2 Corinthians 2:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਟੋਲੇ ਵਿੱਚੋਂ ਕਿਸੇ ਇੱਕ ਵਿਅਕਤੀ ਨੇ ਮੈਨੂੰ ਉਦਾਸੀ ਦਿੱਤੀ ਹੈ। ਉਸ ਨੇ ਮੈਨੂੰ ਹੀ ਉਦਾਸ ਨਹੀਂ ਕੀਤਾ, ਪਰ ਤੁਹਾਨੂੰ ਸਾਰਿਆਂ ਨੂੰ ਕੀਤਾ ਹੈ। ਜੋ ਮੈਂ ਆਖਦਾ ਹਾਂ, ਇੱਕ ਢੰਗ ਨਾਲ, ਉਹੀ ਤੁਹਾਡੇ ਸਾਰਿਆਂ ਲਈ ਉਦਾਸੀ ਲਿਆਇਆ ਸੀ। (ਮੈਂ ਇਹ ਇਸ ਲਈ ਆਖਦਾ ਹਾਂ ਕਿਉਂਕਿ ਮੈਂ ਉਸ ਉੱਤੇ ਬਹੁਤ ਜ਼ਿਆਦੇ ਕਠੋਰ ਨਹੀਂ ਹੋਣਾ ਚਾਹੁੰਦਾ।)
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਕਿਸੇ ਨੇ ਕਿਸੇ ਨੂੰ ਦੁਖੀ ਕੀਤਾ ਹੈ ਤਾਂ ਉਹ ਕੇਵਲ ਮੈਨੂੰ ਹੀ ਨਹੀਂ ਸਗੋਂ ਕੁਝ ਹੱਦ ਤੱਕ ਤੁਹਾਨੂੰ ਸਭ ਨੂੰ ਹੀ ਕੀਤਾ ਹੈ, ਇਹ ਮੈਂ ਵਧਾ ਚੜ੍ਹਾ ਕੇ ਨਹੀਂ ਕਹਿ ਰਿਹਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਕਿਸੇ ਨੇ ਦੁਖੀ ਕੀਤਾ ਹੈ, ਤਾਂ ਉਸਨੇ ਮੈਨੂੰ ਇੰਨਾ ਦੁਖੀ ਨਹੀਂ ਕੀਤਾ ਜਿੰਨਾ ਉਸਨੇ ਤੁਹਾਡੇ ਸਾਰਿਆਂ ਨੂੰ ਕੁਝ ਹੱਦ ਤੱਕ ਦੁਖੀ ਕੀਤਾ ਹੈ, ਇਸ ਨੂੰ ਬਹੁਤ ਗੰਭੀਰਤਾ ਨਾਲ ਹੋਰ ਕੁਝ ਨਹੀਂ ਕਹਿਣਾ ਚਾਹੁੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਕਿਨੇ ਦੁਖ ਦਿੱਤਾ ਹੈ ਤਾਂ ਮੈਨੂੰ ਨਹੀਂ ਸਗੋਂ ਕੁਝਕੁ (ਭਈ ਉਹ ਨੂੰ ਬਹੁਤ ਦੱਬ ਨਾ ਚਾੜ੍ਹਾਂ) ਤੁਸਾਂ ਸਭਨਾਂ ਨੂੰ ਦੁੱਖ ਦਿੱਤਾ
Punjabi ERV
ਤੁਹਾਡੇ ਟੋਲੇ ਇਚ੍ਚੋਂ ਕਿਸੇ ਇੱਕ ਵਿਅਕਤੀ ਨੇ ਮੈਨੂੰ ਉਦਾਸੀ ਦਿੱਤੀ ਹੈ। ਉਸਨੇ ਮੈਨੂੰ ਹੀ ਉਦਾਸ ਨਹੀਂ ਕੀਤਾ, ਪਰ ਤੁਹਾਨੂੰ ਸਾਰਿਆਂ ਨੂੰ ਕੀਤਾ ਹੈ। ਜੋ ਮੈਂ ਆਖਦਾ ਹਾਂ, ਇੱਕ ਢੰਗ ਨਾਲ, ਉਹੀ ਤੁਹਾਡੇ ਸਾਰਿਆਂ ਲਈ ਉਦਾਸੀ ਲਿਆਇਆ ਸੀ। (ਮੈਂ ਇਹ ਇਸ ਲਈ ਆਖਦਾ ਹਾਂ ਕਿਉਂਕਿ ਮੈਂ ਉਸ ਉੱਤੇ ਬਹੁਤ ਜ਼ਿਆਦੇ ਕਠੋਰ ਨਹੀਂ ਹੋਣਾ ਚਾਹੁੰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਕਿਸੇ ਨੇ ਦੁੱਖ ਦਿੱਤਾ ਹੈ ਤਾਂ ਮੈਨੂੰ ਨਹੀਂ ਸਗੋਂ ਕੁਝ ਕੁ (ਜੋ ਉਸ ਨਾਲ ਬਹੁਤ ਧੱਕਾ ਨਾ ਕਰਾਂ) ਤੁਹਾਨੂੰ ਸਭਨਾਂ ਨੂੰ ਦੁੱਖ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے کوئی بندہ غم دا سبّب ہویا اے۔ تے میرے ای غم دا نئیں سگوں (اوہدے اُتّے وَدّھ سختی نا کراں) کِسے قدر تُہاڈے سبھناں دے غم دا سبّب ہویا۔
Punjabi Standard Bible (Punjabi Standard Bible) 2023
ਜੇ ਕਿਸੇ ਨੇ ਦੁੱਖ ਪਹੁੰਚਾਇਆ ਹੈ ਤਾਂ ਉਸ ਨੇ ਮੈਨੂੰ ਹੀ ਨਹੀਂ, ਸਗੋਂ ਕੁਝ ਹੱਦ ਤੱਕ ਤੁਹਾਨੂੰ ਵੀ ਦੁੱਖ ਪਹੁੰਚਾਇਆ ਹੈ; (ਮੈਂ ਵਧਾ ਚੜ੍ਹਾ ਕੇ ਨਹੀਂ ਕਹਿੰਦਾ)।