2 Corinthians 4:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਜਿਉਂਦੇ ਹਾਂ ਪਰ ਯਿਸੂ ਲਈ ਅਸੀਂ ਸਾਰੇ ਮੌਤ ਦੇ ਖਤਰੇ ਹੇਠਾਂ ਰਹਿੰਦੇ ਹਾਂ ਇਹ ਸਾਡੇ ਨਾਲ ਵਾਪਰਦਾ ਹੈ ਤਾਂ ਜੋ ਸਾਡੇ ਮਰ ਜਾਣ ਵਾਲੇ ਸਰੀਰਾਂ ਵਿੱਚ ਯਿਸੂ ਦਾ ਜੀਵਨ ਦੇਖਿਆ ਜਾ ਸੱਕਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਾਵੇਂ ਅਸੀਂ ਜਿਊਂਦੇ ਹਾਂ ਪਰ ਫਿਰ ਵੀ ਯਿਸੂ ਦੇ ਕਾਰਨ ਹਮੇਸ਼ਾਂ ਮੌਤ ਦੇ ਮੂੰਹ ਵਿੱਚ ਰਹਿੰਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਸਾਡੇ ਮਰਨਹਾਰ ਸਰੀਰਾਂ ਵਿੱਚ ਪ੍ਰਗਟ ਹੋਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਅਸੀਂ ਜਿਉਂਦੇ ਹਾਂ ਸੋ ਹਮੇਸ਼ਾ ਯਿਸ਼ੂ ਦੀ ਖਾਤਰ ਮੌਤ ਦੇ ਹਵਾਲੇ ਕੀਤੇ ਜਾਂਦੇ ਹਾਂ, ਤਾਂ ਜੋ ਯਿਸ਼ੂ ਦਾ ਜੀਵਨ ਦਾ ਸਾਡੇ ਮਰਨਹਾਰ ਸਰੀਰ ਵਿੱਚ ਪ੍ਰਗਟ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਅਸੀਂ ਜੋ ਜੀਉਂਦੇ ਹਾਂ ਸੋ ਨਿੱਤ ਯਿਸੂ ਦੇ ਨਮਿੱਤ ਮੌਤ ਦੇ ਹੱਥ ਫੜਵਾਏ ਜਾਂਦੇ ਹਾਂ ਭਈ ਯਿਸੂ ਦਾ ਜੀਵਨ ਭੀ ਸਾਡੇ ਮਰਨਹਾਰ ਸਰੀਰ ਵਿੱਚ ਪਰਗਟ ਹੋਵੇ
Punjabi ERV
ਅਸੀਂ ਜਿਉਂਦੇ ਹਾਂ ਪਰ ਯਿਸੂ ਲਈ ਅਸੀਂ ਸਾਰੇ ਮੌਤ ਦੇ ਖਤਰੇ ਹੇਠਾਂ ਰਹਿੰਦੇ ਹਾਂ ਇਹ ਸਾਡੇ ਨਾਲ ਵਾਪਰਦਾ ਹੈ ਤਾਂ ਜੋ ਸਾਡੇ ਮਰ ਜਾਣ ਵਾਲੇ ਸ਼ਰੀਰਾਂ ਵਿੱਚ ਯਿਸੂ ਦਾ ਜੀਵਨ ਦੇਖਿਆ ਜਾ ਸਕਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਅਸੀਂ ਜੋ ਜਿਉਂਦੇ ਹਾਂ ਸੋ ਹਮੇਸ਼ਾਂ ਯਿਸੂ ਦੇ ਨਮਿੱਤ ਮੌਤ ਦੇ ਹੱਥ ਫੜਵਾਏ ਜਾਂਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਮਰਨਹਾਰ ਸਰੀਰ ਵਿੱਚ ਪਰਗਟ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اسی جِیوندے ای یِسُوع دی خاطر سدا مَوت دے حوالے کِیتے جانے آں۔ تاں جو یِسُوع دی زِندگی ساڈے فنا ہون والے جِسم وِچ ظاہر ہوئے۔
Punjabi Standard Bible (Punjabi Standard Bible) 2023
ਕਿਉਂਕਿ ਅਸੀਂ ਜਿਹੜੇ ਜੀਉਂਦੇ ਹਾਂ ਹਮੇਸ਼ਾ ਯਿਸੂ ਦੀ ਖਾਤਰ ਮੌਤ ਦੇ ਹੱਥ ਸੌਂਪੇ ਜਾਂਦੇ ਹਾਂ ਤਾਂਕਿ ਯਿਸੂ ਦਾ ਜੀਵਨ ਵੀ ਸਾਡੇ ਮਰਨਹਾਰ ਸਰੀਰ ਵਿੱਚ ਪਰਗਟ ਹੋਵੇ।