2 Corinthians 4:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰੰਤੂ ਅਸੀਂ ਗੁਪਤ ਅਤੇ ਸ਼ਰਮਨਾਕ ਰਾਹਾਂ ਤੋਂ ਦੂਰ ਲੰਘ ਗਏ ਹਾਂ ਅਸੀਂ ਚਲਾਕੀਆਂ ਨਹੀਂ ਵਰਤਦੇ ਅਤੇ ਨਾਹੀ ਅਸੀਂ ਪਰਮੇਸ਼ੁਰ ਦੇ ਉਪਦੇਸ਼ ਨੂੰ ਤਬਦੀਲ ਕਰਦੇ ਹਾਂ। ਨਹੀਂ। ਅਸੀਂ ਸਪੱਸ਼ਟ ਤੌਰ ਤੇ ਸੱਚ ਦਾ ਪ੍ਰਚਾਰ ਕਰਦੇ ਹਾਂ। ਇਸੇ ਢੰਗ ਨਾਲ, ਅਸੀਂ ਲੋਕਾਂ ਨੂੰ ਦਿਖਉਂਦੇ ਹਾਂ ਅਸੀਂ ਕੌਣ ਹਾਂ। ਤਾਂ ਜੋ ਉਹ ਅਪਣੇ ਮਨਾਂ ਵਿੱਚ ਇਹ ਜਾਣ ਸੱਕਣ ਕਿ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਅਸੀਂ ਕਿਸ ਤਰ੍ਹਾਂ ਦੇ ਇਨਸਾਨ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਹਨੇਰੇ ਅਤੇ ਸ਼ਰਮਿੰਦਗੀ ਦੇ ਸਾਰੇ ਕੰਮਾਂ ਨੂੰ ਤਿਆਗ ਦਿੱਤਾ ਹੈ । ਹੁਣ ਅਸੀਂ ਬਿਨਾਂ ਕਪਟ ਦੇ ਜੀਵਨ ਗੁਜ਼ਾਰ ਰਹੇ ਹਾਂ ਅਤੇ ਪਰਮੇਸ਼ਰ ਦੇ ਵਚਨ ਨੂੰ ਵਿਗਾੜੇ ਬਿਨਾਂ ਪੇਸ਼ ਕਰਦੇ ਹਾਂ । ਸਗੋਂ ਅਸੀਂ ਸੱਚਾਈ ਨੂੰ ਚਾਨਣ ਵਿੱਚ ਲਿਆਉਂਦੇ ਹਾਂ ਅਤੇ ਆਪਣੇ ਆਪ ਨੂੰ ਉਸ ਤਰ੍ਹਾਂ ਮਨੁੱਖ ਦੇ ਅੰਤਹਕਰਨ ਦੇ ਸਾਹਮਣੇ ਪੇਸ਼ ਕਰਦੇ ਹਾਂ ਜਿਸ ਤਰ੍ਹਾਂ ਪਰਮੇਸ਼ਰ ਦੇ ਸਾਹਮਣੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਗੋਂ ਅਸੀਂ ਸ਼ਰਮ ਦੀਆਂ ਗੁਪਤ ਗੱਲਾਂ ਨੂੰ ਤਿਆਗ ਦਿੱਤਾ; ਅਤੇ ਨਾ ਅਸੀਂ ਚਤਰਾਈ ਦੀ ਚਾਲ ਚਲਦੇ, ਨਾ ਪਰਮੇਸ਼ਵਰ ਦੇ ਬਚਨਾ ਨੂੰ ਤੋੜ-ਮਰੋੜ ਕੇ ਲੋਕਾਂ ਨੂੰ ਦੱਸਦੇ ਹਾਂ, ਸਗੋਂ ਸੱਚ ਨੂੰ ਪ੍ਰਗਟ ਕਰਕੇ ਹਰੇਕ ਮਨੁੱਖ ਦੇ ਵਿਵੇਕ ਵਿੱਚ ਪਰਮੇਸ਼ਵਰ ਦੇ ਅੱਗੇ ਆਪਣਾ ਪ੍ਰਮਾਣ ਦਿੰਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਅਸਾਂ ਸ਼ਰਮ ਦੀਆਂ ਗੁਪਤ ਗੱਲਾਂ ਨੂੰ ਛੱਡਿਆ ਹੋਇਆ ਹੈ ਅਤੇ ਨਾ ਚਤਰਾਈ ਦੀ ਚਾਲ ਚੱਲਦੇ ਨਾ ਪਰਮੇਸ਼ੁਰ ਦੇ ਬਚਨ ਵਿੱਚ ਰਲਾ ਪਾਉਂਦੇ ਹਾਂ ਸਗੋਂ ਸਤ ਨੂੰ ਪਰਗਟ ਕਰ ਕੇ ਹਰੇਕ ਮਨੁੱਖ ਦੇ ਅੰਤਹਕਰਨ ਵਿੱਚ ਪਰਮੇਸ਼ੁਰ ਦੇ ਅੱਗੇ ਆਪਣਾ ਪਰਮਾਣ ਦਿੰਦੇ ਹਾਂ
