2 Corinthians 4:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਆਪਣੇ ਆਪ ਦਾ ਪ੍ਰਚਾਰ ਨਹੀਂ ਕਰਦੇ। ਪਰੰਤੂ ਅਸੀਂ ਇਹ ਪ੍ਰਚਾਰ ਕਰਦੇ ਹਾਂ ਕਿ ਯਿਸੂ ਮਸੀਹ ਪ੍ਰਭੂ ਹੈ। ਅਤੇ ਅਸੀਂ ਪ੍ਰਚਾਰ ਕਰਦੇ ਹਾਂ ਕਿ ਅਸੀਂ ਯਿਸੂ ਲਈ ਤੁਹਾਡੇ ਸੇਵਾਦਾਰ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਅਸੀਂ ਆਪਣੇ ਬਾਰੇ ਨਹੀਂ ਸਗੋਂ ਅਸੀਂ ਮਸੀਹ ਯਿਸੂ ਜੋ ਪ੍ਰਭੂ ਹਨ ਦਾ ਪ੍ਰਚਾਰ ਕਰਦੇ ਹਾਂ ਅਤੇ ਆਪਣੇ ਆਪ ਨੂੰ ਯਿਸੂ ਦੇ ਲਈ ਤੁਹਾਡੇ ਸੇਵਾਦਾਰਾਂ ਦੇ ਰੂਪ ਵਿੱਚ ਪੇਸ਼ ਕਰਦੇ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜੋ ਕੁਝ ਅਸੀਂ ਪ੍ਰਚਾਰ ਕਰਦੇ ਹਾਂ ਆਪਣਾ ਨਹੀਂ ਸਗੋਂ ਮਸੀਹ ਯਿਸ਼ੂ ਦਾ ਪ੍ਰਚਾਰ ਕਰਦੇ ਹਾਂ, ਕਿਉਂ ਜੋ ਉਹ ਪ੍ਰਭੂ ਹੈ ਅਤੇ ਅਸੀਂ ਆਪ ਯਿਸ਼ੂ ਮਸੀਹ ਦੇ ਕਾਰਨ ਤੁਹਾਡੇ ਦਾਸ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਅਸੀਂ ਆਪਣਾ ਨਹੀਂ ਸਗੋਂ ਮਸੀਹ ਯਿਸੂ ਦਾ ਪਰਚਾਰ ਕਰਦੇ ਹਾਂ ਭਈ ਉਹ ਪ੍ਰਭੁ ਹੈ ਅਤੇ ਅਸੀਂ ਆਪ ਯਿਸੂ ਦੇ ਨਮਿੱਤ ਤੁਹਾਡੇ ਦਾਸ ਹਾਂ
Punjabi ERV
ਅਸੀਂ ਆਪਣੇ ਆਪ ਦਾ ਪ੍ਰਚਾਰ ਨਹੀਂ ਕਰਦੇ। ਪਰੰਤੂ ਅਸੀਂ ਇਹ ਪ੍ਰਚਾਰ ਕਰਦੇ ਹਾਂ ਕਿ ਯਿਸੂ ਮਸੀਹ ਪ੍ਰਭੂ ਹੈ। ਅਤੇ ਅਸੀਂ ਪ੍ਰਚਾਰ ਕਰਦੇ ਹਾਂ ਕਿ ਅਸੀਂ ਯਿਸੂ ਲਈ ਤੁਹਾਡੇ ਸੇਵਾਦਾਰ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਅਸੀਂ ਆਪਣਾ ਨਹੀਂ ਸਗੋਂ ਮਸੀਹ ਯਿਸੂ ਦਾ ਪ੍ਰਚਾਰ ਕਰਦੇ ਹਾਂ ਜੋ ਉਹ ਪ੍ਰਭੂ ਹੈ ਅਤੇ ਅਸੀਂ ਆਪ ਯਿਸੂ ਦੇ ਕਾਰਨ ਤੁਹਾਡੇ ਦਾਸ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اسی اپنی نئیں سگوں مسِیح یِسُوع دی منادی کرنے آں۔ پئی اوہ خُداوند اے۔ تے اپنی بابت ایہہ آکھنے آں۔ پئی یِسُوع دی خاطر تُہاڈے نوکر آں۔
Punjabi Standard Bible (Punjabi Standard Bible) 2023
ਕਿਉਂਕਿ ਅਸੀਂ ਆਪਣਾ ਨਹੀਂ, ਸਗੋਂ ਪ੍ਰਭੂ ਯਿਸੂ ਮਸੀਹ ਦਾ ਪ੍ਰਚਾਰ ਕਰਦੇ ਹਾਂ ਅਤੇ ਯਿਸੂ ਦੀ ਖਾਤਰ ਆਪ ਤੁਹਾਡੇ ਦਾਸ ਹਾਂ।