2 Corinthians 5:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਤੁਹਾਨੂੰ ਆਪਣੇ ਆਪ ਦਾ ਮੁੜਕੇ ਪ੍ਰਮਾਣ ਦੇਣ ਦੀ ਕੋਸ਼ਿਸ਼ ਨਹੀਂ ਕਰ ਰਹੇ। ਪਰ ਅਸੀਂ ਤੁਹਾਨੂੰ ਆਪਣੇ ਬਾਰੇ ਦੱਸ ਰਹੇ ਹਾਂ। ਅਸੀਂ ਕਾਰਣ ਦੇ ਰਹੇ ਹਾਂ ਜਿਸ ਵਾਸਤੇ ਤੁਸੀਂ ਸਾਡੇ ਉੱਤੇ ਮਾਣ ਕਰ ਸੱਕਦੇ ਹੋ। ਫ਼ੇਰ ਤੁਹਾਡਾ ਕਲ ਉਨ੍ਹਾਂ ਲਈ ਉੱਤਰ ਹੋਵੇਗਾ ਜਿਹੜੇ ਦ੍ਰਿਸ਼ਟਮਾਨ ਚੀਜ਼ਾਂ ਉੱਤੇ ਮਾਣ ਕਰਦੇ ਹਨ। ਉਹ ਲੋਕ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਕਿਸੇ ਵਿਅਕਤੀ ਦੇ ਦਿਲ ਵਿੱਚ ਕੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਤੁਹਾਡੇ ਕੋਲੋਂ ਦੁਬਾਰਾ ਵਡਿਆਈ ਪ੍ਰਾਪਤ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ ਸਗੋਂ ਤੁਹਾਨੂੰ ਇਹ ਮੌਕਾ ਦੇ ਰਹੇ ਹਾਂ ਕਿ ਤੁਸੀਂ ਸਾਡੇ ਉੱਤੇ ਮਾਣ ਕਰ ਸਕੋ ਅਤੇ ਉਹਨਾਂ ਲੋਕਾਂ ਨੂੰ ਉੱਤਰ ਦੇ ਸਕੋ ਜੋ ਦਿਲ ਤੋਂ ਨਹੀਂ ਸਗੋਂ ਬਾਹਰੀ ਦਿਖਾਵੇ ਉੱਤੇ ਮਾਣ ਕਰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਫਿਰ ਆਪਣੀ ਪ੍ਰਸ਼ੰਸਾ ਤੁਹਾਡੇ ਸਾਹਮਣੇ ਨਹੀਂ ਕਰਦੇ, ਪਰ ਤੁਹਾਨੂੰ ਸਾਡੇ ਉੱਤੇ ਮਾਣ ਕਰਨ ਦਾ ਮੌਕਾ ਦਿੰਦੇ ਹਾਂ, ਤਾਂ ਜੋ ਤੁਸੀਂ ਉਹਨਾਂ ਲੋਕਾਂ ਨੂੰ ਜਵਾਬ ਦੇ ਸਕੋ ਜੋ ਦਿਲ ਦੀਆਂ ਤੇ ਨਹੀਂ ਸਗੋਂ ਬਾਹਰ ਦੀਆਂ ਤੇ ਮਾਣ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਫੇਰ ਆਪਣੀ ਸੋਭਾ ਤੁਹਾਡੇ ਅੱਗੇ ਨਹੀਂ ਕਰਦੇ ਸਗੋਂ ਤੁਹਾਨੂੰ ਸਾਡੇ ਵਿੱਖੇ ਅਭਮਾਨ ਕਰਨ ਦਾ ਵੇਲਾ ਦਿੰਦਾ ਤਾਂ ਜੋ ਤੁਸੀਂ ਉਨ੍ਹਾਂ ਨੂੰ ਉੱਤਰ ਦੇ ਸੱਕੋ ਜਿਹੜੇ ਵਿਖਾਵੇ ਤੇ ਅਭਮਾਨ ਕਰਦੇ ਹਨ ਅਤੇ ਹਿਰਦੇ ਤੋਂ ਨਹੀਂ
