2 Corinthians 5:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਭਾਵ ਇਹ ਹੈ ਕਿ ਪਰਮੇਸ਼ੁਰ ਮਸੀਹ ਵਿੱਚ ਆਪਣੇ ਅਤੇ ਦੁਨੀਆਂ ਵਿੱਚਕਾਰ ਸ਼ਾਂਤੀ ਸਥਾਪਿਤ ਕਰ ਰਿਹਾ ਸੀ। ਮਸੀਹ ਵਿੱਚ ਪਰਮੇਸ਼ੁਰ ਨੇ ਲੋਕਾਂ ਨੂੰ ਉਨ੍ਹਾਂ ਦੇ ਜੁਰਮੀ ਗੁਨਾਹਾਂ ਦਾ ਜ਼ਿੰਮੇਦਾਰ ਨਹੀਂ ਠਹਿਰਾਇਆ। ਉਸ ਨੇ ਸਾਨੂੰ ਸ਼ਾਂਤੀ ਦਾ ਸੰਦੇਸ਼ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਪਰਮੇਸ਼ਰ ਮਸੀਹ ਦੇ ਦੁਆਰਾ ਸੰਸਾਰ ਦਾ ਮੇਲ ਆਪਣੇ ਨਾਲ ਕਰ ਰਹੇ ਸਨ । ਉਹ ਲੋਕਾਂ ਦੇ ਪਾਪਾਂ ਦਾ ਲੇਖਾ ਉਹਨਾਂ ਦੇ ਵਿਰੁੱਧ ਨਹੀਂ ਰੱਖਦੇ ਸਗੋਂ ਉਹਨਾਂ ਨੇ ਸਾਨੂੰ ਮੇਲ ਦਾ ਸੰਦੇਸ਼ ਸੌਂਪਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਰਥਾਤ ਪਰਮੇਸ਼ਵਰ ਮਸੀਹ ਵਿੱਚ ਹੋ ਕੇ ਸੰਸਾਰ ਨੂੰ ਆਪਣੇ ਨਾਲ ਮਿਲਾ ਰਿਹਾ ਸੀ, ਅਤੇ ਮਨੁੱਖਾਂ ਦੇ ਪਾਪਾਂ ਦੀ ਗਿਣਤੀ ਨਹੀਂ ਕਰਦਾ। ਅਤੇ ਉਸਨੇ ਮੇਲ-ਮਿਲਾਪ ਦਾ ਬਚਨ ਸਾਨੂੰ ਸੌਂਪ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਰਥਾਤ ਪਰਮੇਸ਼ੁਰ ਮਸੀਹ ਵਿੱਚ ਹੋ ਕੇ ਜਗਤ ਨੂੰ ਆਪਣੇ ਨਾਲ ਮਿਲਾ ਰਿਹਾ ਸੀ ਅਤੇ ਉਨ੍ਹਾਂ ਦੇ ਅਪਰਾਧਾਂ ਦਾ ਲੇਖਾ ਨਹੀਂ ਸੀ ਕਰਦਾ ਅਤੇ ਉਸ ਨੇ ਮੇਲ ਮਿਲਾਪ ਦਾ ਬਚਨ ਸਾਨੂੰ ਸੌਂਪ ਦਿੱਤਾ।।
Punjabi ERV
ਭਾਵ ਇਹ ਹੈ ਕਿ ਪਰਮੇਸ਼ੁਰ ਮਸੀਹ ਵਿੱਚ ਆਪਣੇ ਅਤੇ ਦੁਨੀਆਂ ਵਿਚਕਾਰ ਸ਼ਾਂਤੀ ਸਥਾਪਿਤ ਕਰ ਰਿਹਾ ਸੀ। ਮਸੀਹ ਵਿੱਚ ਪਰਮੇਸ਼ੁਰ ਨੇ ਲੋਕਾਂ ਨੂੰ ਉਨ੍ਹਾਂ ਦੇ ਜੁਰਮੀ ਗੁਨਾਹਾਂ ਦਾ ਜ਼ਿੰਮੇਦਾਰ ਨਹੀਂ ਠਹਿਰਾਇਆ। ਉਸਨੇ ਸਨੂੰ ਸ਼ਾਂਤੀ ਦਾ ਸੰਦੇਸ਼ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਥਾਤ ਪਰਮੇਸ਼ੁਰ ਮਸੀਹ ਵਿੱਚ ਹੋ ਕੇ ਸੰਸਾਰ ਨੂੰ ਆਪਣੇ ਨਾਲ ਮਿਲਾ ਰਿਹਾ ਸੀ ਅਤੇ ਉਨ੍ਹਾਂ ਦੇ ਪਾਪਾਂ ਦਾ ਲੇਖਾ ਨਹੀਂ ਸੀ ਕਰਦਾ ਅਤੇ ਉਸ ਨੇ ਮੇਲ-ਮਿਲਾਪ ਦਾ ਬਚਨ ਸਾਨੂੰ ਸੌਂਪ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مطلب ایہہ اے پئی خُدا نے مسِیح وِچ ہو کے اپنے نال دُنیا دا میل کر لیا تے اوہناں دِیاں تقصِیراں نُوں اوہناں دے ذِمّے نا لایا۔ تے اوس میل دا سنیہا سانُوں سونپ دِتّا اے۔
Punjabi Standard Bible (Punjabi Standard Bible) 2023
ਅਰਥਾਤ ਪਰਮੇਸ਼ਰ ਨੇ ਮਸੀਹ ਵਿੱਚ ਹੋ ਕੇ ਆਪਣੇ ਨਾਲ ਸੰਸਾਰ ਦਾ ਮੇਲ-ਮਿਲਾਪ ਕਰ ਲਿਆ ਤੇ ਉਨ੍ਹਾਂ ਦੇ ਅਪਰਾਧ ਉਨ੍ਹਾਂ ਦੇ ਲੇਖੇ ਨਹੀਂ ਗਿਣੇ ਅਤੇ ਮੇਲ-ਮਿਲਾਪ ਦਾ ਸੰਦੇਸ਼ ਸਾਨੂੰ ਸੌਂਪਿਆ ਹੈ।