Punjabi ERV
ਪਰੰਤੂ ਅਸੀਂ ਗੁਪਤ ਅਤੇ ਸ਼ਰਮਨਾਕ ਰਾਹਾਂ ਤੋਂ ਦੂਰ ਲੰਘ ਗਏ ਹਾਂ ਅਸੀਂ ਚਲਾਕੀਆਂ ਨਹੀਂ ਵਰਤਦੇ ਅਤੇ ਨਾਹੀ ਅਸੀਂ ਪਰਮੇਸ਼ੁਰ ਦੇ ਉਪਦੇਸ਼ ਨੂੰ ਤਬਦੀਲ ਕਰਦੇ ਹਾਂ। ਨਹੀਂ। ਅਸੀਂ ਸਪਸ਼ਟ ਤੌਰ ਤੇ ਸੱਚ ਦਾ ਪ੍ਰਚਾਰ ਕਰਦੇ ਹਾਂ। ਇਸੇ ਢੰਗ ਨਾਲ, ਅਸੀਂ ਲੋਕਾਂ ਨੂੰ ਦਿਖਉਂਦੇ ਹਾਂ ਅਸੀਂ ਕੌਣ ਹਾਂ। ਤਾਂ ਜੋ ਉਹ ਅਪਣੇ ਮਨਾਂ ਵਿੱਚ ਇਹ ਜਾਣ ਸਕਣ ਕਿ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਅਸੀਂ ਕਿਸ ਤਰ੍ਹਾਂ ਦੇ ਇਨਸਾਨ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਅਸੀਂ ਸ਼ਰਮ ਦੀਆਂ ਗੁਪਤ ਗੱਲਾਂ ਨੂੰ ਛੱਡਿਆ ਹੈ ਅਤੇ ਨਾ ਚਤਰਾਈ ਦੀ ਚਾਲ ਚੱਲਦੇ, ਨਾ ਪਰਮੇਸ਼ੁਰ ਦੇ ਬਚਨ ਵਿੱਚ ਮਿਲਾਵਟ ਕਰਦੇ ਹਾਂ, ਸਗੋਂ ਸੱਚ ਨੂੰ ਪ੍ਰਗਟ ਕਰ ਕੇ ਹਰੇਕ ਮਨੁੱਖ ਦੇ ਵਿਵੇਕ ਵਿੱਚ ਪਰਮੇਸ਼ੁਰ ਦੇ ਅੱਗੇ ਆਪਣਾ ਪ੍ਰਮਾਣ ਦਿੰਦੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں اساں شرم دِیاں لُکِیاں ہویاں گلّاں نُوں چھڈ دِتّا۔ تے مکّاری دی چال نئیں چلدے۔ نا خُدا دے کلام وِچ کُجھ رَلا دینے آں۔ سگوں سچیائی ظاہر کر کے خُدا دے اگّے ہر اِک بندے دے دِل وِچ اپنی نیکی بٹھالنے آں۔
Punjabi Standard Bible (Punjabi Standard Bible) 2023
ਬਲਕਿ ਅਸੀਂ ਸ਼ਰਮਿੰਦਗੀ ਦੇ ਗੁਪਤ ਕੰਮ ਛੱਡ ਦਿੱਤੇ। ਨਾ ਅਸੀਂ ਚਲਾਕੀ ਕਰਦੇ ਹਾਂ ਅਤੇ ਨਾ ਪਰਮੇਸ਼ਰ ਦੇ ਵਚਨ ਵਿੱਚ ਮਿਲਾਵਟ ਕਰਦੇ ਹਾਂ, ਸਗੋਂ ਸੱਚ ਨੂੰ ਪਰਗਟ ਕਰਦੇ ਹੋਏ ਪਰਮੇਸ਼ਰ ਦੇ ਸਨਮੁੱਖ ਆਪਣੇ ਆਪ ਨੂੰ ਹਰੇਕ ਮਨੁੱਖ ਦੇ ਵਿਵੇਕ ਅੱਗੇ ਪੇਸ਼ ਕਰਦੇ ਹਾਂ।