2 Corinthians 13:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦੇ ਹਾਂ ਕਿ ਤੁਸੀਂ ਕੋਈ ਮਾੜਾ ਕੰਮ ਨਾ ਕਰੋ। ਕੀ ਇਹ ਗੱਲ ਮਹੱਤਵਪੂਰਣ ਨਹੀਂ ਹੈ ਕਿ ਇਹ ਲੋਕ ਵੇਖਣ ਕਿ ਅਸੀਂ ਪਰੀਖਿਆ ਵਿੱਚ ਸਫ਼ਲ ਹੋ ਗਏ ਹਾਂ। ਪਰ ਮਹੱਤਵਪੂਰਣ ਗੱਲ ਇਹ ਹੈ ਕਿ ਤੁਸੀਂ ਉਹੀ ਕਰੋ ਜੋ ਠੀਕ ਹੈ। ਭਾਵੇਂ ਇਹ ਲੱਗਦਾ ਹੈ ਕਿ ਅਸੀਂ ਪਰੱਖ ਵਿੱਚ ਅਸਫ਼ਲ ਹੋ ਗਏ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਡੀ ਪਰਮੇਸ਼ਰ ਅੱਗੇ ਪ੍ਰਾਰਥਨਾ ਹੈ ਕਿ ਤੁਸੀਂ ਕੋਈ ਬੁਰਾਈ ਨਾ ਕਰੋ ਇਸ ਲਈ ਨਹੀਂ ਕਿ ਅਸੀਂ ਸਫਲ ਹੋਈਏ ਪਰ ਤੁਸੀਂ ਭਲਾਈ ਕਰੋ ਭਾਵੇਂ ਅਸੀਂ ਅਸਫਲ ਹੀ ਹੋਈਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਅਸੀਂ ਪਰਮੇਸ਼ਵਰ ਅੱਗੇ ਪ੍ਰਾਰਥਨਾ ਕਰਦੇ ਹਾਂ ਕਿ ਤੁਸੀਂ ਕੋਈ ਬੁਰਾ ਕੰਮ ਨਾ ਕਰੋ, ਇਸ ਲਈ ਨਹੀਂ ਕਿ ਅਸੀਂ ਭਲੇ ਦਿਖਾਈ ਦੇਈਏ ਪਰ ਇਸ ਲਈ ਜੋ ਤੁਸੀਂ ਚੰਗੇ ਕੰਮ ਕਰੋ ਅਸੀਂ ਨਿਕੰਮੇ ਵਰਗੇ ਵੀ ਕਿਉ ਨਾ ਹੋਈਏ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਅਸੀਂ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕਰਦੇ ਹਾਂ ਜੋ ਤੁਸੀਂ ਕੁਝ ਬੁਰਾ ਨਾ ਕਰੋ ਇਸ ਲਈ ਨਹੀਂ ਜੋ ਅਸੀਂ ਪਰਵਾਨ ਮਲੂਮ ਹੋਈਏ ਪਰ ਇਸ ਲਈ ਜੋ ਤੁਸੀਂ ਭਲਾ ਕਰੋ ਭਾਵੇਂ ਅਸੀਂ ਅਪਰਵਾਨ ਜੇਹੇ ਹੋਈਏ
Punjabi ERV
ਅਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦੇ ਹਾਂ ਕਿ ਤੁਸੀਂ ਕੋਈ ਮਾਡ਼ਾ ਕੰਮ ਨਾ ਕਰੋ। ਕੀ ਇਹ ਗੱਲ ਮਹੱਤਵਪੂਰਣ ਨਹੀਂ ਹੈ ਕਿ ਇਹ ਲੋਕ ਵੇਖਣ ਕਿ ਅਸੀਂ ਪਰੀਖਿਆ ਵਿੱਚ ਸਫ਼ਲ ਹੋ ਗਏ ਹਾਂ। ਪਰ ਮਹੱਤਵਪੂਰਣ ਗੱਲ ਇਹ ਹੈ ਕਿ ਤੁਸੀਂ ਉਹੀ ਕਰੋ ਜੋ ਠੀਕ ਹੈ। ਭਾਵੇਂ ਇਹ ਲੱਗਦਾ ਹੈ ਕਿ ਅਸੀਂ ਪਰਖ ਵਿੱਚ ਅਸਫ਼ਲ ਹੋ ਗਏ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਸੀਂ ਪਰਮੇਸ਼ੁਰ ਦੇ ਅੱਗੇ ਬੇਨਤੀ ਕਰਦੇ ਹਾਂ ਕਿ ਤੁਸੀਂ ਕੁਝ ਬੁਰੇ ਕੰਮ ਨਾ ਕਰੋ ਇਸ ਲਈ ਨਹੀਂ ਜੋ ਅਸੀਂ ਗ੍ਰਹਿਣਯੋਗ ਮਲੂਮ ਹੋਈਏ ਪਰ ਇਸ ਲਈ ਜੋ ਤੁਸੀਂ ਭਲੇ ਕੰਮ ਕਰੋ ਭਾਵੇਂ ਅਸੀਂ ਨਿਕੰਮੇ ਵਰਗੇ ਹੋਈਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اسی خُدا توں دُعا منگنے آں۔ پئی تُسی کوئی بُریائی نا کرو۔ نا ایس لئی پئی اسی قبولے ہوئے معلُوم ہوئے۔ سگوں ایس لئی پئی تُسی نیکی کرو۔ بھانویں اسی نامقبُول وی ٹھہریئے۔
Punjabi Standard Bible (Punjabi Standard Bible) 2023
ਹੁਣ ਅਸੀਂ ਪਰਮੇਸ਼ਰ ਅੱਗੇ ਪ੍ਰਾਰਥਨਾ ਕਰਦੇ ਹਾਂ ਕਿ ਤੁਸੀਂ ਕੋਈ ਬੁਰਾਈ ਨਾ ਕਰੋ; ਇਸ ਲਈ ਨਹੀਂ ਕਿ ਅਸੀਂ ਖਰੇ ਵਿਖਾਈ ਦੇਈਏ, ਸਗੋਂ ਇਸ ਲਈ ਕਿ ਤੁਸੀਂ ਉਹੀ ਕਰੋ ਜੋ ਭਲਾ ਹੈ ਭਾਵੇਂ ਅਸੀਂ ਅਯੋਗ ਠਹਿਰੀਏ।