2 Corinthians 13:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਆਪਣੇ ਆਪ ਦੀ ਪਰੀਖਿਆ ਕਰੋ ਅਤੇ ਵੇਖੋ ਕਿ ਕੀ ਤੁਸੀਂ ਵਿਸ਼ਵਾਸ ਵਿੱਚ ਜਿਉਂ ਰਹੇ ਹੋ? ਤੁਹਾਨੂੰ ਮਹਿਸੂਸ ਕਰਨਾ ਚਾਹੀਦਾ ਹੈ ਕਿ ਮਸੀਹ ਯਿਸੂ ਤੁਹਾਡੇ ਵਿੱਚ ਹੈ। ਪਰ ਜੇ ਤੁਸੀਂ ਪਰੀਖਿਆ ਵਿੱਚੋਂ ਫ਼ੇਲ ਹੋ ਗਏ ਤਾਂ ਮਸੀਹ ਤੁਹਾਡੇ ਅੰਦਰ ਨਹੀਂ ਰਹਿ ਰਿਹਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਆਪਣੇ ਆਪ ਨੂੰ ਪਰਖੋ ਕਿ ਤੁਹਾਡਾ ਵਿਸ਼ਵਾਸ ਪੱਕਾ ਹੈ ਜਾਂ ਨਹੀਂ । ਆਪਣੀ ਪਰੀਖਿਆ ਆਪ ਹੀ ਲਵੋ । ਕੀ ਤੁਸੀਂ ਨਹੀਂ ਜਾਣਦੇ ਕਿ ਮਸੀਹ ਤੁਹਾਡੇ ਵਿੱਚ ਹਨ? ਜੇਕਰ ਨਹੀਂ ਤਾਂ ਸਮਝੋ ਕਿ ਤੁਸੀਂ ਅਸਫਲ ਰਹੇ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਪਣੇ ਆਪ ਨੂੰ ਪਰਖੋ ਕਿ ਤੁਸੀਂ ਵਿਸ਼ਵਾਸ ਵਿੱਚ ਹੋ ਜਾਂ ਨਹੀਂ। ਕੀ ਤੁਸੀਂ ਆਪਣੇ ਆਪ ਨੂੰ ਜਾਣਦੇ ਹੋ ਜੋ ਮਸੀਹ ਯਿਸ਼ੂ ਤੁਹਾਡੇ ਵਿੱਚ ਹੈ? ਅਗਰ ਨਹੀਂ, ਤਾਂ ਤੁਸੀਂ ਪਰੀਖਿਆ ਵਿੱਚੋਂ ਰਹਿ ਜਾਵੋਗੇ।
Punjabi Bible 2016 - ਪਵਿੱਤਰ ਬਾਈਬਲ O.V.
ਆਪਣਾ ਪਰਤਾਵਾ ਕਰੋ ਕਿ ਤੁਸੀਂ ਨਿਹਚਾ ਵਿੱਚ ਹੋ ਯਾ ਨਹੀਂ। ਆਪਣੇ ਆਪ ਨੂੰ ਪਰਖੋ। ਅਥਵਾ ਕੀ ਤੁਸੀਂ ਆਪ ਨੂੰ ਨਹੀਂ ਜਾਣਦੇ ਜੋ ਯਿਸੂ ਮਸੀਹ ਤੁਹਾਡੇ ਵਿੱਚ ਹੈ, ਜੇ ਤੁਸੀਂ ਅਪਰਵਾਨ ਨਾ ਹੋ!
Punjabi ERV
ਆਪਣੇ ਆਪ ਦੀ ਪਰੀਖਿਆ ਕਰੋ ਅਤੇ ਵੇਖੋ ਕਿ ਕੀ ਤੁਸੀਂ ਆਸਥਾ ਵਿੱਚ ਜਿਉਂ ਰਹੇ ਹੋ? ਤੁਹਾਨੂੰ ਮਹਿਸੂਸ ਕਰਨਾ ਚਾਹੀਦਾ ਹੈ ਕਿ ਮਸੀਹ ਯਿਸੂ ਤੁਹਾਡੇ ਵਿੱਚ ਹੈ। ਪਰ ਜੇ ਤੁਸੀਂ ਪਰੀਖਿਆ ਵਿੱਚੋਂ ਫ਼ੇਲ ਹੋ ਗਏ ਤਾਂ ਮਸੀਹ ਤੁਹਾਡੇ ਅੰਦਰ ਨਹੀਂ ਰਹਿ ਰਿਹਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਆਪ ਨੂੰ ਪਰਖੋ ਕਿ ਤੁਸੀਂ ਵਿਸ਼ਵਾਸ ਵਿੱਚ ਹੋ ਜਾਂ ਨਹੀਂ। ਕੀ ਤੁਸੀਂ ਆਪਣੇ ਆਪ ਨੂੰ ਨਹੀਂ ਜਾਣਦੇ ਜੋ ਯਿਸੂ ਮਸੀਹ ਤੁਹਾਡੇ ਵਿੱਚ ਹੈ, ਜੇ ਤੁਸੀਂ ਨਿਕੰਮੇ ਨਾ ਹੋਵੇ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی اپنے آپ نُوں ازماؤ پئی اِیمان وِچ ہویا نئیں۔ اپنے آپ نُوں پرکھو تُسی اپنی بابت ایہہ نئیں جان دے پئی یِسُوع مسِیح تُہاڈے وِچ اے؟ نئیں تے تُسی نامقبُول اوہ۔
Punjabi Standard Bible (Punjabi Standard Bible) 2023
ਆਪਣੇ ਆਪ ਨੂੰ ਪਰਖੋ ਕਿ ਤੁਸੀਂ ਵਿਸ਼ਵਾਸ ਵਿੱਚ ਹੋ ਜਾਂ ਨਹੀਂ। ਆਪਣੇ ਆਪ ਦੀ ਜਾਂਚ ਕਰੋ! ਜਾਂ ਕੀ ਤੁਸੀਂ ਆਪਣੇ ਵਿਖੇ ਇਹ ਨਹੀਂ ਜਾਣਦੇ ਕਿ ਯਿਸੂ ਮਸੀਹ ਤੁਹਾਡੇ ਵਿੱਚ ਰਹਿੰਦਾ ਹੈ? ਜੇ ਨਹੀਂ ਤਾਂ ਤੁਸੀਂ ਅਯੋਗ ਠਹਿਰੇ।