ ਤਬਾਹ ਕਰਨ ਲਈ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਰਕੇ ਮੈਂ ਤੁਹਾਡੇ ਬਾਝੋਂ ਹੋ ਕੇ ਇਹ ਗੱਲਾਂ ਲਿਖਦਾ ਹਾਂ ਕਿ ਮੈਂ ਸਨਮੁਖ ਹੋ ਕੇ ਉਸ ਅਧਿਕਾਰ ਦੇ ਅਨੁਸਾਰ ਜੋ ਪ੍ਰਭੂ ਨੇ ਮੈਨੂੰ ਨਾਸ ਲਈ ਨਹੀਂ ਸਗੋਂ ਬਣਾਉਣ ਲਈ ਦਿੱਤਾ ਹੈ ਸਖਤੀ ਨਾ ਕਰਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی مَیں غیر حاضری وِچ ایہہ گلّاں لِکھنا آں۔ تاں جو حاضر ہو کے مَینُوں اوس اختیار دے سببّوں سختی نا کرنی پَوے۔ جیہڑا خُداوند مَینُوں بنان لئی دِتّا اے نا وگاڑن لئی۔
Punjabi Standard Bible (Punjabi Standard Bible) 2023
ਇਸ ਕਰਕੇ ਮੈਂ ਦੂਰ ਹੁੰਦਿਆਂ ਇਹ ਗੱਲਾਂ ਲਿਖ ਰਿਹਾ ਹਾਂ ਤਾਂਕਿ ਜਦੋਂ ਮੈਂ ਉੱਥੇ ਮੌਜੂਦ ਹੋਵਾਂ ਤਾਂ ਮੈਨੂੰ ਆਪਣੇ ਉਸ ਅਧਿਕਾਰ ਦਾ ਇਸਤੇਮਾਲ ਕਰਦਿਆਂ ਤੁਹਾਡੇ ਨਾਲ ਸਖ਼ਤੀ ਨਾ ਵਰਤਣੀ ਪਵੇ ਜਿਹੜਾ ਪ੍ਰਭੂ ਨੇ ਮੈਨੂੰ ਉਸਾਰਨ ਲਈ ਦਿੱਤਾ, ਨਾ ਕਿ ਡੇਗਣ ਲਈ।