2 Corinthians 3:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਸਾਨੂੰ ਨਵੇਂ ਇਕਰਾਰ ਦੇ ਸੇਵਾਦਾਰ ਬਣਨ ਦੇ ਯੋਗ ਬਣਾਇਆ। ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਇਹ ਨਵਾਂ ਇਕਰਾਰਨਾਮਾ ਲਿਖਿਆ ਹੋਇਆ ਨੇਮ ਨਹੀਂ ਹੈ। ਇਹ ਆਤਮਾ ਦਾ ਹੈ। ਲਿਖਿਆ ਹੋਇਆ ਨੇਮ ਮੌਤ ਲਿਆਉਂਦਾ ਹੈ ਜਦ ਕਿ ਆਤਮਾ ਜੀਵਨ ਦਿੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸਲ ਵਿੱਚ ਇਹ ਪਰਮੇਸ਼ਰ ਹੀ ਹਨ ਜਿਹਨਾਂ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਬਣਨ ਦੇ ਯੋਗ ਬਣਾਇਆ ਹੈ ਜਿਸ ਦਾ ਆਧਾਰ ਆਤਮਾ ਹੈ, ਨਾ ਕਿ ਕੋਈ ਲਿਖਤ ਵਿਵਸਥਾ । ਕਿਉਂਕਿ ਲਿਖਤ ਵਿਵਸਥਾ ਮਾਰਦੀ ਹੈ ਪਰ ਆਤਮਾ ਜੀਵਨ ਦਿੰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਸ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਯੋਗ ਵੀ ਬਣਾਇਆ ਪਰ ਲਿਖੀ ਗਈ ਬਿਵਸਥਾ ਦੇ ਸੇਵਕ ਨਹੀਂ ਸਗੋਂ ਆਤਮਾ ਦੇ, ਕਿਉਂ ਜੋ ਬਿਵਸਥਾ ਮਾਰ ਸੁੱਟਦੀ ਹੈ ਪਰ ਪਵਿੱਤਰ ਆਤਮਾ ਜੀਵਨ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਜੋਗ ਵੀ ਬਣਾਇਆ ਪਰ ਲਿਖਤ ਦੇ ਸੇਵਕ ਨਹੀਂ ਸਗੋਂ ਆਤਮਾ ਦੇ ਕਿਉਂ ਜੋ ਲਿਖਤ ਮਾਰ ਸੁੱਟਦੀ ਪਰ ਆਤਮਾ ਜੁਆਲਦਾ ਹੈ
Punjabi ERV
ਪਰਮੇਸ਼ੁਰ ਨੇ ਸਾਨੂੰ ਨਵੇਂ ਇਕਰਾਰ ਦੇ ਸੇਵਾਦਾਰ ਬਣਨ ਦੇ ਯੋਗ ਬਣਾਇਆ। ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਇਹ ਨਵਾਂ ਇਕਰਾਰਨਾਮਾ ਲਿਖਿਆ ਹੋਇਆ ਨੇਮ ਨਹੀਂ ਹੈ। ਇਹ ਆਤਮਾ ਦਾ ਹੈ। ਲਿਖਿਆ ਹੋਇਆ ਨੇਮ ਮੌਤ ਲਿਆਉਂਦਾ ਹੈ ਜਦ ਕਿ ਆਤਮਾ ਜੀਵਨ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਜੋਗ ਵੀ ਬਣਾਇਆ ਪਰ ਬਿਵਸਥਾ ਦੇ ਸੇਵਕ ਨਹੀਂ ਸਗੋਂ ਆਤਮਾ ਦੇ, ਕਿਉਂ ਜੋ ਬਿਵਸਥਾ ਮਾਰ ਸੁੱਟਦੀ ਪਰ ਆਤਮਾ ਜੀਵਨ ਦਿੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِس سانُوں نَوِیں عہد دے خادم ہون جوگیاں وی کِیتا۔ لفظاں دے خادم نئیں سگوں رُوح دے کیوں جو لفظ مار سُٹّدے نیں پر رُوح جوالدی اے۔
Punjabi Standard Bible (Punjabi Standard Bible) 2023
ਉਸੇ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਯੋਗ ਵੀ ਬਣਾਇਆ; ਲਿਖਤ ਦੇ ਨਹੀਂ ਪਰ ਆਤਮਾ ਦੇ ਨੇਮ ਦੇ, ਕਿਉਂਕਿ ਲਿਖਤ ਮਾਰਦੀ ਹੈ ਪਰ ਆਤਮਾ ਜਿਵਾਉਂਦਾ ਹੈ।