2 Corinthians 2:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਪਰਮੇਸ਼ੁਰ ਦਾ ਧੰਨਵਾਦ ਹੈ। ਪਰਮੇਸ਼ੁਰ ਸਦਾ ਹੀ ਸਾਡੀ ਮਸੀਹ ਰਾਹੀਂ, ਮਹਾਨ ਜਿੱਤ ਵੱਲ ਅਗਵਾਈ ਕਰਦਾ ਹੈ। ਪਰਮੇਸ਼ੁਰ ਸਾਨੂੰ ਸਾਰੇ ਪਾਸੀਂ ਇੱਕ ਚੰਗੇ ਸੁਗੰਧਿਤ ਇਤ੍ਰ ਦੀ ਤਰ੍ਹਾਂ ਆਪਣਾ ਗਿਆਨ ਫ਼ੈਲਾਉਣ ਲਈ ਇਸਤੇਮਾਲ ਕਰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਪਰਮੇਸ਼ਰ ਦਾ ਧੰਨਵਾਦ ਹੋਵੇ ਜਿਹੜੇ ਹਮੇਸ਼ਾਂ ਸਾਨੂੰ ਮਸੀਹ ਦੇ ਰਾਹੀਂ ਜੇਤੂ ਬਣਾਉਂਦੇ ਹਨ! ਉਹ ਹਮੇਸ਼ਾਂ ਮਸੀਹ ਦੇ ਗਿਆਨ ਨੂੰ ਸਾਡੇ ਦੁਆਰਾ ਹਰ ਥਾਂ ਸੁਗੰਧ ਦੀ ਤਰ੍ਹਾਂ ਫੈਲਾਉਂਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਧੰਨਵਾਦ ਹੈ ਪਰਮੇਸ਼ਵਰ ਦਾ, ਜੋ ਹਮੇਸ਼ਾ ਸਾਨੂੰ ਮਸੀਹ ਵਿੱਚ ਜਿੱਤ ਦੇ ਕੇ ਲਈ ਫਿਰਦਾ ਹੈ ਅਤੇ ਹਰ ਜਗ੍ਹਾ ਆਪਣੇ ਗਿਆਨ ਦੀ ਖੁਸ਼ਬੂ ਫੈਲਾਉਣ ਲਈ ਸਾਡੀ ਵਰਤੋਂ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਮਸੀਹ ਵਿੱਚ ਸਾਨੂੰ ਸਦਾ ਫਤਹ ਦੇ ਕੇ ਲਈ ਫਿਰਦਾ ਹੈ ਅਰ ਉਹ ਦੇ ਗਿਆਨ ਦੀ ਵਾਸਨਾ ਸਾਡੇ ਰਾਹੀਂ ਥਾਓਂ ਥਾਈਂ ਖਿਲਾਰਦਾ ਹੈ
Punjabi ERV
ਪਰ ਪਰਮੇਸ਼ੁਰ ਦਾ ਧੰਨਵਾਦ ਹੈ। ਪਰਮੇਸ਼ੁਰ ਸਦਾ ਹੀ ਸਾਡੀ ਮਸੀਹ ਰਾਹੀਂ, ਮਹਾਨ ਜਿੱਤ ਵੱਲ ਅਗਵਾਈ ਕਰਦਾ ਹੈ। ਪਰਮੇਸ਼ੁਰ ਸਾਨੂੰ ਸਾਰੇ ਪਾਸੀਂ ਇੱਕ ਚੰਗੇ ਸੁਗੰਧਿਤ ਇਤ੍ਰ ਦੀ ਤਰ੍ਹਾਂ ਆਪਣਾ ਗਿਆਨ ਫ਼ੈਲਾਉਣ ਲਈ ਇਸਤੇਮਾਲ ਅਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਮਸੀਹ ਵਿੱਚ ਸਾਨੂੰ ਸਦਾ ਜਿੱਤ ਦੇ ਕੇ ਲਈ ਫਿਰਦਾ ਹੈ ਅਤੇ ਉਸ ਦੇ ਗਿਆਨ ਦੀ ਖੁਸ਼ਬੂ ਸਾਡੇ ਰਾਹੀਂ ਜਗ੍ਹਾ-ਜਗ੍ਹਾ ਖਿਲਾਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر خُدا دا شُکر اے۔ جیہڑا مسِیح وِچ سانُوں سدا قیدِیاں وانگُوں گشت کراندا اے۔ تے اپنے عِلم دی خُوشبوئی ساڈی راہِیں ہر تھاں پَھیلاؤندا اے۔
Punjabi Standard Bible (Punjabi Standard Bible) 2023
ਪਰਮੇਸ਼ਰ ਦਾ ਧੰਨਵਾਦ ਹੋਵੇ ਜਿਹੜਾ ਹਮੇਸ਼ਾ ਸਾਨੂੰ ਮਸੀਹ ਵਿੱਚ ਜਿੱਤ ਦੇ ਜਸ਼ਨ ਵਿੱਚ ਲਈ ਫਿਰਦਾ ਹੈ ਅਤੇ ਸਾਡੇ ਦੁਆਰਾ ਆਪਣੇ ਗਿਆਨ ਦੀ ਮਹਿਕ ਹਰ ਥਾਂ ਫੈਲਾਉਂਦਾ ਹੈ।