2 Corinthians 2:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਪਹਿਲਾਂ ਮੈਂ ਤੁਹਾਨੂੰ ਇੱਕ ਪੱਤਰ ਲਿਖਿਆ ਸੀ, ਤਾਂ ਮੈਂ ਬਹੁਤ ਪਰੇਸ਼ਾਨ ਅਤੇ ਦਿਲ ਵਿੱਚ ਬਹੁਤ ਉਦਾਸ ਸਾਂ। ਮੈਂ ਤੁਹਾਨੂੰ ਵੱਧੇਰੇ ਹੰਝੂਆਂ ਨਾਲ ਲਿਖਿਆ ਸੀ। ਮੈਂ ਆਪਣੀ ਲਿਖਤ ਰਾਹੀਂ ਤੁਹਾਨੂੰ ਉਦਾਸ ਨਹੀਂ ਕਰਨਾ ਚਾਹੁੰਦਾ। ਮੈਂ ਤੁਹਾਨੂੰ ਇਸ ਲਈ ਖੱਤ ਲਿਖਿਆ ਸੀ ਤਾਂ ਜੋ ਤੁਸੀਂ ਇਹ ਜਾਣ ਸੱਕੋਂ ਕਿ ਮੈਂ ਤੁਹਾਨੂੰ ਕਿੰਨਾ ਪਿਆਰ ਕਰਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਪੱਤਰ ਮੈਂ ਤੁਹਾਨੂੰ ਬਹੁਤ ਦੁਖੀ ਅਤੇ ਭਾਰੇ ਦਿਲ ਦੇ ਨਾਲ ਅੱਥਰੂ ਵਹਾ ਵਹਾ ਕੇ ਲਿਖਿਆ ਸੀ ਪਰ ਤੁਹਾਨੂੰ ਦੁਖੀ ਕਰਨ ਦੇ ਲਈ ਨਹੀਂ ਸਗੋਂ ਇਹ ਦੱਸਣ ਦੇ ਲਈ ਕਿ ਮੈਂ ਤੁਹਾਨੂੰ ਬਹੁਤ ਜ਼ਿਆਦਾ ਪਿਆਰ ਕਰਦਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਮੈਂ ਵੱਡੇ ਦੁੱਖ ਅਤੇ ਮਨ ਦੇ ਕਸ਼ਟ ਨਾਲ ਬਹੁਤ ਹੰਝੂ ਵਹਾ-ਵਹਾ ਕੇ ਤੁਹਾਨੂੰ ਲਿਖਿਆ, ਇਸ ਲਈ ਨਹੀਂ ਜੋ ਤੁਹਾਨੂੰ ਦੁਖੀ ਕਰਾ ਪਰ ਤਾਂ ਜੋ ਤੁਸੀਂ ਉਸ ਪਿਆਰ ਦੀ ਡੂੰਘਾਈ ਨੂੰ ਸਮਝ ਸਕੋ ਜੋ ਮੈਂ ਤੁਹਾਡੇ ਨਾਲ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਵੱਡੀ ਬਿਪਤਾ ਅਤੇ ਮਨ ਦੇ ਕਸ਼ਟ ਨਾਲ ਬਹੁਤ ਅੰਝੂ ਕੇਰ ਕੇਰ ਕੇ ਤੁਹਾਨੂੰ ਲਿਖਿਆ, ਸੋ ਇਸ ਲਈ ਨਹੀਂ ਜੋ ਤੁਸੀਂ ਦੁਖੀ ਹੋਵੋ ਸਗੋਂ ਇਸ ਲਈ ਜੋ ਤੁਸੀਂ ਉਸ ਪ੍ਰੇਮ ਨੂੰ ਜਾਣੋ ਜਿਹੜਾ ਮੈਂ ਤੁਹਾਡੇ ਨਾਲ ਵਧੀਕ ਕਰਦਾ ਹਾਂ।।
Punjabi ERV
ਜਦੋਂ ਜਦੋਂ ਪਹਿਲਾਂ ਮੈਂ ਤੁਹਾਨੂੰ ਇੱਕ ਪੱਤਰ ਲਿਖਿਆ ਸੀ, ਤਾਂ ਮੈਂ ਬਹੁਤ ਪਰੇਸ਼ਾਨ ਅਤੇ ਦਿਲ ਵਿੱਚ ਬਹੁਤ ਉਦਾਸ ਸਾਂ। ਮੈਂ ਤੁਹਾਨੂੰ ਵਧੇਰੇ ਹੰਝੂਆਂ ਨਾਲ ਲਿਖਿਆ ਸੀ। ਮੈਂ ਆਪਣੀ ਲਿਖਤ ਰਾਹੀਂ ਤੁਹਾਨੂੰ ਉਦਾਸ ਨਹੀਂ ਕਰਨਾ ਚਾਹੁੰਦਾ। ਮੈਂ ਤੁਹਾਨੂੰ ਇਸ ਲਈ ਖਤ੍ਤ ਲਿਖਿਆ ਸੀ ਤਾਂ ਜੋ ਤੁਸੀਂ ਇਹ ਜਾਣ ਸਕੋਂ ਕਿ ਮੈਂ ਤੁਹਾਨੂੰ ਕਿੰਨਾ ਪਿਆਰ ਕਰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਵੱਡੀ ਬਿਪਤਾ ਅਤੇ ਮਨ ਦੇ ਕਸ਼ਟ ਨਾਲ ਬਹੁਤ ਹੰਝੂ ਬਹਾ ਕੇ ਤੁਹਾਨੂੰ ਲਿਖਿਆ, ਸੋ ਇਸ ਲਈ ਨਹੀਂ ਜੋ ਤੁਸੀਂ ਦੁੱਖੀ ਹੋਵੋ ਸਗੋਂ ਇਸ ਲਈ ਜੋ ਤੁਸੀਂ ਉਸ ਪਿਆਰ ਨੂੰ ਜਾਣੋ ਜਿਹੜਾ ਮੈਂ ਤੁਹਾਡੇ ਨਾਲ ਬਹੁਤ ਕਰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مَیں بڑی مُصِیبت تے دلگِیری دی حالت وِچ بتھیرے اتھرُو وَہا وَہا کے تُہانوں لِکھیا سی۔ پر ایس واسطے نئیں پئی تُہانوں غم ہوئے۔ سگوں ایس واسطے پئی تُسی اوس مُحبّت نُوں معلُوم کرو۔ جیہڑی مَینُوں تُہاڈے نال اے۔
Punjabi Standard Bible (Punjabi Standard Bible) 2023
ਮੈਂ ਵੱਡੇ ਕਸ਼ਟ ਅਤੇ ਮਨ ਦੀ ਪੀੜ ਨਾਲ ਹੰਝੂ ਵਹਾ-ਵਹਾ ਕੇ ਤੁਹਾਨੂੰ ਲਿਖਿਆ ਹੈ; ਇਸ ਲਈ ਨਹੀਂ ਕਿ ਤੁਹਾਨੂੰ ਦੁੱਖ ਪਹੁੰਚੇ, ਸਗੋਂ ਇਸ ਲਈ ਕਿ ਤੁਸੀਂ ਉਸ ਪ੍ਰੇਮ ਨੂੰ ਜਾਣੋ ਜੋ ਮੈਨੂੰ ਬਹੁਤ ਵਧਕੇ ਤੁਹਾਡੇ ਨਾਲ ਹੈ।