2 Corinthians 5:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਸਾਰੇ ਜਾਣਦੇ ਹਾਂ ਕਿ ਪ੍ਰਭੂ ਤੋਂ ਡਰਨ ਦਾ ਕੀ ਅਰਥ ਹੈ। ਇਸ ਲਈ ਅਸੀਂ ਲੋਕਾਂ ਦੀ ਸੱਚ ਨੂੰ ਪ੍ਰਾਪਤ ਕਰਨ ਵਿੱਚ ਸਹਾਇਤਾ ਕਰਦੇ ਹਾਂ। ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਅਸਲ ਵਿੱਚ ਕੀ ਹਾਂ। ਅਤੇ ਮੈਨੂੰ ਉਮੀਦ ਹੈ ਕਿ ਤੁਸੀਂ ਸਾਨੂੰ ਆਪਣੇ ਦਿਲਾਂ ਵਿੱਚ ਜਾਣਦੇ ਹੋਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਜਾਣਦੇ ਹਾਂ ਕਿ ਪ੍ਰਭੂ ਤੋਂ ਡਰਨ ਦਾ ਕੀ ਅਰਥ ਹੈ । ਇਸੇ ਲਈ ਅਸੀਂ ਦੂਜੇ ਲੋਕਾਂ ਨੂੰ ਵੀ ਪ੍ਰਭੂ ਦਾ ਡਰ ਰੱਖਣ ਦੀ ਪ੍ਰੇਰਨਾ ਦਿੰਦੇ ਹਾਂ । ਪਰਮੇਸ਼ਰ ਸਾਡੇ ਬਾਰੇ ਸਭ ਕੁਝ ਚੰਗੀ ਤਰ੍ਹਾਂ ਨਾਲ ਜਾਣਦੇ ਹਨ ਅਤੇ ਸਾਨੂੰ ਉਮੀਦ ਹੈ ਕਿ ਤੁਸੀਂ ਵੀ ਆਪਣੇ ਅੰਤਹਕਰਨ ਵਿੱਚ ਸਾਡੇ ਬਾਰੇ ਜਾਣਦੇ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਅਸੀਂ ਜਾਣਦੇ ਹਾਂ ਕਿ ਪਰਮੇਸ਼ਵਰ ਦਾ ਡਰ ਕੀ ਹੈ, ਇਸ ਲਈ ਅਸੀਂ ਦੂਸਰਿਆ ਨੂੰ ਸਮਝਾਉਣ ਦਾ ਜਤਨ ਕਰਦੇ ਹਾਂ। ਪਰ ਅਸੀਂ ਪਰਮੇਸ਼ਵਰ ਦੇ ਅੱਗੇ ਪ੍ਰਗਟ ਹੋਏ ਹਾਂ। ਅਤੇ ਮੈਨੂੰ ਆਸ ਹੈ ਜੋ ਤੁਹਾਡੇ ਵਿਵੇਕ ਵਿੱਚ ਵੀ ਪ੍ਰਗਟ ਹੋਏ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਅਸੀਂ ਪ੍ਰਭੁ ਦਾ ਭੌ ਜਾਣ ਕੇ ਮਨੁੱਖਾਂ ਨੂੰ ਮਨਾਉਂਦੇ ਹਾਂ ਪਰ ਅਸੀਂ ਪਰਮੇਸ਼ੁਰ ਦੇ ਅੱਗੇ ਪਰਗਟ ਹੋਏ ਹਾਂ ਅਤੇ ਮੈਨੂੰ ਆਸ ਹੈ ਜੋ ਤੁਹਾਡੇ ਅੰਤਹਕਰਨ ਵਿੱਚ ਭੀ ਪਰਗਟ ਹੋਏ ਹਾਂ
Punjabi ERV
ਅਸੀਂ ਸਾਰੇ ਜਾਣਦੇ ਹਾਂ ਕਿ ਪ੍ਰਭੂ ਤੋਂ ਡਰਨ ਦਾ ਕੀ ਅਰਥ ਹੈ। ਇਸ ਲਈ ਅਸੀਂ ਲੋਕਾਂ ਦੀ ਸੱਚ ਨੂੰ ਪ੍ਰਾਪਤ ਕਰਨ ਵਿੱਚ ਸਹਾਇਤਾ ਕਰਦੇ ਹਾਂ। ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਅਸਲ ਵਿੱਚ ਕੀ ਹਾਂ। ਅਤੇ ਮੈਨੂੰ ਉਮੀਦ ਹੈ ਕਿ ਤੁਸੀਂ ਸਾਨੂੰ ਆਪਣੇ ਦਿਲਾਂ ਵਿੱਚ ਜਾਣਦੇ ਹੋਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਅਸੀਂ ਪ੍ਰਭੂ ਦਾ ਡਰ ਜਾਣ ਕੇ ਮਨੁੱਖਾਂ ਨੂੰ ਮਨਾਉਂਦੇ ਹਾਂ, ਪਰ ਅਸੀਂ ਪਰਮੇਸ਼ੁਰ ਦੇ ਅੱਗੇ ਪ੍ਰਗਟ ਹੋਏ ਹਾਂ ਅਤੇ ਮੈਨੂੰ ਆਸ ਹੈ ਜੋ ਤੁਹਾਡੇ ਵਿਵੇਕ ਵਿੱਚ ਵੀ ਪਰਗਟ ਹੋਏ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اسی خُدا دے خَوف نُوں جان کے بندیاں نُوں سمجھانے آں تے خُدا نُوں ساڈا حال معلُوم اے۔ تے آس اے پئی تُہاڈے دِلاں اُتّے وی ظاہر ہویا ہوئے گا۔
Punjabi Standard Bible (Punjabi Standard Bible) 2023
ਇਸ ਲਈ ਅਸੀਂ ਪ੍ਰਭੂ ਦਾ ਡਰ ਰੱਖਦੇ ਹੋਏ ਲੋਕਾਂ ਨੂੰ ਸਮਝਾਉਂਦੇ ਹਾਂ। ਅਸੀਂ ਪਰਮੇਸ਼ਰ ਦੇ ਸਾਹਮਣੇ ਪਰਗਟ ਹਾਂ ਅਤੇ ਮੈਨੂੰ ਆਸ ਹੈ ਕਿ ਤੁਹਾਡੇ ਵਿਵੇਕ ਦੇ ਅੱਗੇ ਵੀ ਪਰਗਟ ਹਾਂ।