2 Corinthians 3:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਅਸੀਂ ਫ਼ੇਰ ਤੋਂ ਆਪਣੇ-ਆਪ ਬਾਰੇ ਸ਼ੇਖੀ ਮਾਰਨ ਲੱਗ ਪਏ ਹਾਂ? ਕੀ ਕੁਝ ਹੋਰ ਲੋਕਾਂ ਵਾਂਗ, ਸਾਨੂੰ ਵੀ ਤੁਹਾਡੇ ਕੋਲ ਪਰਿਚਯ ਪੱਤਰ ਲਿਆਉਣੇ ਚਾਹੀਦੇ ਹਨ ਜਾਂ ਤੁਹਾਥੋਂ ਇਹ ਪੱਤਰ ਲੈਣੇ ਚਾਹੀਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੀ ਅਸੀਂ ਫਿਰ ਆਪਣੀ ਵਡਿਆਈ ਕਰਵਾਉਣੀ ਚਾਹੁੰਦੇ ਹਾਂ? ਜਾਂ ਹੋਰ ਲੋਕਾਂ ਦੀ ਤਰ੍ਹਾਂ ਅਸੀਂ ਤੁਹਾਡੇ ਕੋਲੋਂ ਜਾਂ ਤੁਹਾਡੇ ਲਈ ਵਡਿਆਈ ਭਰੇ ਮਾਣ-ਪੱਤਰ ਚਾਹੁੰਦੇ ਹਾਂ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਅਸੀਂ ਦੁਬਾਰਾ ਆਪਣੀ ਸ਼ਲਾਘਾ ਕਰਨੀ ਸ਼ੁਰੂ ਕਰ ਰਹੇ ਹਾਂ? ਜਾਂ ਕੀ ਸਾਨੂੰ ਕੁਝ ਲੋਕਾਂ ਵਾਂਗ, ਤੁਹਾਨੂੰ ਜਾਂ ਤੁਹਾਡੇ ਵੱਲੋਂ ਸਿਫਾਰਸ਼ ਪੱਤਰ ਦੀ ਜ਼ਰੂਰਤ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਕੀ ਅਸੀਂ ਫੇਰ ਆਪਣੀ ਨੇਕ ਨਾਮੀ ਦੱਸਣ ਲੱਗੇ ਹਾਂ ਅਥਵਾ ਕਈਆ ਵਾਂਙੁ ਸਾਨੂੰ ਭੀ ਤੁਹਾਡੇ ਕੋਲ ਯਾ ਤੁਹਾਡੀ ਵੱਲੋਂ ਨੇਕ ਨਾਮੀ ਦੀਆਂ ਚਿੱਠੀਆਂ ਦੀ ਲੋੜ ਹੈॽ
Punjabi ERV
ਕੀ ਅਸੀਂ ਫ਼ੇਰ ਤੋਂ ਆਪਣੇ-ਆਪ ਬਾਰੇ ਸ਼ੇਖੀ ਮਾਰਨ ਲੱਗ ਪਏ ਹਾਂ? ਕੀ ਕੁਝ ਹੋਰ ਲੋਕਾਂ ਵਾਂਗ, ਸਾਨੂੰ ਵੀ ਤੁਹਾਡੇ ਕੋਲ ਪਰਿਚਯ ਪੱਤਰ ਲਿਆਉਣੇ ਚਾਹੀਦੇ ਹਨ ਜਾਂ ਤੁਹਾਥੋਂ ਇਹ ਪੱਤਰ ਲੈਣੇ ਚਾਹੀਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਅਸੀਂ ਫਿਰ ਆਪਣੀ ਨੇਕਨਾਮੀ ਦੱਸਣ ਲੱਗੇ ਹਾਂ ਜਾਂ ਕਈਆਂ ਵਾਂਗੂੰ ਸਾਨੂੰ ਵੀ ਤੁਹਾਡੇ ਕੋਲ ਜਾਂ ਤੁਹਾਡੀ ਵੱਲੋਂ ਨੇਕਨਾਮੀ ਦੀਆਂ ਚਿੱਠੀਆਂ ਦੀ ਜ਼ਰੂਰਤ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کِیہ اسی فیر اپنی نیک نامی دسنی شُروع کرنے آں؟ یا سانُوں کئیاں وانگر نیک نامی دِیاں چِٹّھیاں تُہاڈے کول لیاؤن یا تُہاتھوں لین دی لوڑ اے؟
Punjabi Standard Bible (Punjabi Standard Bible) 2023
ਕੀ ਅਸੀਂ ਫੇਰ ਤੋਂ ਆਪਣੀ ਹੀ ਪ੍ਰਸ਼ੰਸਾ ਕਰਨ ਲੱਗੇ ਹਾਂ? ਜਾਂ ਕੀ ਸਾਨੂੰ ਵੀ ਕਈਆਂ ਵਾਂਗ ਤੁਹਾਡੇ ਤੋਂ ਪ੍ਰਸ਼ੰਸਾ-ਪੱਤਰ ਲੈਣ ਜਾਂ ਦੇਣ ਦੀ ਜ਼ਰੂਰਤ ਹੈ?