2 Corinthians 4:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਅਸੀਂ ਉਨ੍ਹਾਂ ਗੱਲਾਂ ਬਾਰੇ ਨਹੀਂ ਸੋਚਦੇ ਜੋ ਅਸੀਂ ਦੇਖਦੇ ਹਾਂ, ਸਗੋਂ ਉਨ੍ਹਾਂ ਗੱਲਾਂ ਬਾਰੇ ਸੋਚਦੇ ਹਾਂ ਜੋ ਅਸੀਂ ਦੇਖ ਨਹੀਂ ਸੱਕਦੇ। ਜੋ ਚੀਜ਼ਾਂ ਅਸੀਂ ਦੇਖਦੇ ਹਾਂ ਉਹ ਥੋੜੇ ਚਿਰ ਲਈ ਹਨ ਅਤੇ ਜੋ ਚੀਜ਼ਾਂ ਅਸੀਂ ਦੇਖ ਨਹੀਂ ਸੱਕਦੇ, ਸਦੀਵੀ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਅਸੀਂ ਦਿਖਾਈ ਦੇਣ ਵਾਲੀਆਂ ਚੀਜ਼ਾਂ ਵੱਲ ਧਿਆਨ ਨਹੀਂ ਦਿੰਦੇ ਜੋ ਕੁਝ ਹੀ ਸਮੇਂ ਤੱਕ ਰਹਿੰਦੀਆਂ ਹਨ ਸਗੋਂ ਅਸੀਂ ਅਣਦੇਖੀਆਂ ਚੀਜ਼ਾਂ ਵੱਲ ਧਿਆਨ ਦਿੰਦੇ ਹਾਂ ਜੋ ਅਨੰਤਕਾਲ ਤੱਕ ਰਹਿੰਦੀਆਂ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਅਸੀਂ ਆਪਣਾ ਧਿਆਨ ਦਿੱਸਣ ਵਾਲੀਆਂ ਵਸਤਾਂ ਤੇ ਨਹੀਂ ਸਗੋਂ ਨਾ ਦਿੱਸਣ ਵਾਲੀਆਂ ਵੱਲ ਕਰਦੇ ਹਾਂ, ਕਿਉਂਕਿ ਜੋ ਕੁਝ ਦਿਖਦਾ ਹੈ ਕੁਝ ਸਮੇਂ ਲਈ ਹੈ, ਪਰ ਨਾ ਦਿੱਸਣ ਵਾਲੀਆਂ ਵਸਤਾਂ ਸਦੀਪਕ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਦਿੱਸਣ ਵਾਲੀਆਂ ਵਸਤਾਂ ਨੂੰ ਤਾਂ ਨਹੀਂ ਸਗੋਂ ਅਣਡਿੱਠ ਵਸਤਾਂ ਨਾਲ ਧਿਆਨ ਕਰਦੇ ਹਾਂ ਕਿਉਂ ਜੋ ਦਿੱਸਣ ਵਾਲੀਆਂ ਵਸਤਾਂ ਅਨਿੱਤ ਹਨ ਪਰ ਅਣਡਿੱਠ ਵਸਤਾਂ ਨਿੱਤ ਹਨ।।
Punjabi ERV
ਇਸ ਲਈ ਅਸੀਂ ਉਨ੍ਹਾਂ ਗੱਲਾਂ ਬਾਰੇ ਨਹੀਂ ਸੋਚਦੇ ਜੋ ਅਸੀਂ ਦੇਖਦੇ ਹਾਂ, ਸਗੋਂ ਉਨ੍ਹਾਂ ਗੱਲਾਂ ਬਾਰੇ ਸੋਚਦੇ ਹਾਂ ਜੋ ਅਸੀਂ ਦੇਖ ਨਹੀਂ ਸਕਦੇ। ਜੋ ਚੀਜ਼ਾਂ ਅਸੀਂ ਦੇਖਦੇ ਹਾਂ ਉਹ ਥੋਡ਼ੇ ਚਿਰ ਲਈ ਹਨ ਅਤੇ ਜੋ ਚੀਜ਼ਾਂ ਅਸੀਂ ਦੇਖ ਨਹੀਂ ਸਕਦੇ, ਸਦੀਵੀ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਦਿੱਸਣ ਵਾਲੀਆਂ ਵਸਤਾਂ ਨੂੰ ਤਾਂ ਨਹੀਂ ਸਗੋਂ ਅਣਡਿੱਠ ਵਸਤਾਂ ਵੱਲ ਧਿਆਨ ਕਰਦੇ ਹਾਂ, ਕਿਉਂ ਜੋ ਦਿੱਸਣ ਵਾਲੀਆਂ ਵਸਤਾਂ ਥੋੜ੍ਹੇ ਦਿਨਾਂ ਦੀਆਂ ਹਨ, ਪਰ ਅਣਡਿੱਠ ਵਸਤਾਂ ਸਦੀਪਕ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِس حال اسی ویکھیاں ہویاں شیواں اُتّے نئیں سگوں اَن ویکھیاں شیواں اُتّے نِگاہ کرنے آں۔ کیوں جو ویکھیاں ہویاں شیواں تھوڑیاں دِناں دِیاں نیں۔ پر اَن ویکھیاں شیواں سدا رہن والیاں نیں۔
Punjabi Standard Bible (Punjabi Standard Bible) 2023
ਅਸੀਂ ਵਿਖਾਈ ਦੇਣ ਵਾਲੀਆਂ ਵਸਤਾਂ ਉੱਤੇ ਨਹੀਂ, ਸਗੋਂ ਅਣਡਿੱਠ ਵਸਤਾਂ ਉੱਤੇ ਧਿਆਨ ਲਾਉਂਦੇ ਹਾਂ; ਕਿਉਂਕਿ ਵਿਖਾਈ ਦੇਣ ਵਾਲੀਆਂ ਵਸਤਾਂ ਥੋੜ੍ਹੇ ਸਮੇਂ ਲਈ ਹਨ, ਪਰ ਅਣਡਿੱਠ ਵਸਤਾਂ ਸਦੀਪਕ ਹਨ।