Punjabi ERV
ਅਸੀਂ ਤੁਹਾਨੂੰ ਆਪਣੇ ਆਪ ਦਾ ਮੁਡ਼ਕੇ ਪ੍ਰਮਾਣ ਦੇਣ ਦੀ ਕੋਸ਼ਿਸ਼ ਨਹੀਂ ਕਰ ਰਹੇ। ਪਰ ਅਸੀਂ ਤੁਹਾਨੂੰ ਆਪਣੇ ਬਾਰੇ ਦੱਸ ਰਹੇ ਹਾਂ। ਅਸੀਂ ਕਾਰਣ ਦੇ ਰਹੇ ਹਾਂ ਜਿਸ ਵਾਸਤੇ ਤੁਸੀਂ ਸਾਡੇ ਉੱਤੇ ਮਾਣ ਕਰ ਸਕਦੇ ਹੋ। ਫ਼ੇਰ ਤੁਹਾਡੇ ਕਲ ਉਨ੍ਹਾਂ ਲਈ ਉੱਤਰ ਹੋਵੇਗਾ ਜਿਹਡ਼ੇ ਦ੍ਰਿਸ਼ਟਮਾਨ ਚੀਜ਼ਾਂ ਉੱਤੇ ਮਾਣ ਕਰਦੇ ਹਨ। ਉਹ ਲੋਕ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਕਿਸੇ ਵਿਅਕਤੀ ਦੇ ਦਿਲ ਵਿੱਚ ਕੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਫੇਰ ਆਪਣੀ ਸ਼ੋਭਾ ਤੁਹਾਡੇ ਅੱਗੇ ਨਹੀਂ ਕਰਦੇ ਸਗੋਂ ਤੁਹਾਨੂੰ ਸਾਡੇ ਵਿਖੇ ਮਾਣ ਕਰਨ ਦਾ ਸਮਾਂ ਦਿੰਦੇ ਤਾਂ ਜੋ ਤੁਸੀਂ ਉਨ੍ਹਾਂ ਨੂੰ ਉੱਤਰ ਦੇ ਸਕੋ ਜਿਹੜੇ ਵਿਖਾਵੇ ਤੇ ਮਾਣ ਕਰਦੇ ਹਨ ਅਤੇ ਹਿਰਦੇ ਤੇ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اسی فیر اپنی نیک نامی تُہاڈے اُتّے نئیں جتاؤندے سگوں اپنے سبّب اسی تُہانوں فخر کرن دا موقع دینے آں تاں جو تُسی اوہناں نُوں جواب دے سکو۔ جیہڑے ظاہر اُتّے شیخی مار دے نیں۔ تے باطن اُتّے نئیں۔
Punjabi Standard Bible (Punjabi Standard Bible) 2023
ਫਿਰ ਵੀ ਅਸੀਂ ਤੁਹਾਡੇ ਸਾਹਮਣੇ ਆਪਣੀ ਪ੍ਰਸ਼ੰਸਾ ਨਹੀਂ ਕਰਦੇ, ਬਲਕਿ ਤੁਹਾਨੂੰ ਸਾਡੇ ਨਮਿੱਤ ਘਮੰਡ ਕਰਨ ਦਾ ਮੌਕਾ ਦਿੰਦੇ ਹਾਂ ਤਾਂਕਿ ਤੁਸੀਂ ਉਨ੍ਹਾਂ ਨੂੰ ਉੱਤਰ ਦੇ ਸਕੋ ਜਿਹੜੇ ਮਨ 'ਤੇ ਨਹੀਂ, ਸਗੋਂ ਬਾਹਰੀ ਵਿਖਾਵੇ 'ਤੇ ਘਮੰਡ ਕਰਦੇ ਹਨ।