2 Corinthians 2:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਬਹੁਤ ਸਾਰੇ ਲੋਕਾਂ ਵਾਂਗ, ਮੁਨਾਫ਼ੇ ਲਈ ਅਸੀਂ ਪਰਮੇਸ਼ੁਰ ਦਾ ਸ਼ਬਦ ਨਹੀਂ ਵੇਚ ਰਹੇ। ਨਹੀਂ! ਪਰ ਅਸੀਂ ਮਸੀਹ ਵਿੱਚ ਪਰਮੇਸ਼ੁਰ ਅੱਗੇ ਸਚਿਆਈ ਨਾਲ ਬੋਲਦੇ ਹਾਂ। ਅਸੀਂ ਪਰਮੇਸ਼ੁਰ ਵੱਲੋਂ ਭੇਜੇ ਬੰਦਿਆਂ ਵਾਂਗ ਬੋਲਦੇ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਉਹਨਾਂ ਬਹੁਤ ਸਾਰੇ ਲੋਕਾਂ ਦੀ ਤਰ੍ਹਾਂ ਨਹੀਂ ਹਾਂ ਜੋ ਪਰਮੇਸ਼ਰ ਦੇ ਵਚਨ ਵਿੱਚ ਮਿਲਾਵਟ ਕਰਦੇ ਹਨ ਸਗੋਂ ਅਸੀਂ ਪਰਮੇਸ਼ਰ ਵੱਲੋਂ ਭੇਜੇ ਹੋਏ ਲੋਕਾਂ ਦੀ ਤਰ੍ਹਾਂ ਪੂਰੀ ਇਮਾਨਦਾਰੀ ਦੇ ਨਾਲ ਉਹਨਾਂ ਦੇ ਸਾਹਮਣੇ ਮਸੀਹ ਦੇ ਵਿੱਚ ਹੋ ਕੇ ਬੋਲਦੇ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬਹੁਤ ਸਾਰੇ ਲੋਕਾਂ ਦੀ ਤਰ੍ਹਾਂ, ਅਸੀਂ ਫਾਇਦੇ ਲਈ ਪਰਮੇਸ਼ਵਰ ਦੇ ਬਚਨ ਨੂੰ ਅੱਗੇ ਨਹੀਂ ਵਧਾਉਂਦੇ। ਪਰ ਮਸੀਹ ਵਿੱਚ ਅਸੀਂ ਪਰਮੇਸ਼ਵਰ ਦੇ ਅੱਗੇ ਨਿਸ਼ਕਪਟਤਾ ਦੇ ਨਾਲ ਬੋਲਦੇ ਹਾਂ, ਜਿਵੇਂ ਪਰਮੇਸ਼ਵਰ ਦੁਆਰਾ ਭੇਜੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਤਾਂ ਬਾਹਲਿਆਂ ਦੀ ਨਿਆਈਂ ਪਰਮੇਸ਼ੁਰ ਦੀ ਬਾਣੀ ਵਿੱਚ ਮਿਲਾਓਟ ਨਹੀਂ ਕਰਦੇ ਪਰ ਨਿਸ਼ਕਪਟਤਾ ਨਾਲ ਪਰਮੇਸ਼ੁਰ ਦੀ ਵੱਲੋਂ ਪਰਮੇਸ਼ੁਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ।।
Punjabi ERV
ਬਹੁਤ ਸਾਰੇ ਲੋਕਾਂ ਵਾਂਗ, ਮੁਨਾਫ਼ੇ ਲਈ ਅਸੀਂ ਪਰਮੇਸ਼ੁ ਦਾ ਸ਼ਬਦ ਨਹੀਂ ਵੇਚ ਰਹੇ। ਨਹੀਂ! ਪਰ ਅਸੀਂ ਮਸੀਹ ਵਿੱਚ ਪਰਮੇਸ਼ੁਰ ਅੱਗੇ ਸਚਿਆਈ ਨਾਲ ਬੋਲਦੇ ਹਾਂ। ਅਸੀਂ ਪਰਮੇਸ਼ੁਰ ਵੱਲੋਂ ਭੇਜੇ ਬੰਦਿਆਂ ਵਾਂਗ ਬੋਲਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਤਾਂ ਬਹੁਤਿਆਂ ਦੀ ਤਰ੍ਹਾਂ ਪਰਮੇਸ਼ੁਰ ਦੀ ਬਾਣੀ ਵਿੱਚ ਮਿਲਾਵਟ ਨਹੀਂ ਕਰਦੇ, ਪਰ ਨਿਸ਼ਕਪਟਤਾ ਨਾਲ ਪਰਮੇਸ਼ੁਰ ਦੀ ਵੱਲੋਂ ਪਰਮੇਸ਼ੁਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اسی اوہناں بتھیریاں لوکاں وانگر نئیں جیہڑے خُدا دے کلام وِچ مِلاوٹ کر دے نیں۔ سگوں دِل دی صفائی نال تے خُدا ولّوں خُدا نُوں حاضر جان کے مسِیح وِچ بولنے آں۔
Punjabi Standard Bible (Punjabi Standard Bible) 2023
ਕਿਉਂਕਿ ਅਸੀਂ ਉਨ੍ਹਾਂ ਬਹੁਤਿਆਂ ਵਰਗੇ ਨਹੀਂ ਹਾਂ ਜਿਹੜੇ ਪਰਮੇਸ਼ਰ ਦੇ ਵਚਨ ਵਿੱਚ ਮਿਲਾਵਟ ਕਰਦੇ ਹਨ, ਸਗੋਂ ਉਨ੍ਹਾਂ ਵਰਗੇ ਹਾਂ ਜਿਹੜੇ ਸਚਾਈ ਨਾਲ ਅਤੇ ਪਰਮੇਸ਼ਰ ਦੀ ਵੱਲੋਂ ਪਰਮੇਸ਼ਰ ਦੇ ਸਨਮੁੱਖ ਮਸੀਹ ਵਿੱਚ ਬੋਲਦੇ ਹਨ।