2 Corinthians 4:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਡੇ ਕੋਲ ਇਹ ਖਜ਼ਾਨਾ ਹੈ ਜੋ ਪਰਮੇਸ਼ੁਰ ਵੱਲੋਂ ਦਿੱਤਾ ਹੋਇਆ ਹੈ। ਪਰੰਤੂ ਅਸੀਂ ਸਿਰਫ਼ ਮਿੱਟੀ ਦੇ ਉਨ੍ਹਾਂ ਗਮਲਿਆਂ ਵਾਂਗ ਹਾਂ ਜਿਨ੍ਹਾਂ ਵਿੱਚ ਖਜ਼ਾਨਾ ਸਾਂਭਿਆ ਹੁੰਦਾ ਹੈ। ਇਸਤੋਂ ਪ੍ਰਤੱਖ ਹੁੰਦਾ ਹੈ ਕਿ ਇਹ ਮਹਾਨ ਸ਼ਕਤੀ ਸਾਡੀ ਨਹੀਂ ਸਗੋਂ ਪਰਮੇਸ਼ੁਰ ਦੀ ਦਿੱਤੀ ਹੋਈ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਤਾਂ ਕੇਵਲ ਮਿੱਟੀ ਦੇ ਭਾਂਡੇ ਹਾਂ ਜਿਹਨਾਂ ਵਿੱਚ ਇਹ ਆਤਮਿਕ ਖ਼ਜ਼ਾਨਾ ਰੱਖਿਆ ਗਿਆ ਹੈ । ਇਸ ਤੋਂ ਪਤਾ ਲੱਗਦਾ ਹੈ ਕਿ ਮਹਾਨ ਸਮਰੱਥਾ ਦੇ ਸ੍ਰੋਤ ਅਸੀਂ ਨਹੀਂ ਕੇਵਲ ਪਰਮੇਸ਼ਰ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਇਹ ਖ਼ਜ਼ਾਨਾ ਸਾਡੇ ਕੋਲ ਮਿੱਟੀ ਦੇ ਭਾਂਡਿਆਂ ਵਿੱਚ ਹੈ ਜੋ ਇਹ ਦਰਸਾਉਂਦਾ ਹੈ ਕਿ ਇਹ ਸਾਰੀ ਸਮਰੱਥਾ ਸਾਡੀ ਨਹੀਂ ਪਰ ਪਰਮੇਸ਼ਵਰ ਵੱਲੋਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਇਹ ਖ਼ਜਾਨਾ ਸਾਡੇ ਕੋਲ ਮਿੱਟੀ ਦਿਆਂ ਡਾਂਡਿਆਂ ਵਿੱਚ ਹੈ ਤਾਂ ਜੋ ਇਸ ਸਮਰੱਥਾ ਦਾ ਅੱਤ ਵੱਡਾ ਮਹਾਤਮ ਪਰਮੇਸ਼ੁਰ ਦੀ ਵੱਲੋਂ, ਨਾ ਸਾਡੀ ਵੱਲੋਂ, ਮਲੂਮ ਹੋਵੇ
Punjabi ERV
ਸਾਡੇ ਕੋਲ ਇਹ ਖਜ਼ਾਨਾ ਹੈ ਜੋ ਪਰਮੇਸ਼ੁਰ ਵੱਲੋਂ ਦਿੱਤਾ ਹੋਇਆ ਹੈ। ਪਰੰਤੂ ਅਸੀਂ ਸਿਰਫ਼ ਮਿੱਟੀ ਦੇ ਉਨ੍ਹਾਂ ਗਮਲਿਆਂ ਵਾਂਗ ਹਾਂ ਜਿਨ੍ਹਾਂ ਵਿੱਚ ਖਜ਼ਾਨਾ ਸਾਂਭਿਆ ਹੁੰਦਾ ਹੈ। ਇਸਤੋਂ ਪ੍ਰਤਖ ਹੁੰਦਾ ਹੈ ਕਿ ਇਹ ਮਹਾਨ ਸ਼ਕਤੀ ਸਾਡੀ ਨਹੀਂ ਸਗੋਂ ਪਰਮੇਸ਼ੁਰ ਦੀ ਦਿੱਤੀ ਹੋਈ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਹ ਖ਼ਜ਼ਾਨਾ ਸਾਡੇ ਕੋਲ ਮਿੱਟੀ ਦੇ ਭਾਂਡਿਆਂ ਵਿੱਚ ਹੈ ਤਾਂ ਜੋ ਇਸ ਸਮਰੱਥਾ ਦੀ ਅੱਤ ਵੱਡੀ ਮਹਾਨਤਾ ਪਰਮੇਸ਼ੁਰ ਦੀ ਵੱਲੋਂ ਮਲੂਮ ਹੋਵੇ, ਨਾ ਕਿ ਸਾਡੀ ਵੱਲੋਂ,।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ساڈے کول ایہہ خزانہ مِٹّی دیاں بھانڈیاں وِچ رکھیا ہویا اے۔ تاں جو اوہ حدّوں وَدّھ قُدرت ساڈے ولّوں نئیں سگوں خُدا ولّوں معلُوم ہوئے۔
Punjabi Standard Bible (Punjabi Standard Bible) 2023
ਪਰ ਸਾਡੇ ਕੋਲ ਇਹ ਧਨ ਮਿੱਟੀ ਦੇ ਬਰਤਨਾਂ ਵਿੱਚ ਰੱਖਿਆ ਹੋਇਆ ਹੈ ਤਾਂਕਿ ਪਰਗਟ ਹੋ ਜਾਵੇ ਕਿ ਇਹ ਅਸੀਮ ਸ਼ਕਤੀ ਸਾਡੇ ਵੱਲੋਂ ਨਹੀਂ, ਬਲਕਿ ਪਰਮੇਸ਼ਰ ਦੀ ਵੱਲੋਂ ਹੈ।